ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਬਾਲੀਵੁੱਡ ਦੀ ਇਨ੍ਹਾਂ ਹਸਤੀਆਂ ਖਿਲਾਫ਼ ਕੇਸ ਦਾਇਰ, ਫੂਕੇ ਪੁਤਲੇ

ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਬਾਲੀਵੁੱਡ ਦੀ ਇਨ੍ਹਾਂ ਹਸਤੀਆਂ ਖਿਲਾਫ਼ ਕੇਸ ਦਾਇਰ, ਫੂਕੇ ਪੁਤਲੇ

ਪਟਨਾ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਪੂਰਾ ਪਰਿਵਾਰ ਗਹਿਰੇ ਸਦਮੇ ‘ਚ ਹੈ। ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੀ ਖ਼ਬਰ ਨਾਲ ਪੂਰਾ ਦੇਸ਼ ਹੈਰਾਨ ਹੈ। ਉਨ੍ਹਾਂ ਦੇ ਕਰੀਬੀ ਅਤੇ ਉਨ੍ਹਾਂ ਦੇ ਚਾਹੁਣ ਵਾਲੇ ਇਸ ਦਾ ਹੁਣ ਤੱਕ ਯਕੀਨ ਨਹੀਂ ਕਰ ਪਾ ਰਹੇ ਕਿ ਸੁਸ਼ਾਂਤ ਇਸ ਤਰਾਂ ਕਰ ਸਕਦਾ ਹੈ। ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਬਾਲੀਵੁੱਡ ਦੇ ਕਈ ਸਿਤਾਰਿਆਂ ਖ਼ਿਲਾਫ਼ ਵਿਰੋਧ ਹੋ ਰਿਹਾ ਹੈ।

ਸੁਸ਼ਾਂਤ ਸਿੰਘ ਰਾਜਪੂਤ ਦੇ ਕਰੀਬੀ ਅਤੇ ਫ਼ੈਨਜ ਦਾ ਦੋਸ਼ ਹੈ ਕਿ ਇਨ੍ਹਾਂ ਲੋਕਾਂ ਦੇ ਪੱਖਪਾਤ ਕਾਰਨ ਸੁਸ਼ਾਂਤ ਸਿੰਘ ਰਾਜਪੂਤ ਨੂੰ ਆਤਮ ਹੱਤਿਆ ਦਾ ਕਦਮ ਚੁੱਕਣਾ ਪਿਆ ਹੈ। ਜਿਨ੍ਹਾਂ ਲੋਕਾਂ ਦਾ ਵਿਰੋਧ ਹੋ ਰਿਹਾ ਹੈ ਉਨ੍ਹਾਂ ‘ਚ ਸਲਮਾਨ ਖ਼ਾਨ ਤੇ ਕਰਨ ਜੌਹਰ ਵੀ ਸ਼ਾਮਲ ਹਨ। ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਪਟਨਾ ‘ਚ ਵੱਖ-ਵੱਖ ਥਾਂਵਾਂ ‘ਤੇ ਨੌਜਵਾਨਾਂ ਨੇ ਆਪਣਾ ਗੁੱਸਾ ਦਿਖਾਇਆ ਹੈ। ਇਸ ਦੌਰਾਨ ਪਟਨਾ ‘ਚ ਸਲਮਾਨ ਖ਼ਾਨ ਤੇ ਕਰਨ ਜੌਹਰ ਨੇ ਪੁਤਲੇ ਸਾੜ ਦਿੱਤੇ ਹਨ। ਇਸ ਤੋਂ ਇਲਾਵਾ ਮੁਜਫੱਰਪੁਰ ‘ਚ ਕਰਨ ਜੌਹਰ ਖ਼ਿਲਾਫ਼ ਕੇਸ ਵੀ ਦਾਇਰ ਕੀਤਾ ਗਿਆ ਹੈ।

ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ ‘ਚ ਇਕ ਵਕੀਲ ਸੁਧੀਰ ਕੁਮਾਰ ਓਝਾ ਨੇ ਬਿਹਾਰ ਦੇ ਮੁਜੱਫਰਪੁਰ ਦੀ ਇਕ ਅਦਾਲਤ ‘ਚ ਕਰਨ ਜੌਹਰ, ਸੰਜੇ ਲੀਲਾ ਭੰਸਾਲੀ, ਸਲਮਾਨ ਖਾਨ ਅਤੇ ਏਕਤਾ ਕਪੂਰ ਸਮੇਤ 8 ਹੋਰਨਾਂ ਖ਼ਿਲਾਫ਼ ਆਈ.ਪੀ.ਸੀ ਦੀ ਧਾਰਾ 306, 109, 504 ਅਤੇ 506 ਦੇ ਤਹਿਤ ਕੇਸ ਦਾਇਰ ਕੀਤਾ ਹੈ। ਪਟਨਾ ‘ਚ ਕੁਮਹਰਾਰ ਵਿਕਾਸ ਮੰਚ, ਅਖਿਲ ਭਾਰਤੀ ਅਪਰਾਧ ਵਿਰੋਧੀ ਮੋਰਚਾ ਤੇ ਯੁਵਾ ਸੰਗਠਨ ਵੱਲੋਂ ਕਦਮਕੁਆਂ ਤੇ ਆਇਕਰ ਗੋਲੰਬਰ ਤੇ ਬਾਲੀਵੁੱਡ ਅਦਾਕਾਰਾਂ ਦਾ ਪੁਤਲਾ ਫੂਕਿਆ ਗਿਆ ਹੈ। ਪਟਨਾ ਯੂਨੀਵਰਸਿਟੀ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੀਸ਼ ਸਿੰਨ੍ਹਾ ਨੇ ਫਿਲਮ ਜਗਤ ‘ਚ ਤਿਆਰ ਹੋ ਰਹੇ ਗੁੱਟਾਂ ਨੂੰ ਖ਼ਤਮ ਕਰਨ ਤੇ ਸੀਬੀਆਈ ਜਾਂਚ ਕਰਨ ਦੀ ਮੰਗ ਕੀਤੀ ਹੈ।

ਦੱਸ ਦੇਈਏ ਕਿ ਫਿਲਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਕਈ ਫਿਲਮਾਂ ‘ਚ ਕੰਮ ਕਰ ਚੁੱਕੇ ਹਨ। ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਸਭ ਤੋਂ ਪਹਿਲਾਂ ‘ਕਿਸ ਦੇਸ਼ ਮੇਂ ਹੈ ਮੇਰਾ ਦਿਲ’ ਨਾਂ ਦੇ ਸੀਰੀਅਲ ‘ਚ ਕੰਮ ਕੀਤਾ ਸੀ ਪਰ ਪਛਾਣ ਉਨ੍ਹਾਂ ਨੂੰ ਏਕਤਾ ਕਪੂਰ ਦੇ ਸੀਰੀਅਲ ‘ਪਵਿੱਤਰ ਰਿਸ਼ਤਾ’ ਤੋਂ ਮਿਲੀ। ਇਸ ਤੋਂ ਬਾਅਦ ਉਨ੍ਹਾਂ ਨੇ ਫਿਲਮਾਂ ਦਾ ਸਫ਼ਰ ਸ਼ੁਰੂ ਕੀਤਾ ਸੀ। ਸੁਸ਼ਾਂਤ ਸਿੰਘ ਰਾਜਪੂਤ ਨੇ ਐਮ.ਐੱਸ ਧੋਨੀ ਦੀ ਅਨਟੋਲਡ ਸਟੋਰੀ ਅਨਟੋਲਡ ਸਟੋਰੀ ਅਤੇ ਪੀ.ਕੇ ਸਮੇਤ ਕਈ ਯਾਦਗਾਰੀ ਫ਼ਿਲਮਾਂ ‘ਚ ਕੰਮ ਕੀਤਾ ਹੈ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: