ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jul 2nd, 2020

ਸੁੱਖੀ ਬਾਠ ‘ਸਰਵਣ ਪੁੱਤਰ’ ਪੁਰਸਕਾਰ ਨਾਲ ਸਨਮਾਨਿਤ

ਸੁੱਖੀ ਬਾਠ ‘ਸਰਵਣ ਪੁੱਤਰ’ ਪੁਰਸਕਾਰ ਨਾਲ ਸਨਮਾਨਿਤ
ਪੁਨਰਜੋਤ ਆਈ ਬੈਂਕ ਲੁਧਿਆਣਾ ਵੱਲੋਂ ਸੁੱਖੀ ਬਾਠ ਨੂੰ ਦਿੱਤਾ ਗਿਆ ‘ਸਰਵਣ ਪੁੱਤਰ ਐਵਾਰਡ’

ਲੁਧਿਆਣਾ , 2 ਦਸੰਬਰ (ਜਗਜੀਤ ਸਿੰਘ ਪੰਜੋਲੀ) ਪੁਨਰਜੋਤ ਆਈ ਬੈਂਕ ਲੁਧਿਆਣਾ ਵੱਲੋਂ ਸ਼ੁਰੂ ਕੀਤੇ ਗਏ ਨਵੇਂ ਪੁਰਸਕਾਰ “ਸਰਵਣ ਪੁੱਤਰ” ਦਾ ਆਰੰਭ ਉੱਘੇ ਸਮਾਜ ਸੇਵੀ ਸੁੱਖੀ ਬਾਠ ਜੀ ਨੂੰ ਦੇ ਕੇ ਕੀਤਾ ਗਿਆ।ਕਾਬਲੇ-ਏ-ਗੌਰ ਹੈ ਕਿ ਇਹ ਐਵਾਰਡ ਦੀ ਸ਼ੁਰੂਆਤ ਬਜ਼ੁਰਗਾਂ ਦੀ ਸਿਹਤ ਸੰਭਾਲ ਅਤੇ ਸੇਵਾ ਵਿੱਚ ਯੋਗਦਾਨ ਪਾਉਣ ਵਾਲੀਆਂ ਸਮਾਜ ਸੇਵੀ ਸ਼ਖ਼ਸੀਅਤਾਂ ਦੇ ਸਨਮਾਨ ਵਜੋਂ ਕੀਤੀ ਗਈ ਹੈ।ਸ੍ਰੀ ਸੁੱਖੀ ਬਾਠ ਨੂੰ ਇਸ ਪੁਰਸਕਾਰ ਨਾਲ ਪਿਛਲੇ ਦਿਨੀਂ ਪੁਨਰਜੋਤ ਆਈ ਬੈਂਕ ਸੁਸਾਇਟੀ ਲੁਧਿਆਣਾ ਵੱਲੋਂ ਡਾ ਰਮੇਸ਼ ਸੁਪਰ ਸਪੈਸ਼ਲਿਸਟ ਆਈ ਐਂਡ ਲੇਜ਼ਰ ਸੈਂਟਰ ਲੁਧਿਆਣਾ ਵਿਖੇ ਨਿਵਾਜਿਆ ਗਿਆ।

ਦੱਸਣਯੋਗ ਹੈ ਕਿ ਸੁੱਖੀ ਬਾਠ ਜੀ ਵੱਲੋਂ ਲੰਮੇ ਸਮੇਂ ਤੋਂ ਹਜ਼ਾਰਾਂ ਬਜ਼ੁਰਗਾਂ ਦੇ ਅੱਖਾਂ ਦੇ ਆਪ੍ਰੇਸ਼ਨ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਚਾਨਣ ਅਤੇ ਖੁਸ਼ੀਆਂ ਭਰਨ ਦਾ ਵਡਮੁੱਲਾ ਕਾਰਜ ਨਿਰੰਤਰ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪੰਜਾਬ ਭਵਨ, ਸਰੀ (ਕੈਨੇਡਾ) ਦਾ ਨਿਰਮਾਣ ਆਪਣੀ ਨੇਕ ਕਮਾਈ ਵਿੱਚੋਂ ਕਰਵਾ ਕੇ ਸਾਡੇ ਬਜ਼ੁਰਗਾਂ, ਸਾਹਿਤਕਾਰਾਂ, ਡਾਕਟਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਲਈ ਇੱਕ ਵਡਮੁੱਲਾ ਤੋਹਫਾ ਵੀ ਮਾਂ ਬੋਲੀ ਦੀ ਝੋਲੀ ਵਿੱਚ ਪਾਇਆ ਹੈ ਜਿੱਥੇ ਮਿਲ ਬੈਠ ਕੇ ਸਮਾਜ ਦੇ ਹਰ ਵਰਗ ਦੇ ਲੋਕ ਵੱਖੋ ਵੱਖਰੇ ਸਮਾਗਮਾਂ ਰਾਹੀਂ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹਨ ।

ਦੱਸਣਯੋਗ ਹੈ ਕਿ ਸ੍ਰੀ ਸੁੱਖੀ ਬਾਠ ਵੱਲੋਂ ਸਮੇਂ ਸਮੇਂ ਤੇ ਸਮਾਜ ਦੇ ਲੋੜਵੰਦ ਵਰਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਉਨ੍ਹਾਂ ਦੀ ਮਦਦ ਲਈ ਹਰ ਸੰਭਵ ਯਤਨ ਕੀਤਾ ਜਾਂਦਾ ਹੈ।ਇਸ ਮੌਕੇ ਅੱਖਾਂ ਦੇ ਬਜ਼ੁਰਗ ਮਰੀਜ਼ਾਂ ਨਾਲ ਵੀ ਸ੍ਰੀ ਸੁੱਖੀ ਬਾਠ ਜੀ ਨੇ ਗੱਲਬਾਤ ਕੀਤੀ ।

ਇਸ ਮੌਕੇ ਪੁਨਰਜੋਤ ਦੇ ਡਾਇਰੈਕਟਰ ਡਾਕਟਰ ਰਮੇਸ਼ ਜੀ, ਆਨਰੇਰੀ ਸੈਕਟਰੀ ਸੁਭਾਸ਼ ਮਲਿਕ ਜੀ ਅਤੇ ਪੁਨਰਜੋਤ ਦੇ ਅੰਤਰਰਾਸ਼ਟਰੀ ਕੁਆਰਡੀਨੇਟਰ ਸ਼੍ਰੀ ਅਸ਼ੋਕ ਮਹਿਰਾ ਜੀ ਵੱਲੋਂ ਸ੍ਰੀ ਸੁੱਖੀ ਬਾਠ ਜੀ ਦਾ ਸਮਾਜ ਸੇਵਾ ਲਈ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਐਵਾਰਡ ਲਈ ਵਧਾਈਆਂ ਦਿੱਤੀਆਂ ਗਈਆਂ। ਇਸ ਵੇਲੇ ਕੈਨੇਡਾ ਤੋਂ ਤੂਰ ਸਾਹਿਬ ਤੇ ਨਿੰਮੀ, ਲੁਧਿਆਣਾ ਤੋਂ ਰਛਪਾਲ ਸਿੰਘ, ਜਗਜੀਤ ਸਿੰਘ ਪੰਜੋਲੀ, ਅਤੇ ਸੁੱਖੀ ਬਾਠ ਜੀ ਦੇ ਪਿੰਡ ਹਰਦੋ ਪ੍ਰੋਹਲਾ ਤੋਂ ਬਜ਼ੁਰਗਾਂ ਨੇ ਸ਼ਿਰਕਤ ਕੀਤੀ ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

You may have missed

%d bloggers like this: