Sat. May 25th, 2019

ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪ੍ਰਚਾਰਿਆ ਜਾਵੇਗਾ : ਬੀਬੀ ਘਨੌਰੀ

ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪ੍ਰਚਾਰਿਆ ਜਾਵੇਗਾ : ਬੀਬੀ ਘਨੌਰੀ

ਮਹਿਲ ਕਲਾਂ – ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਇਕ ਰੋਜ਼ਾ ਕੈਂਪ ਬੀ.ਡੀ.ਪੀ.ਓ. ਜਸਵੰਤ ਸਿੰਘ ਵੜੈਚ ਦੀ ਦੇਖ-ਰੇਖ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਛੜੇ ਵਰਗਾਂ ਨਾਲ ਸਬੰਧਤ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਕਿਉਂਕਿ ਕੈਪਟਨ ਅਮਰਿੰਦਰ ਸਿੰਘ ਗ਼ਰੀਬੀ ਰੇਖਾਂ ਤੋਂ ਹੇਠਾ ਰਹਿ ਰਹੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਅਤੇ ਹੱਲ ਕਰਨ ਦੀ ਸਮਰੱਥਾ ਰੱਖਦੇ ਹਨ। ਬੀ.ਡੀ.ਪੀ.ਓ. ਜਸਵੰਤ ਸਿੰਘ ਬੜੈਂਚ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਰਵਾਏ ਗਏ ਇਕ ਸਰਵੇ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਲੋਕਾਂ ਨੂੰ ਅਜੇ ਤੱਕ ਮੁਢਲੀਆਂ ਭਲਾਈ ਸਕੀਮਾਂ ਸਬੰਧੀ ਪੂਰੀ ਜਾਣਕਾਰੀ ਨਹੀਂ ਹੈ।

ਆਜਿਹੇ ਜਾਗਰੂਕਤਾ ਕੈਂਪ ਲਗਾਉਣ ਦਾ ਮੁੱਖ ਮਕਸਦ ਹਰ ਇਕ ਨਾਗਰਿਕ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨਾ ਹੈ। ਇਸ ਕੈਂਪ ਵਿਚ ਮਾਲ ਵਿਭਾਗ, ਸਿਹਤ ਵਿਭਾਗ, ਪਸ਼ੂ ਪਾਲਣ ਵਿਭਾਗ, ਬਾਲ ਵਿਕਾਸ ਅਤੇ ਪ੍ਰੋਜੈਕਟ ਵਿਭਾਗ, ਖੇਤੀਬਾੜੀ ਵਿਭਾਗ , ਸਿੱਖਿਆ ਵਿਭਾਗ, ਫੂਡ ਸਪਲਾਈ ਵਿਭਾਗ ਨੇ ਨੁਮਾਇੰਦਿਆਂ ਨੇ ਪਹੁੰਚ ਕੇ ਗ਼ਰੀਬੀ ਰੇਖਾ ਤੋਂ ਹੇਠਾ ਰਹਿ ਰਹੇ ਲੋਕਾਂ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦਿੱਤੀਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਵਿਸਥਾਰਪੂਰਵਕ ਢੰਗ ਨਾਲ ਜਾਣਕਾਰੀ ਦਿੱਤੀ।

Leave a Reply

Your email address will not be published. Required fields are marked *

%d bloggers like this: