Thu. Oct 17th, 2019

ਸੂਬਾ ਸਰਕਾਰ ਵੱਲੋਂ ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ-ਨੈਣਾਂ ਦੇਵੀ ਸੜਕ ਨੂੰ ਅਪਗ੍ਰੇਡ ਕਰਨ ਲਈ 25 ਕਰੋੜ ਰੁਪਏ ਖ਼ਰਚੇ ਜਾਣ ਦਾ ਫ਼ੈਸਲਾ ਸ਼ਲਾਘਾਯੋਗ-ਸਪੀਕਰ ਰਾਣਾ ਕੇ.ਪੀ. ਸਿੰਘ

ਸੂਬਾ ਸਰਕਾਰ ਵੱਲੋਂ ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ-ਨੈਣਾਂ ਦੇਵੀ ਸੜਕ ਨੂੰ ਅਪਗ੍ਰੇਡ ਕਰਨ ਲਈ 25 ਕਰੋੜ ਰੁਪਏ ਖ਼ਰਚੇ ਜਾਣ ਦਾ ਫ਼ੈਸਲਾ ਸ਼ਲਾਘਾਯੋਗ-ਸਪੀਕਰ ਰਾਣਾ ਕੇ.ਪੀ. ਸਿੰਘ
ਸ਼ਰਧਾਲੂਆਂ, ਸੈਲਾਨੀਆਂ ਅਤੇ ਇਲਾਕਾ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ

ਸ੍ਰੀ ਅਨੰਦਪੁਰ ਸਾਹਿਬ, 20 ਜੂਨ (ਦਵਿੰਦਰਪਾਲ ਸਿੰਘ/ ਅੰਕੁਸ਼): ਸੁਬਾ ਸਰਕਾਰ ਨੇ ਯਾਤਰੂਆਂ, ਸ਼ਰਧਾਲੂਆਂ ਅਤੇ ਇਲਾਕਾ ਵਾਸੀਆਂ ਨੂੰ ਰਾਹਤ ਪ੍ਰਦਾਨ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਅਤੇ ਸ੍ਰੀ ਅਨੰਦਪੁਰ ਸਾਹਿਬ-ਨੈਣਾਂ ਦੇਵੀ ਰੋਡ ਦੀ ਮੁਰੰਮਤ ਦੀ ਜ਼ਿੰਮੇਵਾਰੀ ਆਪਣੇ ਮੋਢਿਆਂ ‘ਤੇ ਲੈ ਕੇ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਹੈ।

ਇਸ ਸੜਕੀ ਮੁਰੰਮਤ ਦੇ ਕਾਰਜ ਲਈ ਕੁੱਲ 25 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਜਿਸ ਨਾਲ ਇਸ ਸੜਕ ਤੇ ਆਵਾਜਾਈ ਹੁਣ ਸੰਚਾਰ ਚੱਲ ਸਕੇਗੀ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਸਪੀਕਰ ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਇਲਾਕਾ ਵਾਸੀਆਂ ਵੱਲੋਂ ਇਸ ਸੜਕ ਦੀ ਮੁਰੰਮਤ ਦੀ ਮੰਗ ਚੁੱਕੀ ਗਈ ਹੈ ਅਤੇ ਉਹਨਾਂ ਨੇ ਇਸ ਇਲਾਕੇ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਇਸ ਮਾਰਗ ਨੂੰ ਹਰ ਹਾਲ ਵਿੱਚ ਮੁਰੰਮਤ ਕਰਵਾਇਆ ਜਾਵੇਗਾ। ਇਸ ਸੜਕ ਦੀ ਮੁਰੰਮਤ ਨਾਲ ਸ੍ਰੀ ਅਨੰਦਪੁਰ ਸਾਹਿਬ ਅਤੇ ਇਸ ਦੇ ਆਲੇ-ਦੁਆਲੇ ਦੇ ਧਾਰਮਿਕ ਸਥਾਨਾਂ ਤੇ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਵੱਡੀ ਰਾਹਤ ਮਿਲੇਗੀ ਉਹਨਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਅਤੇ ਸ੍ਰੀ ਅਨੰਦਪੁਰ ਸਾਹਿਬ-ਨੈਣਾਂ ਦੇਵੀ ਸੜਕ ਦੀ ਮੁਰੰਮਤ ਲਈ ਫ਼ੰਡ ਜਾਰੀ ਕਰਨ ਨੂੰ ਪ੍ਰਵਾਨਗੀ ਮਿਲ ਗਈ ਹੈ।

ਇਹ ਸੜਕਾਂ ਦੋ ਇਤਿਹਾਸਕ ਸਥਾਨ ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਨੈਣਾਂ ਦੇਵੀ ਨਾਲ ਸਬੰਧਿਤ ਹਨ। ਇਸ ਲਈ ਲੋਕਾਂ ਨੂੰ ਫ਼ੌਰੀ ਰਾਹਤ ਦੇਣ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਆਪਣੇ ਖ਼ਰਚੇ ‘ਤੇ ਹੀ ਮੁਰੰਮਤ ਦਾ ਕੰਮ ਆਰੰਭ ਦਿੱਤਾ ਹੈ , ਜਿਸ ਦੀ ਸ਼ੁਰੂਆਤ 21 ਜੂਨ, 2019 ਨੂੰ ਟੈਂਡਰ ਜਾਰੀ ਕਰ ਕੇ ਕੀਤੀ ਜਾ ਰਹੀ ਹੈ।

ਇਹ ਟੈਂਡਰ ਜੁਲਾਈ ਮਹੀਨੇ ਦੇ ਅੱਧ ਤੱਕ ਅਲਾਟ ਹੋ ਜਾਣਗੇ ਤੇ ਉਸ ਤੋਂ ਬਾਅਦ ਕੰਮ ਸ਼ੁਰੂ ਹੋਣ ਦੀ ਪੂਰੀ ਉਮੀਦ ਹੈ। ਰਾਣਾ ਕੇ ਪੀ ਸਿੰਘ

ਨੇ ਕਿਹਾ ਕਿ ਮੁਰੰਮਤ ਦੇ ਕੰਮ ਦਾ ਨਿਯਮਤ ਨਿਰੀਖਣ ਹੋਏਗਾ ਤਾਂ ਜੋ ਇੱਕ ਸਾਲ ਦੇ ਵਿੱਚ ਹੀ ਕੰਮ ਮੁਕੰਮਲ ਕੀਤਾ ਜਾ ਸਕੇ। ਉਹਨਾਂ ਹੋਰ ਦੱਸਿਆ ਕਿ ਭਾਖੜਾ ਡੈਮ ਨੰਗਲ, ਹਿਮਾਚਲ ਪ੍ਰਦੇਸ਼ ਦੀਆਂ ਰਮਣੀਕ ਵਾਦੀਆਂ ਨੂੰ ਜਾਣ ਲਈ ਦੋਆਬਾ ਤੋਂ ਸੈਲਾਨੀ ਇਸ ਸੜਕੀ ਮਾਰਗ ਰਾਹੀ ਇੱਥੇ ਆਉਂਦੇ ਹਨ। ਉਤਰੀ ਭਾਰਤ ਦੇ ਪ੍ਰਸਿੱਧ ਸ਼ਕਤੀ ਪਿੱਠ ਮਾਤਾ ਸ੍ਰੀ ਨੈਣਾਂ ਦੇਵੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਪਤਾਲਪੁਰੀ ਸਾਹਿਬ, ਪੀਰ ਨਗਾਹੇ ਅਤੇ ਬਾਬਾ ਬਾਲਕ ਨਾਥ ਜੀ ਨੂੰ ਜਾਉਣ ਲਈ ਵੀ ਯਾਤਰੀ ਇਸ ਸੜਕ ਰਾਹੀ ਆਉਂਦੇ ਹਨ। ਪੰਜਾਬ ਸਰਕਾਰ ਨੇ ਇਲਾਕਾ ਵਾਸੀਆਂ ਦੀ ਇਸ ਮੰਗ ਨੂੰ ਬੂਰ ਪਾਇਆ ਹੈ ਅਤੇ ਇਸ ਸੜਕ ਦੇ ਨਿਰਮਾਣ ਲਈ ਖੁੱਦ ਆਪਣੇ ਖ਼ਰਚੇ ਤੇ ਪ੍ਰਵਾਨਗੀ ਅਤੇ ਫ਼ੰਡ ਦੇ ਕੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਫੋਰੀ ਤੇ ਵੱਡੀ ਰਾਹਤ ਦਿੱਤੀ ਹੈ।

Leave a Reply

Your email address will not be published. Required fields are marked *

%d bloggers like this: