ਸੂਬੇ ਦੀ ਅਕਾਲੀ-ਭਾਜਪਾ ਸਰਕਾਰ ਹਰ ਫਰੰਟ ਤੇ ਫੇਲ ਹੋਈ-ਕਾਂਗਰਸ ਆਗੂ

ss1

ਸੂਬੇ ਦੀ ਅਕਾਲੀ-ਭਾਜਪਾ ਸਰਕਾਰ ਹਰ ਫਰੰਟ ਤੇ ਫੇਲ ਹੋਈ-ਕਾਂਗਰਸ ਆਗੂ

26-8

ਭਗਤਾ ਭਾਈਕਾ 25ਜੂਨ (ਸਵਰਨ ਭਗਤਾ)- ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈਕੇ ਪੰਜਾਬ ਪ੍ਰਦੇਸ਼ ਕਾਂਗਰਸ ਦੀ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਇੱਕ ਅਹਿੰਮ ਮੀਟਿੰਗ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕਾਂਗੜ ਦੀ ਪ੍ਰਧਾਨਗੀ ਹੇਠ ਪਿੰਡ ਜਲਾਲ ਵਿਖੇ ਹੋਈ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਕੇਵਲ ਸਿੰਘ ਢਿਲੋਂ ਤੇ ਸਾਧੂ ਸਿੰਘ ਧਰਮਸੋਤ ਨੇ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਉੱਪਰ ਹਰ ਫਰੰਟ ਤੇ ਬੁਰੀ ਤਰਾਂ ਫੇਲ ਹੋਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਸਰਕਾਰ ਨੇ 9 ਸਾਲਾਂ ਦੇ ਕਾਰਜ਼ਕਾਲ ਦੌਰਾਨ ਆਪਣੀਆਂ ਮਾੜੀਆਂ ਨੀਤੀਆਂ ਨਾਲ ਪੰਜਾਬ ਦਾ ਹਰ ਪੱਖੋ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਸ ਸਮੇਂ ਸਮਾਜ ਦੇ ਸਾਰੇ ਵਰਗ ਇਸ ਨਿਕੰਮੀ ਸਰਕਾਰ ਤੋਂ ਆਪਣਾ ਖਹਿੜਾ ਛਡਵਾਉਣ ਲਈ ਫਰਵਰੀ 2017 ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ । ਉਨਾਂ ਦੋਸ ਲਾਇਆਂ ਕਿ ਬਾਦਲਾਂ ਦੇ ਰਾਜ ਵਿੱਚ ਪੰਜਾਬ ਦੀ ਜਵਾਨੀ ਤਬਾਹੀ ਦੇ ਕੰਢੇ ਹੈ। ਉਨਾ ਦੋਸ਼ ਲਾਇਆ ਕਿ ਆਪ ਨੇ ਪਹਿਲਾ ਦਿੱਲੀ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾਂ ਵਟੋਰੀਆਂ ਅਤੇ ਹੁਣ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਯਤਨ ਕਰ ਰਹੀ ਹੈ। ਉਨਾ ਦੋਸ਼ ਲਾਇਆ ਕਿ ਆਪ ਵਿੱਚ ਆਮ ਲੋਕਾਂ ਲਈ ਕੋਈ ਥਾ ਨਹੀ ਸਗੋਂ ਵੱਡੇ ਰਿਟਾਇਡ ਅਫਸਰਾਂ, ਪੈਸਿਆ ਵਾਲੇ ਅਤੇ ਵੱਖ ਵੱਖ ਪਾਰਟੀਆਂ ਦੇ ਨਕਾਰੇ ਲੋਕਾਂ ਨੂੰ ਅਹੁਦੇਦਾਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕਾਂਗੜ, ਸੁਰਿੰਦਰ ਕੌਰ ਬਾਲੀਆ ਤੇ ਨਰਿੰਦਰ ਸਿੰਘ ਭਲੇਰੀਆ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ਤੇ 51ਹਜਾਰ ਰੁਪਏ ਸਗਨ ਸਕੀਮ, ਦੋ ਹਜਾਰ ਰੁਪਏ ਪ੍ਰਤੀ ਮਹੀਨਾ ਪੈਨਸਨ ਅਤੇ ਦਲਿਤ ਪ੍ਰੀਵਾਰਾਂ ਨੂੰ ਤਿੰਨ ਸੌ ਯੂਨਿਟ ਬਿਜਲੀ ਮੁਆਫੀ ਵਜੋਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜੋ ਲੋਕਾਂ ਨੂੰ ਵਧੀਆ ਸ਼ਾਸਨ ਦੇ ਸਕਦੀ ਹੈ। ਇਸ ਲਈ ਅਜੋਕੇ ਸਮੇਂ ਦੀ ਲੋੜ ਹੈ ਕਿ ਲੋਕਾਂ ਦੇ ਪਰਖੇ ਹੋਏ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਚ ਕਾਂਗਰਸ ਪਾਰਟੀ ਦੇ ਹੱਥ ਮਜਬੂਤ ਕੀਤੇ ਜਾਣ।ਅੰਤ ਵਿੱਚ ਗੁਰਪ੍ਰੀਤ ਕਾਂਗੜ ਨੇ ਮੀਟਿੰਗ ਵਿੱਚ ਪਹੁੰਚੇ ਆਗੂਆ ਤੇ ਵਰਕਰਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਬਲਾਕ ਪ੍ਰਧਾਨ ਰਾਜਵੰਤ ਸਿੰਘ ਭਗਤਾ, ਨਛੱਤਰ ਸਿੰਘ ਜਲਾਲ, ਪਰਮਜੀਤ ਸਿੰਘ ਬਿਦਰ, ਸਵਰਨਜੀਤ ਸਿੰਘ ਕਾਂਗੜ, ਰਣਜੀਤ ਸ਼ਰਮਾ, ਅਜੈਇਬ ਸਿੰਘ ਭਗਤਾ, ਹਰਿੰਦਰ ਸਿੰਘ ਬਰਾੜ, ਸੁਖਦੇਵ ਸਿੰਘ ਭੋਡੀਪੁਰਾ, ਇਕਬਾਲ ਸਿੰਘ ਗੁੰਮਟੀ, ਸੁਰਿੰਦਰ ਕਟਾਰੀਆ, ਰਣਧੀਰ ਸਿੰਘ ਧੀਰਾ ਪ੍ਰਧਾਨ, ਜਗਜੀਤ ਸਿੰਘ ਸਿੱਧੂ, ਮਲਕੀਤ ਸਿੰਘ ਰਾਜਗੜ, ਰਿੰਪਲ ਭੱਲਾ ਕੋਠਾ ਗੁਰੂ, ਹਰਮਿੰਦਰ ਸਿੰਘ ਚੌਧਰੀ, ਮਨਜੀਤਇੰਦਰ ਸਿੰਘ ਬਰਾੜ ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *