ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਸੇਵਾ ਕੇਂਦਰਾਂ ਵਿਚ ਭੀੜ ਇਕੱਠੀ ਨਾ ਹੋਣ ਦਿੱਤੀ ਜਾਵੇ-ਡਿਪਟੀ ਕਮਿਸ਼ਨਰ

ਸੇਵਾ ਕੇਂਦਰਾਂ ਵਿਚ ਭੀੜ ਇਕੱਠੀ ਨਾ ਹੋਣ ਦਿੱਤੀ ਜਾਵੇ-ਡਿਪਟੀ ਕਮਿਸ਼ਨਰ

ਮੁਲਾਜ਼ਮ ਤੇ ਹੋਰ ਲੋਕ ਹਰ ਵੇਲੇ ਮਾਸਕ ਦੀ ਵਰਤੋਂ ਯਕੀਨੀ ਬਨਾਉਣ

ਅੰਮ੍ਰਿਤਸਰ: ਖੋਲੇ ਗਏ ਸੇਵਾ ਕੇਂਦਰਾਂ ਬਾਰੇ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਹੈ ਕਿ ਡਿਊਟੀ ਉਤੇ ਆਉਣ ਵਾਲੇ ਸਟਾਫ ਅਤੇ ਆਮ ਲੋਕਾਂ ਵਿਚਾਲੇ ਹਰ ਸਮੇਂ ਘੱਟੋ ਘੱਟ ਇਕ ਮੀਟਰ ਦੀ ਦੂਰੀ ਬਰਕਰਾਰ ਰੱਖਿਆ ਜਾਵੇ ਅਤੇ ਮੁਲਾਜ਼ਮ ਤੇ ਕੰਮ ਕਰਵਾਉਣ ਲਈ ਆਏ ਸਾਰੇ ਲੋਕ ਮਾਸਕ ਦੀ ਵਰਤੋਂ ਯਕੀਨੀ ਬਨਾਉਣ। ਦੁਪਿਹਰ ਦੇ ਖਾਣੇ ਸਮੇਂ ਵੀ ਸਾਰਾ ਸਟਾਫ ਇਕੱਠੇ ਬੈਠ ਕੇ ਖਾਣਾ ਨਾ ਖਾਵੇ ਅਤੇ ਆਪਣੇ ਹੱਥਾਂ ਨੂੰ ਨਿਯਮਤ ਨਾਲ ਧੋਵੇ। ਦਸਤਾਵੇਜ਼ਾਂ ਜਾਂ ਨਕਦ ਲੈਣ-ਦੇਣ ਕਰਨ ਵਾਲੇ ਅਮਲੇ ਨੂੰ ਲੈਣ-ਦੇਣ ਤੋਂ ਬਾਅਦ ਆਪਣੇ ਹੱਥਾਂ ਨੂੰ ਸਾਬਣ ਅਤੇ ਪਾਣੀ ਨਾਲ ਧੋਣ ਦੀ ਸਲਾਹ ਵੀ ਦਿੱਤੀ ਗਈ ਹੈ।

ਉਨਾਂ ਕਿਹਾ ਕਿ ਜੇਕਰ ਸੇਵਾ ਕੇਂਦਰ ਵਿਚ ਕਿਸੇ ਨੂੰ ਤੇਜ਼ ਬੁਖਾਰ ਹੋਵੇ ਤਾਂ ਅਜਿਹੇ ਸਟਾਫ ਨੂੰ ਜਲਦ ਤੋਂ ਜਲਦ ਬਾਕੀ ਦਫਤਰ ਨਾਲੋਂ ਕੁਅਰੰਟਾਈਨ ਕਰਕੇ ਡਾਕਟਰੀ ਜਾਂਚ ਕਰਵਾਈ ਜਾਵੇ। ਜੇ ਕਿਸੇ ਸਹਿ-ਕਰਮਚਾਰੀ / ਸਹਿਕਰਮੀ ਦੀ ਪਛਾਣ ਕੋਵਿਡ-19 ਪਾਜ਼ੀਟਿਵ ਵਜੋਂ ਕੀਤੀ ਜਾਂਦੀ ਹੈ ਅਤੇ ਉਹ ਦਫ਼ਤਰ ਵਿਚ ਆਪਣੀ ਹਾਜ਼ਰੀ ਦੌਰਾਨ ਕਿਸੇ ਦੇ ਸੰਪਰਕ ਵਿਚ ਆਇਆ ਹੋਵੇ ਤਾਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਦਫਤਰ ਦੇ ਮੁਖੀ ਨੂੰ ਤੁਰੰਤ ਹੈਲਪਲਾਈਨ ਨੰਬਰ 104 / ਸਟੇਟ ਕੰਟਰੋਲ ਰੂਮ ਨੰਬਰ 01722920074/08872090029 ਤੇ ਸੂਚਿਤ ਕਰਨਾ ਚਾਹੀਦਾ ਹੈ ਤਾਂ ਜੋ ਅਗਲੇਰੀ ਲੋੜੀਂਦੀ ਕਾਰਵਾਈ ਕਰਕੇ ਡਾਕਟਰੀ ਸਹੂਲਤ ਲੈਣ ਵਿਚ ਸਹਾਇਤਾ ਮਿਲ ਸਕੇ। ਉਨਾਂ ਅੱਗੇ ਕਿਹਾ ਕਿ ਹੈਲਪਲਾਈਨ ਨੰਬਰਾਂ ਤੇ ਸਟਾਫ ਅਤੇ ਦਫਤਰ ਵਿਚ ਹਾਜ਼ਰੀ ਦੌਰਾਨ ਹੋਣ ਵਾਲੇ ਸੰਪਰਕਾਂ ਸਬੰਧੀ ਸਾਰੇ ਤੱਥਾਂ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ।

ਉਨਾਂ ਕਿਹਾ ਕਿ ਦਫਤਰ ਵਿਚ ਆਉਣ ਵਾਲੇ ਸਾਰੇ ਕਰਮਚਾਰੀਆਂ ਅਤੇ ਨਾਗਰਿਕਾਂ, ਜੋ ਕਿਸੇ ਵਿਸ਼ੇਸ਼ ਦਿਨ ਸੇਵਾ ਕੇਂਦਰ ਦਾ ਦੌਰਾ ਕਰ ਚੁੱਕੇ ਹਨ, ਦਾ ਪੂਰਾ ਅਤੇ ਢੁਕਵਾਂ ਰਿਕਾਰਡ ਰੱਖਿਆ ਜਾਣਾ ਚਾਹੀਦਾ ਹੈ। ਸਟਾਫ ਨੂੰ ਕੱਪੜੇ ਦੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਜਾਂਦੀ ਹੈ ਅਤੇ ਵਰਤੋਂ ਤੋਂ ਬਾਅਦ ਮਾਸਕ ਨੂੰ ਹਰ ਰੋਜ਼ ਸਾਬਣ ਅਤੇ ਪਾਣੀ ਨਾਲ ਧੋਣਾ ਚਾਹੀਦਾ ਹੈ।

ਉਨਾਂ ਕਿਹਾ ਕਿ ਸਟਾਫ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਮਾਜਿਕ ਦੂਰੀ, ਹੱਥ ਨਾ ਮਿਲਾਉਣ, ਹੱਥ ਸਾਫ ਕਰਨ, ਮਾਸਕ ਅਤੇ ਦਸਤਾਨੇ ਪਹਿਨਣ, ਸਾਬਣ ਅਤੇ ਪਾਣੀ ਨਾਲ ਹੱਥ ਧੋਣ ਅਤੇ ਸੈਨੀਟਾਈਜ਼ਰ ਦੀ ਵਰਤੋਂ ਸਬੰਧੀ ਸੰਦੇਸ਼ਾਂ ਵਾਲੇ ਪੋਸਟਰਾਂ ਨੂੰ ਸੇਵਾ ਕੇਂਦਰ ਦੇ ਪ੍ਰਵੇਸ਼ ਦਰਵਾਜ਼ੇ ‘ਤੇ ਲਗਾਇਆ ਜਾਵੇ। ਬੁਖਾਰ ਤੋਂ ਪੀੜਤ ਕਰਮਚਾਰੀਆਂ ਦੀ ਜਾਂਚ ਕਰਨ ਲਈ ਸੇਵਾ ਕੇਂਦਰਾਂ ਦੀ ਐਂਟਰੀ ਤੇ ਥਰਮਲ ਸਕੈਨਰਾਂ ਦੀ ਸਥਾਪਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਉਨਾਂ ਕਿਹਾ ਕਿ ਸੇਵਾ ਕੇਂਦਰ ਇੰਚਰਾਜ ਇਹ ਯਕੀਨੀ ਬਨਾਉਣ ਕਿ ਆਪਸੀ ਦੂਰੀ 6 ਫੁੱਟ ਹਰ ਵੇਲੇ ਬਰਕਰਾਰ ਰਹੇ। ਉਨਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਸਿਰਫ ਯੋਗ ਵਿਅਕਤੀ, ਜਿੰਨਾ ਨੇ ਕੰਮ ਕਰਵਾਉਣ ਹੈ ਉਹ ਹੀ ਅੰਦਰ ਜਾਣ। ਅੰਦਰੂਨੀ ਖੇਤਰ ਜਿਵੇਂ ਕਿ ਦਫ਼ਤਰੀ ਥਾਵਾਂ, ਉਡੀਕ ਥਾਵਾਂ, ਸਟਾਫ ਦੇ ਬੈਠਣ ਦਾ ਖੇਤਰ ਆਦਿ ਨੂੰ ਹਰ ਸ਼ਾਮ ਸੇਵਾ ਕੇਂਦਰ ਸਮੇਂ ਤੋਂ ਬਾਅਦ ਜਾਂ ਸਵੇਰੇ ਸਮੇਂ ਤੋਂ ਪਹਿਲਾਂ ਸਾਫ਼ ਕੀਤਾ ਜਾਵੇ। ਉਨਾਂ ਇਹ ਵੀ ਕਿਹਾ ਕਿ ਕੰਮ ਵਾਲੀਆਂ ਥਾਵਾਂ ਤੇ ਕੁਦਰਤੀ ਹਵਾ ਨੂੰ ਪ੍ਰਮੁੱਖਤਾ ਦਿੱਤੀ ਜਾਵੇ ਅਤੇ ਜੇ ਏਅਰ ਕੰਡੀਸ਼ਨਰ/ਕੂਲਰ ਦੀ ਵਰਤੋਂ ਕਰਨੀ ਹੋਵੇ ਤਾਂ ਇਸ ਸੰਬੰਧੀ ਜਾਰੀ ਵਿਸਥਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: