ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jun 1st, 2020

ਸੈਮ ਪਤਰੋਦਾ ਦਾ 84 ਮਾਮਲੇ ‘ਤੇ ਹੂਆ ਤੋ ਹੂਆ ਬਿਆਨ ਨਾਲ ਕਾਂਗਰਸ ਦਾ ਅਸਲੀ ਚਿਹਰਾ ਨੰਗਾ ਹੋਇਆ-ਫੂਲਕਾ

ਸੈਮ ਪਤਰੋਦਾ ਦਾ 84 ਮਾਮਲੇ ‘ਤੇ ਹੂਆ ਤੋ ਹੂਆ ਬਿਆਨ ਨਾਲ ਕਾਂਗਰਸ ਦਾ ਅਸਲੀ ਚਿਹਰਾ ਨੰਗਾ ਹੋਇਆ-ਫੂਲਕਾ

ਐਸ.ਜੀ.ਪੀ.ਸੀ ਚੋਣਾਂ ਮੁੜ ਕਰਵਾਉਣ ਲਈ ਜਲਦ ਨਵੇਂ ਗ੍ਰਹਿ ਮੰਤਰੀ ਨੂੰ ਮਿਲਣਗੇ
ਸੂਬੇ ਅੰਦਰ ਲੋਕਾਂ ਨੇ ਰਾਹੁਲ ਗਾਂਧੀ ਨੂੰ ਵੋਟਾਂ ਨਹੀ ਪਾਈਆਂ ਸਗੋਂ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਨੂੰ ਵੋਟਾਂ ਪਾਈਆਂ

ਰਾਜਪੁਰਾ, 25 ਮਈ (ਐਚ.ਐਸ.ਸੈਣੀ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹੇ ‘ਆਪ’ ਵਿਧਾਇਕ ਐਚ.ਐਸ.ਫੂਲਕਾ ਨੇ ਕਿਹਾ ਕਿ ਕਾਂਗਰਸ ਸੁਪਰੀਮੋ ਰਾਹੁਲ ਗਾਂਧੀ ਦੇ ਸਲਾਹਕਾਰ ਸੈਮ ਪਤਰੋਦਾ ਨੇ 84 ਦਾ ਸਿੱਖ ਕਤਲੇਆਮ ਸਬੰਧੀ ਦਿੱਤਾ ਬਿਆਨ ਹੂਆ ਤੋਂ ਹੂਆ ਨੇ ਇਹ ਸਿਧ ਕਰ ਦਿੱਤਾ ਹੈ ਕਿ ਕਾਂਗਰਸ ਸਿੱਖਾਂ ਦੀ ਦੁਸ਼ਮਣ ਜਮਾਤ ਹੈ। ਉਨਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਵੀ ਬਿਆਨ ਦਿੱਤਾ ਸੀ ਕਿ ਜਦੋਂ ਵੱਡਾ ਦਰੱਖਤ ਡਿੱਗਦਾ ਹੈ ਤਾਂ ਧਰਤੀ ਤਾਂ ਹਿੱਲਦੀ ਹੀ ਹੈ। ਇਸ ਤੋਂ ਸਾਫ ਜਾਹਰ ਹੁੰਦਾ ਹੈ ਕਿ ਕਾਂਗਰਸ ਪਾਰਟੀ ਵਿੱਚ ਕੋਈ ਬਦਲਾਅ ਨਹੀ ਹੋਇਆ ਹੈ ਤੇ ਅੱਜ ਪੂਰੇ ਭਾਰਤ ਦੇਸ਼ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਲੜੀਆਂ ਜਾ ਰਹੀਆਂ ਲੋਕ ਸਭਾ ਚੋਣਾਂ ਵਿੱਚ ਕਰਾਰੀ ਹਾਰ ਦਾ ਮੂੰਹ ਦੇਖਣਾ ਪਿਆ ਹੈ। ਉਹ ਅੱਜ ਇਥੇ ਡਾ: ਨਿਰਮਲ ਸਿੰਘ ਦੇ ਪਿਤਾ ਦੇ ਦਿਹਾਂਤ ਹੋਣ ਤੋਂ ਬਾਅਦ ਅਫਸੋਸ ਪ੍ਰਗਟ ਕਰਨ ਦੇ ਲਈ ਪਹੁੰਚਣ ਉਪਰੰਤ ਗੱਲਬਾਤ ਕਰ ਰਹੇ ਸਨ।
ਫੂਲਕਾ ਨੇ ਕਿਹਾ ਕਿ ਮੈਨੂੰ ਕਿਸੇ ਨੇ ਕਿਹਾਕਿ ਸੂਬੇ ਦੀ ਜਨਤਾ ਨੇ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਉਮੀਦਵਾਰਾਂ ਨੂੰ ਜਿਤਾਅ ਕੇ 84 ਕਤਲੇਆਮ ਭੁਲਾ ਦਿੱਤਾ ਹੈ ਪਰ ਪੰਜਾਬ ਸੂਬੇ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਹੈ ਤੇ ਸੂਬਾ ਵਾਸੀਆਂ ਨੇ ਰਾਹੁਲ ਗਾਂਧੀ ਨੂੰ ਵੋਟਾਂ ਨਹੀ ਪਾਈਆਂ। ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਸੱਚਾ ਸਿੱਖ ਮੰਨਦਿਆਂ ਹੋਇਆ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਉਲਟ ਕਾਂਗਰਸ ਪਾਰਟੀ ਨੂੰ ਵੋਟਾਂ ਪਾਈਆਂ। ਹੈ। ਕੈਪਟਨ ਨੇ 84 ਕਤਲੇਆਮ ਤੋਂ ਬਾਅਦ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਕੇ ਇੱਕ ਸੱਚੇ ਸਿੱਖ ਹੋਣ ਦਾ ਫਰਜ਼ ਨਿਭਾਇਆ ਸੀ। 84 ਸਿੱਖ ਕਤਲੇਆਮ ਨੂੰ ਰਹਿੰਦੀ ਦੁਨੀਆਂ ਤੱਕ ਨਹੀ ਭੁਲਾਇਆ ਜਾ ਸਕਦਾ।
‘ਆਪ’ ਪਾਰਟੀ ਦੇ ਵਿਧਾਇਕ ਵੱਜੋਂ ਅਸਤੀਫਾ ਦੇਣ ਸਬੰਧੀ ਪੁੱਛੇ ਸਵਾਲ ਵਿੱਚ ਫੂਲਕਾ ਨੇ ਕਿਹਾ ਕਿ ਉਹ ਆਪਣਾ ਧਿਆਨ 84 ਕਤਲੇਆਮ ਮੁੱਦੇ ‘ਤੇ ਦੇਣਾ ਚਾਹੁੰਦਾ ਹਨ ਤੇ ਇਸ ‘ਤੇ ਪੂਰਾ ਜੋਰ ਲਗਾਇਆ ਹੈ, ਜਿਸ ਦਾ ਨਤੀਜ਼ਾ ਹੈ ਕਿ ਅੱਜ 84 ਕਤਲੇਆਮ ਦਾ ਮੁੱਖ ਦੋਸ਼ੀ ਸੱਜਣ ਕੁਮਾਰ ਜੇਲ ਅੰਦਰ ਆਪਣੀ ਸਜ਼ਾ ਕੱਟ ਰਿਹਾ ਹੈ। ਪੰਜਾਬ ਸੂਬੇ ਅੰਦਰ ਕਾਂਗਰਸ ਸਰਕਾਰ ਵੱਲੋਂ 1984 ਦੇ ਸਿੱਖ ਕਤਲੇਆਮ ਦੰਗਾ ਪੀੜਤਾਂ ਨੂੰ ਮੁਆਵਜ਼ਾ ਨਹੀ ਦਿੱਤਾ ਗਿਆ ਸਬੰਧੀ ਉਨਾਂ ਕਿਹਾ ਕਿ ਕੇਂਦਰ ਸਰਕਾਰ ਦੀ ਸਕੀਮ ਤਹਿਤ 2006 ਵਿੱਚ ਦੰਗਾ ਪੀੜਤਾ ਨੂੰ ਮੁਆਵਜ਼ਾ ਦਿੱਤਾ ਗਿਆ ਸੀ ਤੇ ਕੇਂਦਰ ਸਰਕਾਰ ਨੇ 2014 ਵਿੱਚ ਵੀ ਦੰਗਾ ਪੀੜਤਾ ਨੂੰ 5-5 ਲੱਖ ਰੁਪਏ ਦੇਣ ਦੀ ਗੱਲ ਕੀਤੀ ਸੀ ਪਰ ਹੁਣ ਕੈਪਟਨ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਾਰੇ ਦੰਗਾ ਪੀੜਤਾ ਨੂੰ ਮੁਆਵਜ਼ਾ ਦੁਆਉਣ ਵਿੱਚ ਆਪਣਾ ਬਣਦਾ ਰੋਲ ਅਦਾ ਕਰਨ।
ਪੰਜਾਬ ਵਿਧਾਨ ਸਭਾ ਵਿੱਚ ਐਚ.ਜੀ.ਪੀ.ਸੀ ਚੋਣਾਂ ਦੁਬਾਰਾ ਕਰਵਾਉਣ ਦੇ ਚੁੱਕੇ ਮੁੱਦੇ ਸਬੰਧੀ ਫੂਲਕਾ ਨੇ ਕਿਹਾਕਿ ਕੇਂਦਰ ਵਿੱਚ ਚੀਫ ਕਮਿਸ਼ਨ ਗੁਰਦੁਆਰਾ ਇਲੈਕਸ਼ਨ ਬੋਰਡ ਦੇ ਗ੍ਰਹਿ ਮੰਤਰਾਲੇ ਨੇ ਇਹ ਫੈਸਲਾ ਕਰਨਾ ਹੁੰਦਾ ਹੈ। ਜਿਸ ਬਾਰੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੇਂਦਰ ਵਿੱਚ ਗ੍ਰਹਿ ਮੰਤਰਾਲੇ ਨੂੰ ਮਿਲ ਕੇ ਐਜ.ਜੀ.ਪੀ.ਸੀ ਚੋਣਾਂ ਕਰਵਾਉਣ ਦੀ ਗੱਲ ਆਖੀ ਸੀ ਪਰ ਅੱਜ ਇਸ ਗੱਲ ਨੂੰ 3 ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਿਆ ਹੈ। ਉਨਾਂ ਕਿਹਾ ਕਿ ਹੁਣ 1 ਹਫਤੇ ਤੱਕ ਕੇਂਦਰ ਵਿੱਚ ਨਵੀਂ ਸਰਕਾਰ ਹੋਂਦ ਵਿੱਚ ਆ ਜਾਣੀ ਹੈ ਤੇ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲ ਕੇ ਇਸ ਬਾਰੇ ਗੱਲਬਾਤ ਕਰਨਗੇ। ਉਨਾਂ ਵੱਲੋਂ ‘ਆਪ’ ਦੇ ਵਿਧਾਇਕ ਵੱਜੋਂ ਦਿੱਤਾ ਅਸਤੀਫਾ ਅਜੇ ਤੱਕ ਮਨਜੂਰ ਨਹੀ ਕੀਤਾ ਗਿਆ। ਇਸ ਸਬੰਧੀ ਉਨਾ ਵੱਲੋਂ ਵਿਧਾਨ ਸਭਾ ਦੇ ਸਪੀਕਰ ਨੂੰ ਅਸਤੀਫਾ ਜਲਦ ਤੋਂ ਜਲਦ ਮਨਜੂਰ ਕਰਨ ਦੇ ਲਈ ਕਿਹਾ ਗਿਆ ਹੈ।

Leave a Reply

Your email address will not be published. Required fields are marked *

%d bloggers like this: