Wed. May 22nd, 2019

ਸੈਰ ਸਪਾਟਾ ਨੂੰ ਉਤਸ਼ਾਹਤ ਕਰਨ ਲਈ ਸੈਰ ਸਪਾਟਾ ਪ੍ਰੋਤਸਾਹਨ ਬੋਰਡ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ ਵਿਚਾਲੇ ਸਮਝੌਤਾ ਸਹੀਬੱਧ

ਸੈਰ ਸਪਾਟਾ ਨੂੰ ਉਤਸ਼ਾਹਤ ਕਰਨ ਲਈ ਸੈਰ ਸਪਾਟਾ ਪ੍ਰੋਤਸਾਹਨ ਬੋਰਡ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ ਵਿਚਾਲੇ ਸਮਝੌਤਾ ਸਹੀਬੱਧ

ਚੰਡੀਗੜ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ.ਨਵਜੋਤ ਸਿੰਘ ਸਿੱਧੂ ਵੱਲੋਂ ਸੂਬੇ ਵਿੱਚ ਸੈਰ ਸਪਾਟਾ ਨੂੰ ਉਤਸ਼ਾਹਤ ਕਕਨ ਅਤੇ ਪੰਜਾਬ ਨੂੰ ਸੈਲਾਨੀ ਕੇਂਦਰ ਵਜੋਂ ਉਭਾਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਲੜੀ ਤਹਿਤ ਵਿਭਾਗ ਵੱਲੋਂ ਸੈਰ ਸਪਾਟਾ ਨੂੰ ਪ੍ਰਫੁੱਲਿਤ ਕਰਨ ਲਈ ਮਿਲ ਕੇ ਕੰਮ ਕਰਨ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਆਪਸੀ ਸਹਿਮਤੀ ਦਾ ਸਮਝੌਤਾ ਕਰਨ ਤੋਂ ਬਾਅਦ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ• ਨਾਲ ਵੀ ਅੱਜ ਸਮਝੌਤਾ ਸਹੀਬੱਧ ਕੀਤਾ ਗਿਆ। ਸਥਾਨਕ ਸੈਕਟਰ 38 ਸਥਿਤ ਵਿਭਾਗ ਦੇ ਦਫਤਰ ਵਿਖੇ ਅੱਜ ਪੰਜਾਬ ਹੈਰੀਟੇਜ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸ੍ਰੀ ਸ਼ਿਵ ਦੁਲਾਰ ਸਿੰਘ ਢਿੱਲੋ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ• ਦੇ ਉਪ ਕੁਲਪਤੀ ਪ੍ਰੋ. ਅਰੁਣ ਗਰੋਵਰ ਨੇ ਦਸਤਖਤ ਕੀਤੇ।
ਐਮ.ਓ.ਯੂ. ਸਹੀਬੱਧ ਕਰਨ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਸੀ.ਈ.ਓ. ਸ੍ਰੀ ਢਿੱਲੋਂ ਨੇ ਵਿਭਾਗ ਵੱਲੋਂ ਸੂਬੇ ਨੂੰ ਸੈਰ ਸਪਾਟਾ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਸ਼ਿਸ਼ਾਂ ਜਾਰੀ ਹਨ। ਉਨ•ਾਂ ਕਿਹਾ ਕਿ ਅੱਜ ਇਸੇ ਦਿਸ਼ਾ ਵਿੱਚ ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਨਾਲ ਐਮ.ਓ.ਯੂ. ਦਸਤਖਤ ਕੀਤਾ ਗਿਆ ਹੈ ਅਤੇ ਅੱਜ ਪੰਜਾਬ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਇਸ ਐਮ.ਓ.ਯੂ. ਦਸਤਖਤ ਨਾਲ ਦੋਵਾਂ ਅਦਾਰਿਆਂ ਵੱਲੋਂ ਮਿਲ ਕੇ ਗਿਆਨ ਸਾਂਝਾ ਕਰਨ ਵਿੱਚ ਲੰਬੇ ਸਮੇਂ ਲਈ ਸਾਂਝੇਦਾਰੀ ਕਾਇਮ ਕੀਤੀ ਜਾਵੇਗੀ ਅਤੇ ਸੂਬੇ ਵਿੱਚ ਸੈਰ ਸਪਾਟਾ ਦੇ ਪ੍ਰਬੰਧਨ ਦੇ ਵਿਕਾਸ ਲਈ ਗਤੀਵਿਧੀਆਂ ਕੀਤੀਆਂ ਜਾਣਗੀ ਜਿਸ ਦਾ ਮੁੱਖ ਟੀਚਾ ਸੂਬੇ ਵਿੱਚ ਸੈਰ ਸਪਾਟਾ ਨੂੰ ਉਤਸ਼ਾਹਤ ਕਰਨਾ ਹੋਵੇਗਾ।
ਸ੍ਰੀ ਢਿੱਲੋਂ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਬੋਰਡ ਅਤੇ ਪੰਜਾਬ ਯੂਨੀਵਰਸਿਟੀ ਸੈਰ ਸਪਾਟਾ ਦੇ ਵਿਕਾਸ ਲਈ ਲੜੀਵਾਰ ਪ੍ਰੋਗਰਾਮ ਸ਼ੁਰੂ ਕਰੇਗੀ ਜਿਸ ਦਾ ਦੋਵਾਂ ਧਿਰਾਂ ਨੂੰ ਫਾਇਦਾ ਹੋਵੇਗਾ। ਯੂਨੀਵਰਸਿਟੀ ਵੱਲੋਂ ਅਕਾਦਮਿਕ ਅਤੇ ਬੌਧਿਕ ਸੁਝਾਅ ਦਿੱਤੇ ਜਾਣਗੇ ਜਦੋਂ ਕਿ ਬੋਰਡ ਵੱਲੋਂ ਵਿੱਤੀ ਅਤੇ ਢਾਂਚਾਗਤ ਮੱਦਦ ਦਿੱਤੀ ਜਾਵੇਗੀ।  ਪੰਜਾਬ ਯੂਨੀਵਰਸਿਟੀ ਵੱਲੋਂ ਬੋਰਡ ਨਾਲ ਮਿਲ ਕੇ ਕਈ ਵਿਕਾਸ ਪ੍ਰਾਜੈਕਟਾਂ ਤੋਂ ਇਲਾਵਾ ਰਿਫਰੈਸ਼ਰ/ਓਰੀਅਨਟੇਸ਼ਨ ਕੋਰਸ ਸ਼ੁਰੂ ਕੀਤੇ ਜਾਣਗੇ। ਇਸ ਤੋਂ ਇਲਾਵਾ ਸੈਰ ਸਪਾਟਾ ਖੇਤਰ ਵਿੱਚ ਸਮਰੱਥਾ ਵਧਾਉਣ ਲਈ ਥੋੜੇ• ਸਮੇਂ ਦਾ ਸਰਟੀਫਿਕੇਟ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ ਜਿਸ ਲਈ ਬੋਰਡ ਵੱਲੋਂ ਹਰ ਤਰ•ਾਂ ਦੀ ਮੱਦਦ ਦਿੱਤੀ ਜਾਵੇਗੀ। ਬੋਰਡ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ• ਦੇ ਵਿਦਿਆਰਥੀਆਂ ਲਈ ਨੌਕਰੀ ਦੀ ਸਿਖਲਾਈ ਜਾਂ ਇੰਟਰਨਸ਼ਿਪ ਪ੍ਰੋਗਰਾਮ ਮੁਹੱਈਆ ਕਰਵਾਏ ਜਾਣਗੇ।
ਇਸ ਮੌਕੇ ਬੋਰਡ ਦੀ ਮੈਨੇਜਰ ਪ੍ਰਾਜੈਕਟ ਅਲਕਾ ਕਪੂਰ, ਪੰਜਾਬ ਯੂਨੀਵਰਸਿਟੀ ਦੇ ਲੋਕ ਪ੍ਰਸ਼ਾਸਨ ਵਿਭਾਗ ਦੇ ਚੇਅਰਪਰਸਨ ਡਾ.ਰਮਨਜੀਤ ਕੌਰ ਜੌਹਲ ਤੇ ਹੋਟਲ ਤੇ ਸੈਰ ਸਪਾਟਾ ਪ੍ਰਬੰਧਨ ਵਿਭਾਗ ਦੇ ਪ੍ਰੋ. ਪ੍ਰਸ਼ਾਤ ਗੌਤਮ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

%d bloggers like this: