ਸੋਨੀਆ ਗਾਂਧੀ ਨੂੰ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਟਿੱਕਾ ਨੇ ਪੱਤਰ ਲਿਖਿਆ

ss1

ਸੋਨੀਆ ਗਾਂਧੀ ਨੂੰ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਟਿੱਕਾ ਨੇ ਪੱਤਰ ਲਿਖਿਆ
ਕੈਪਟਨ ਅਮਰਿੰਦਰ ਸਿੰਘ ਦਾ ਨਾਮ ਮੁੱਖ ਮੰਤਰੀ ਦੇ ਤੌਰ ਤੇ ਐਲਾਨਣ ਦੀ ਮੰਗ

ਲੁਧਿਆਣਾ (ਪ੍ਰੀਤੀ ਸ਼ਰਮਾ) – ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਟਿੱਕਾ ਨੇ ਆਲ ਇੰਡੀਆ ਕਾਂਗਰਸ ਪਾਰਟੀ ਦੀ ਕੌਮੀ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਇਹ ਪੁਰਜੋਰ ਮੰਗ ਕੀਤੀ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਮੁੱਖ ਮੰਤਰੀ ਦੇ ਤੌਰ ਤੇ ਐਲਾਨਿਆ ਜਾਵੇ, ਤਾਂ ਕਿ ਹੋਣ ਜਾ ਰਹੀਆ ਪੰਜਾਬ ਵਿਧਾਨ ਚੋਣਾਂ ਵਿਚ ਕਾਂਗਰਸ ਪਾਰਟੀ ਸੱਤਾਧਾਰੀ ਅਕਾਲੀ ਭਾਜਪਾ ਗੱਠਜੋੜ ਅਤੇ ਆਪ ਸਮੇਤ ਵਿਰੋਧੀ ਰਾਜਨੀਤਿਕ ਦਲਾਂ ਨੂੰ ਮਾਤ ਦੇ ਕੇ ਸਪੱਸ਼ਟ ਬਹੁਮੱਤ ਦੇ ਨਾਲ ਸਰਕਾਰ ਬਣਾ ਸਕੇ। ਟਿੱਕਾ ਨੇ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿਚ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਸਮੇਂ ਸੂਬੇ ਭਰ ਦੇ ਲੋਕ ਅਕਾਲੀ ਭਾਜਪਾ ਸਰਕਾਰ ਦੀਆਂ ਭ੍ਰਿਸ਼ਟ ਨੀਤੀਆਂ ਤੋਂ ਇਸ ਹੱਦ ਤੱਕ ਤੰਗ ਅਤੇ ਪ੍ਰੇਸ਼ਾਨ ਹੋ ਚੁੱਕੇ ਹਨ ਕਿ ਕੇਵਲ ਚੋਣਾਂ ਦਾ ਹੀ ਬੇਸਬਰੀ ਨਾਲ ਇੰਤਜਾਰ ਕਰ ਰਹੇ ਹਨ। ਹੁਣ ਤਾਂ ਪੰਜਾਬ ਭਰ ਦੇ ਲੋਕ ਵੀ ਇਹੀ ਚਾਹੁੰਦੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਹੀ ਅਗਲੇ ਮੁੱਖ ਮੰਤਰੀ ਦੇ ਤੋਰ ਤੇ ਪੰਜਾਬ ਦੀ ਕਮਾਂਡ ਸੰਭਾਲਣ ਅਤੇ ਸੂਬੇ ਨੂੰ ਤਰੱਕੀ ਦੇ ਰਸਤੇ ਤੇ ਅੱਗੇ ਲੈ ਕੇ ਜਾਣ। ਉਨਾਂ ਕਿਹਾ ਕਿ ਪੰਜਾਬ ਦੇ ਵੱਖ ਵੱਖ ਹਿੱਸਿਆ ਦਾ ਦੋਰਾ ਕਰਨ ਦੇ ਦੋਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹਰ ਕਾਂਗਰਸੀ ਅਹੁਦੇਦਾਰ ਅਤੇ ਵਰਕਰ ਦੀ ਇਹੀ ਦਿਲੀਂ ਇੱਛਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਪਾਰਟੀ ਹਾਈਕਮਾਂਡ ਵੱਲੋਂ ਮੁੱਖ ਮੰਤਰੀ ਦੇ ਰੂਪ ਵਿਚ ਪੇਸ਼ ਕਰ ਦੇਣਾ ਚਾਹੀਦਾ ਹੈ। ਇਸ ਐਲਾਨ ਦਾ ਕਾਂਗਰਸ ਪਾਰਟੀ ਨੂੰ ਰਾਜਨੀਤਿਕ ਤੌਰ ਤੇ ਫਾਇਦਾ ਹੋਵੇਗਾ ਅਤੇ ਵਰਕਰਾਂ ਦਾ ਹੋਂਸਲਾ ਵੀ ਬੁਲੰਦ ਹੋਵੇਗਾ।

Share Button

Leave a Reply

Your email address will not be published. Required fields are marked *