ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jun 1st, 2020

ਸ੍ਰੀ ਅਨੰਦਪੁਰ ਸਾਹਿਬ: 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ “ਸਤਲੁਜ ਹਾਫ਼” ਮੈਰਾਥਨ ਦਾ ਆਯੋਜਨ

ਸ੍ਰੀ ਅਨੰਦਪੁਰ ਸਾਹਿਬ: 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ “ਸਤਲੁਜ ਹਾਫ਼” ਮੈਰਾਥਨ ਦਾ ਆਯੋਜਨ

ਸ੍ਰੀ ਅਨੰਦਪੁਰ ਸਾਹਿਬ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਦੇਸ਼ ਭਰ ‘ਚ ਨਹੀਂ ਬਲਕਿ ਦੁਨੀਆ ‘ਚ ਵਸਦੀ ਨਾਨਕ ਨਾਮ ਲੇਵਾ ਸੰਗਤ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਸੰਗਤਾਂ ਵੱਲੋਂ ਜਿਥੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਉਥੇ ਹੀ ਵੱਖ-ਵੱਖ ਥਾਵਾਂ ‘ਤੇ ਨਗਰ ਕੀਰਤਨ ਅਤੇ ਹੋਰ ਸਮਾਗਮ ਵੀ ਆਯੋਜਿਤ ਕੀਤੇ ਜਾ ਰਹੇ ਹਨ।ਅਜਿਹੇ ‘ਚ ਅੱਜ ਸ੍ਰੀ ਅਨੰਦਪੁਰ ਸਾਹਿਬ ‘ਚ ਵੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੀ “ਸਤਲੁਜ ਹਾਫ਼” ਮੈਰਾਥਨ ਦਾ ਆਯੋਜਨ ਕੀਤਾ ਗਿਆ।

ਇਹ ਮੈਰਾਥਨ ਸ੍ਰੀ ਅਨੰਦਪੁਰ ਸਾਹਿਬ ਦੇ ਦਾ ਗਲੋਬਲ ਪੈਡਲਰ ਕਲੱਬ ਵੱਲੋਂ ਕਰਵਾਈ ਗਈ, ਜਿਸ ‘ਚ ਅਲੱਗ-ਅਲੱਗ ਉਮਰ ਦੇ ਨੌਜਵਾਨਾਂ ਵੱਲੋਂ 21,10, 5 ਅਤੇ 3 ਕਿਲੋਮੀਟਰ ਤੱਕ ਦੀ ਦੌੜ ਲਗਾਈ ਗਈ।

ਇਸ ਮੈਰਾਥਨ ‘ਚ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ ਦਲਜੀਤ ਸਿੰਘ ਚੀਮਾ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਉਹਨਾਂ ਨੇ ਜੇਤੂਆਂ ਨੂੰ ਇਨਾਮ ਵੰਡੇ ਅਤੇ ਨੌਜਵਾਨਾਂ ਨੂੰ ਸ਼ੁਭ ਇੱਛਾਵਾਂ ਵੀ ਦਿੱਤੀਆਂ। ਇਸ ਮੌਕੇ ਉਹਨਾਂ ਨੇ ਮੈਰਾਥਨ ਆਜੋਯਿਤ ਕਰਨ ਵਾਲੇ ਕਲੱਬ ਦਾ ਧੰਨਵਾਦ ਵੀ ਕੀਤਾ।

Leave a Reply

Your email address will not be published. Required fields are marked *

%d bloggers like this: