Sun. Nov 17th, 2019

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਹੋ ਰਹੀਆਂ ਨੇ ਨਤਮਸਤਕ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਹੋ ਰਹੀਆਂ ਨੇ ਨਤਮਸਤਕ

ਸ੍ਰੀ ਅੰਮ੍ਰਿਤਸਰ ਸਾਹਿਬ: ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਮੁੱਚੀ ਦੁਨੀਆ ‘ਚ ਵਸਦੀ ਨਾਨਕ ਨਾਮ ਲੇਵਾ ਸੰਗਤ ਵਲੋਂ ਬਹੁਤ ਸ਼ਰਧਾ ਤੇ ਉਤਸ਼ਾਹਪੁਰਵਕ ਮਨਾਇਆ ਜਾ ਰਿਹਾ ਹੈ।

ਇਸ ਦੌਰਾਨ ਅੱਜ ਗੁਰਦੁਆਰਾ ਗੁਰੂ ਕੇ ਮਹਿਲ ਜਿਥੇ ਗੁਰੂ ਰਾਮਦਾਸ, ਗੁਰੀ ਅਰਜੁਨ ਦੇਵ ਜੀ ਅਤੇ ਗੁਰੂ ਹਰਗੋਬਿੰਦ ਸਾਹਿਬ ਜੀ ਨੇ 58 ਸਾਲ ਦਾ ਲੰਬਾ ਸਮਾਂ ਬਿਤਾਇਆ ਅਤੇ ਇਸੇ ਪਾਵਨ ਪਵਿਤਰ ਅਸਥਾਨ ਤੇ ਗਰੁ ਹਰਗੋਬਿੰਦ ਸਾਹਿਬ ਦੇ ਘਰ ਬੀਬੀ ਨਾਨਕੀ ਦੀ ਕੁੱਖੋਂ ਬਾਬਾ ਸੂਰਜ ਮੱਲ,ਬਾਬਾ ਅਨੀ ਰਾਏ, ਬਾਬਾ ਅੱਟਲ ਰਾਏ ,ਗੁਰੂ ਤੇਗ ਬਹਾਦੁਰ ਅਤੇ ਬੀਬੀ ਵੀਰੋ ਨੇ ਅਵਤਾਰ ਧਾਰਿਆ।

ਇਸ ਅਸਥਾਨ ‘ਤੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖਾਸ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾ ਰਹੇ ਹਨ।

ਜਿਨ੍ਹਾਂ ‘ਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜੱਥੇ ਵੱਡੀ ਗਿਣਤੀ ਚ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜ ਰਹੀਆਂ ਹਨ। ਦੇਸ਼ ਵਿਦੇਸ਼ ਦੀਆਂ ਸੰਗਤਾਂ ਅੱਜ ਗੁਰੂ ਤੇਗ ਬਹਾਦੁਰ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਂਟ ਕਰਦਿਆਂ ਅੱਜ ਸਵੇਰ ਤੋਂ ਵੱਡੀ ਗਿਣਤੀ ਚ ਪਹੁੰਚ ਰਹੀਆਂ ਹਨ ਅਤੇ ਗੁਰੂ ਘਰ ਵਿੱਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ।

ਸੰਗਤਾਂ ਆਪਣੇ ਆਪ ਨੂੰ ਵਡਭਾਗਾ ਸਮਝ ਰਹੀਆਂ ਹਨ ਕਿ ਅੱਜ ਦੇ ਇਸ ਦਿਹਾੜੇ ਮੌਕੇ ਗੁਰੂ ਸਾਹਿਬ ਦੇ ਜਨਮ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਧਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਖੇ ਵੀ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦਾ ਵੱਡਾ ਇੱਕਠ ਨਜਰ ਆ ਰਿਹਾ ਹੈ ਅਤੇ ਸੰਗਤਾਂ ਪਾਵਨ ਪਵਿਤਰ ਸਰੋਵਰ ਚ ਇਸ਼ਨਾਨ ਕਰਕੇ ਗੁਰੂ ਘਰ ਅਸ਼ੀਰਵਾਦ ਲੈ ਰਹੀਆਂ ਹਨ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: