ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. May 26th, 2020

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪੂਰੀ ਦੁਨੀਆਂ ਵਿੱਚ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ: ਪ੍ਰੋ. ਬੰਡੂਗਰ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪੂਰੀ ਦੁਨੀਆਂ ਵਿੱਚ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ: ਪ੍ਰੋ. ਬੰਡੂਗਰ

ਨਾਭਾ 13 ਅਕਤੂਬਰ ( ਤਰੁਣ ਮਹਿਤਾ): ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪੂਰੀ ਦੁਨੀਆਂ ਵਿੱਚ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਹ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਕੁੱਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।ਉਨ੍ਹਾਂ ਕਿਹਾ ਕਿ ਇਹ ਪੁਰਬ ਪੂਰੀ ਦੁਨੀਆਂ ਵਿੱਚ ਹਿੰਦੂ, ਸਿੱਖਾਂ ,ਮੁਸਲਮਾਨਾਂ ,ਈਸਾਈਆਂ ਵੱਲੋਂ ਸਾਰੇ ਧਰਮਾਂ ਵੱਲੋਂ ਸਾਂਝੇ ਤੌਰ ਤੇ ਮਨਾਇਆ ਜਾ ਰਿਹਾ। ਇਹ ਪੁਰਬ ਕੇਂਦਰ ਸਰਕਾਰ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ।
ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ ਤੇ ਕੀਰਤਨ ਦਰਬਾਰ, ਕਵੀ ਦਰਬਾਰ, ਧਾਰਮਿਕ ਸਮਾਗਮ, ਸੈਮੀਨਾਰ , ਨਗਰ ਕੀਰਤਨ ਤੇ ਹੋਰ ਸਮਾਗਮ ਕਰਵਾਏ ਜਾ ਰਹੇ ਹਨ। ਜਿਨ੍ਹਾਂ ਰਾਹੀਂ ਗੁਰੂ ਨਾਨਕ ਸਾਹਿਬ ਦੇ ਜੀਵਨ ਫ਼ਲਸਫ਼ੇ ਸਬੰਧੀ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਨਵੰਬਰ ਮਹੀਨੇ ਵਿੱਚ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਸਮਾਗਮ ਕਰਵਾਏ ਜਾ ਰਹੇ ਹਨ। ਜਿਨ੍ਹਾਂ ਵਿੱਚ ਪੂਰੀ ਦੁਨੀਆ ਤੋਂ ਗੁ ਨਾਨਕ ਨਾਮ ਨਾਮਲੇਵਾ ਸ਼ਰਧਾਲੂ ਪਹੁੰਚਣਗੇ ।ਇਸ ਮੌਕੇ ਹੋਰਨਾਂ ਤੋਂ ਜਥੇ ਲਾਲ ਸਿੰਘ ਰਣਜੀਤਗੜ੍ਹ ,ਬਾਬਾ ਅਜਾਪਾਲ ਸਿੰਘ ਸੇਵਾ ਸੁਸਾਇਟੀ ਦੇ ਪ੍ਰਧਾਨ ਮਾਸਟਰ ਅਜਮੇਰ ਸਿੰਘ, ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਸਰਬਜੀਤ ਸਿੰਘ ਧੀਰੋਮਾਜਰਾ,ਕਰਮਜੀਤ ਸਿੰਘ ਮਹਿਰਮ,ਜਥੇ.ਸ਼ਮਸ਼ੇਰ ਸਿੰਘ ਸਿੰਘ ਚੌਧਰੀ ਮਾਜਰਾ , ਯੂਥ ਆਗੂ ਜੱਸਾ ਖੋਖ ਦਿਲਸ਼ਾਦ ਚੌਧਰੀ ਆਦਿ ਹਾਜ਼ਰ ਸਨ ।

Leave a Reply

Your email address will not be published. Required fields are marked *

%d bloggers like this: