ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. May 29th, 2020

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਘਰ ਜਾਣ ਵਾਲੇ ਰਸਤੇ ਨੂੰ ਬੰਦ ਕਰਨ ਦੀਆਂ ਸਾਜ਼ਿਸਾਂ ਕਰਨਾ ਅਤਿ ਮੰਦਭਾਗਾ: ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਘਰ ਜਾਣ ਵਾਲੇ ਰਸਤੇ ਨੂੰ ਬੰਦ ਕਰਨ ਦੀਆਂ ਸਾਜ਼ਿਸਾਂ ਕਰਨਾ ਅਤਿ ਮੰਦਭਾਗਾ: ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ 25 ਅਗਸਤ (ਦਵਿੰਦਰਪਾਲ ਸਿੰਘ): ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਉਪਰ ਭਾਜਪਾ ਦੇ ਰਾਜ ਸਭਾ ਮੈਂਬਰ ਸੁਬਰਾਮਣੀਅਮ ਸਵਾਮੀ ਵਲੋਂ ਦਿੱਤੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਕਿਸੇ ਵੀ ਕੀਮਤ ਤੇ ਬੰਦ ਨਹੀ ਹੋਣ ਦਿੱਤਾ ਜਾਵੇਗਾ।
ਸਿੰਘ ਸਾਹਿਬ ਜੀ ਨੇ ਕਿਹਾ ਕਿ ਇਹ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਘਰ ਨੂੰ ਜਾਣ ਵਾਲਾ ਰਸਤਾ ਹੈ ਜੋ ਆਪਸੀ ਭਾਈਚਾਰਕ ਸਾਂਝ ਨੂੰ ਵਧਾਵੇਗਾ।ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਾਨਵਤਾ ਦੇ ਸਾਝੇਂ ਗੁਰੂ ਹਨ ਅਤੇ ਸਾਝੀਵਾਲਤਾ ਦਾ ਉਪਦੇਸ਼ ਦਿੰਦੇ ਹਨ।ਉਨਾਂ ਦੇ ਪਵਿੱਤਰ ਅਸਥਾਨ ਕਰਤਾਰਪੁਰ ਸਾਹਿਬ ਦੇ ਬਣ ਰਹੇ ਲਾਂਘੇ ਉਪਰ ਕਿੰਤੂ ਪ੍ਰੰਤੂ ਕਰਨਾ ਅਤਿ ਮੰਦਭਾਗਾ ਹੈ।ਸਿੱਖ ਸੰਗਤਾਂ ਵਲੋਂ ਕੀਤੀਆਂ ਅਰਦਾਸਾ ਦੇ ਸਦਕਾ ਇਹ ਕਾਰਜ ਨੇਪਰੇ ਚੜਨ ਜਾ ਰਿਹਾ ਹੈ।ਸਿਖਾਂ ਦੀਆਂ ਭਾਵਨਾ ਨਾਲ ਖਿਲਵਾੜ ਕਰਨਾ ਕਦੇ ਵੀ ਬਰਦਾਸ਼ਤ ਨਹੀ ਕੀਤਾ ਜਾਵੇਗਾ ਅਤੇ ਜੇਕਰ ਕੋਈ ਵੀ ਇਸ ਲਾਂਘੇ ਨੂੰ ਰੋਕਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਦੇ ਖਿਲਾਫ ਸਖਤ ਕਦਮ ਚੁੱਕੇ ਜਾਣਗੇ।ਕਰਤਾਰਪੁਰ ਸਾਹਿਬ ਦੇ ਲਾਂਘੇ ਤੇ ਰਾਜਨੀਤੀ ਕਰਨਾ ਘਟੀਆ ਸੋਚ ਦੀ ਨਿਸ਼ਾਨੀ ਹੈ।

Leave a Reply

Your email address will not be published. Required fields are marked *

%d bloggers like this: