ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਦੀ ਆਰੰਭਤਾ ਹੋਵੇਗੀ : ਪ੍ਰੋ. ਬਡੂੰਗਰ

ss1

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਦੀ ਆਰੰਭਤਾ ਹੋਵੇਗੀ : ਪ੍ਰੋ. ਬਡੂੰਗਰ

ਮਨੁੱਖਤਾ ਦੇ ਰਹਿਬਰ ਅਤੇ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 548ਵੇਂ ਪ੍ਰਕਾਸ਼ ਪੁਰਬ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਾਨੋ-ਸ਼ੌਕਤ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਾਲ ਨੇ ਕੀਤਾ। ਪ੍ਰੋ. ਬਡੂੰਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ 2 ਨਵੰਬਰ ਤੋਂ 5 ਨਵੰਬਰ ਤੱਕ ਚੱਲਣ ਵਾਲੇ ਗੁਰਮਤਿ ਸਮਾਗਮ ਭਾਈ ਮਰਦਾਨਾ ਦੀਵਾਨ ਹਾਲ ਵਿਖੇ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਪੁਰਬ ‘ਤੇ ਸ਼੍ਰੋਮਣੀ ਕਮੇਟੀ ਵੱਲੋਂ 2019 ‘ਚ ਮਨਾਏ ਜਾਣ ਵਾਲੇ 550ਵੇਂ ਪ੍ਰਕਾਸ਼ ਪੁਰਬ ਦੀ ਆਰੰਭਤਾ ਕਰਨ ਜਾ ਰਹੀ ਹੈ, ਜਿਸ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਸਮਾਗਮਾਂ ‘ਚ ਸ਼ਿਰਕਤ ਕਰਨ ਲਈ ਜਿਥੇ ਸੰਗਤਾਂ ਵੱਡੀ ਗਿਣਤੀ ‘ਚ ਨਤਮਸਤਕ ਹੋਣਗੀਆਂ, ਉਥੇ ਦੇਸ਼-ਵਿਦੇਸ਼ ਤੋਂ ਆ ਰਹੀ ਸੰਗਤ ਦੇ ਰਹਿਣ-ਸਹਿਣ ਦੇ ਢੁਕਵੇਂ ਪ੍ਰਬੰਧ ਕੀਤੇ ਜਾ ਚੁੱਕੇ ਹਨ। ਪ੍ਰੋ. ਬਡੂੰਗਰ ਨੇ ਦੱਸਿਆ ਕਿ 2 ਨਵੰਬਰ ਨੂੰ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਸਵੇਰੇ 10 ਤੋਂ 4 ਵਜੇ ਤੱਕ ਵਿਸ਼ੇਸ਼ ਸੈਮੀਨਾਰ ਹੋਣਗੇ। ਰਾਤ 8.00 ਵਜੇ ਭਾਈ ਮਰਦਾਨਾ ਦੀਵਾਨ ਹਾਲਤ ਵਿਚ ‘ਕੈਸੀ ਆਰਤੀ ਹੋਇ’ ਵਿਸ਼ੇਸ਼ ਨਾਟਕ ਖੇਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦੇਰ ਰਾਤ 2.30 ਵਜੇ ਗੁਰਦੁਆਰ ਸ੍ਰੀ ਬੇਰ ਸਾਹਿਬ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੀ ਸਮਾਪਤੀ 4 ਨਵੰਬਰ ਨੂੰ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ 3 ਨਵੰਬਰ ਦੀ ਸ਼ਾਮ ਨੂੰ ਭਾਈ ਮਰਦਾਨਾ ਹਾਲ ਤੋਂ ਗੁਰਮਤਿ ਸਮਾਗਮ ਆਰੰਭ ਹੋਣਗੇ, ਜੋ 5 ਨਵੰਬਰ ਸਵੇਰ ਤੱਕ ਚੱਲਣਗੇ।

Share Button

Leave a Reply

Your email address will not be published. Required fields are marked *