Fri. Aug 23rd, 2019

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਸੱਦੇ ਜਾਣਗੇ 550 ਪ੍ਰਵਾਸੀ ਪੰਜਾਬੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਸੱਦੇ ਜਾਣਗੇ 550 ਪ੍ਰਵਾਸੀ ਪੰਜਾਬੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਨਵੰਬਰ ਮਹੀਨੇ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ 550 ਪਰਵਾਸੀ ਪੰਜਾਬੀਆਂ ਨੂੰ ਸੱਦਾ ਪੱਤਰ ਦਿੱਤਾ ਜਾਵੇਗਾ। ਇਹ ਐਲਾਨ ਨਵੇਂ ਬਣੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਨਵੇਂ ਵਿਭਾਗ ਦਾ ਅਹੁਦਾ ਸੰਭਾਲਣ ਮੌਕੇ ਕਹੀ।

ਰਾਣਾ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਤੋਂ ਹੀ 550ਵੇਂ ਗੁਰਪੁਰਬ ਨਾਲ ਸਬੰਧਤ ਸਮਾਗਮ ਉਲੀਕੇ ਗਏ ਹਨ ਜਿਹੜੇ ਸਾਲ ਸਾਲ ਚੱਲਣ ਉਪਰੰਤ ਨਵੰਬਰ ਮਹੀਨੇ ਸਮਾਮਤ ਹੋਣਗੇ। ਇਨ੍ਹਾਂ ਇਤਿਹਾਸਕ ਪਲਾਂ ਦਾ ਗਵਾਹ ਬਣਾਉਣ ਲਈ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਜੋੜਨ ਲਈ ਫੈਸਲਾ ਕੀਤਾ ਗਿਆ ਹੈ ਕਿ 550 ਐਨ.ਆਰ.ਆਈਜ਼ ਨੂੰ ਸੱਦਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ 550 ਪ੍ਰਵਾਸੀ ਪੰਜਾਬੀਆਂ ਦੇ ਪੰਜਾਬ ਪੁੱਜਣ ਉਪਰੰਤ ਉਨ੍ਹਾਂ ਦਾ ਇਥੇ ਰਹਿਣ-ਸਹਿਣ ਅਤੇ ਆਵਾਜਾਈ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਵਾਸੀ ਪੰਜਾਬੀਆਂ ਨੂੰ ਸੁਲਤਾਨਪੁਰ ਲੋਧੀ, ਬਟਾਲਾ ਤੇ ਡੇਰਾ ਬਾਬਾ ਨਾਨਕ ਦੇ ਦਰਸ਼ਨ ਕਰਵਾਏ ਜਾਣਗੇ।

ਰਾਣਾ ਸੋਢੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਰਵਾਸੀ ਭਾਰਤੀਆਂ ਨਾਲ ਸਬੰਧਤ ਜਾਇਦਾਦ ਅਤੇ ਵਿਆਹਾਂ ਦੇ ਝਗੜੇ ਦੇ ਕੇਸਾਂ ਨੂੰ ਤਰਜੀਹੀ ਆਧਾਰ ‘ਤੇ ਹੱਲ ਕਰਨ ਲਈ ਇਕ ਢੁੱਕਵੀਂ ਕਾਰਜਸ਼ੈਲੀ ਬਣਾਈ ਜਾਵੇ ਜਿਸ ਵਿੱਚ ਤੁਰੰਤ ਨਿਪਟਾਰੇ ਹੋਣ। ਉਨ੍ਹਾਂ ਕਿਹਾ ਕਿ ਕਿਸੇ ਵੀ ਐਨ.ਆਰ.ਆਈਜ਼ ਨੂੰ ਨਿਆਂ ਮਿਲਣ ਵਿੱਚ ਦੇਰੀ ਨਾ ਹੋਵੇ।

ਉਨ੍ਹਾਂ ਕਿਹਾ ਕਿ ਜਾਇਦਾਦ ਨਾਲ ਸਬੰਧਤ ਮਾਮਲੇ ਮਾਲ ਵਿਭਾਗ ਨਾਲ ਜੁੜੇ ਹੁੰਦੇ ਹਨ ਜਿਸ ਲਈ ਉਹ ਮਾਲ ਵਿਭਾਗ ਨਾਲ ਰਾਬਤਾ ਕਾਇਮ ਕਰ ਕੇ ਉਨ੍ਹਾਂ ਦੇ ਅਧਿਕਾਰੀ ਹੇਠਲੇ ਪੱਧਰ ‘ਤੇ ਨੋਡਲ ਅਫਸਰ ਵਜੋਂ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਤਹਿਸੀਲਦਾਰ ਪੱਧਰ ਦੇ ਇਹ ਅਧਿਕਾਰੀ ਸਿਰਫ ਐਨ.ਆਰ.ਆਈਜ਼ ਨਾਲ ਸਬੰਧਤ ਜਾਇਦਾਦ ਦੇ ਮਾਮਲਿਆਂ ਦਾ ਨਿਪਟਾਰਾ ਕਰਨਗੇ, ਇਸ ਸਬੰਧੀ ਉਹ ਜਲਦ ਹੀ ਮਾਲ ਵਿਭਾਗ ਨਾਲ ਮਿਲ ਕੇ ਖਾਕਾ ਉਲੀਕਣਗੇ।

Leave a Reply

Your email address will not be published. Required fields are marked *

%d bloggers like this: