Sun. Aug 18th, 2019

ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ ‘ਚ ਜਲੰਧਰ ਸ਼ਹਿਰ ਪੂਰੀ ਤਰ੍ਹਾਂ ਬੰਦ ,ਕੌਮੀ ਰਾਜ ਮਾਰਗ ਉਤੇ ਲੱਗਾ ਜਾਮ

ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ ‘ਚ ਜਲੰਧਰ ਸ਼ਹਿਰ ਪੂਰੀ ਤਰ੍ਹਾਂ ਬੰਦ ,ਕੌਮੀ ਰਾਜ ਮਾਰਗ ਉਤੇ ਲੱਗਾ ਜਾਮ

ਸ੍ਰੀ ਗੁਰੂ ਰਵਿਦਾਸ ਮੰਦਰ ਢਾਹੁਣ ਦੇ ਵਿਰੁੱਧ ਅੱਜ ਰਵਿਦਾਸ ਭਾਈਚਾਰੇ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ’ਤੇ ਜਲੰਧਰ ਸ਼ਹਿਰ ਨੂੰ ਮੁਕੰਮਲ ਤੌਰ ਉਤੇ ਬੰਦ ਰੱਖਿਆ ਗਿਆ ਹੈ। ਇਸ ਦੌਰਾਨ ਲੋਕਾਂ ਵੱਲੋਂ ਜਲੰਧਰ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਜਲੰਧਰ ਦੇ ਪਿੰਡ ਲਾਂਬਾ ਵਿਚ ਕੌਮੀ ਰਾਜ ਮਾਰਗ ਅੰਮ੍ਰਿਤਸਰ – ਜਲੰਧਰ ਉਤੇ ਲੋਕਾਂ ਵੱਲੋਂ ਜਾਮ ਲਗਾਇਆ ਗਿਆ ਹੈ। ਜਲੰਧਰ ਵਿਚ ਰਵਿਦਾਸ ਚੌਕ, ਅੰਮ੍ਰਿਤਸਰ ਬਾਈਪਾਸ, ਪਠਾਨਕੋਟ ਬਾਈਪਾਸ, ਲੰਮਾ ਪਿੰਡ ਚੌਕ ਵਿਚ ਬੰਦ ਦਾ ਅਸਰ ਹੈ।

ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜੇ ਲੋਕਾਂ ਵੱਲੋਂ ਜਲੰਧਰ – ਨਕੋਦਰ ਹਾਈਵੇਅ ਉਤੇ ਰਵਿਦਾਸ ਚੌਂਕ ਉਤੇ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸ਼ਹਿਰ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।ਅੱਜ ਪੰਜਾਬ ਬੰਦ ਦੇ ਸੱਦੇ ਦਾ ਪ੍ਰਭਾਵ ਜਲੰਧਰ ਵਿਚ ਵਿਸ਼ੇਸ਼ ਕਰਕੇ ਦੇਖਿਆ ਜਾ ਰਿਹਾ ਹੈ।

ਜਲੰਧਰ ਵਿਚ ਰਵਿਦਾਸ ਚੌਕ, ਅੰਮ੍ਰਿਤਸਰ ਬਾਈਪਾਸ, ਪਠਾਨਕੋਟ ਬਾਈਪਾਸ, ਲੰਮਾ ਪਿੰਡ ਚੌਕ ਵਿਚ ਬੰਦ ਦਾ ਅਸਰ ਹੈ। ਇਸ ਬੰਦ ਦੌਰਾਨ ਪੰਜਾਬ ਦੀਆਂ ਵੱਖ -ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਵੀ ਸਮਰਥਨ ਕੀਤਾ ਗਿਆ ਹੈ। ਕਾਂਗਰਸ ਦੇ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਵਿਧਾਇਕ ਸੁਸ਼ੀਲ ਰਿੰਕੂ ਵਿਧਾਇਕ ਪ੍ਰਗਟ ਸਿੰਘ ਅਤੇ ਹੋਰ ਆਗੂ ਧਰਨੇ ਦੇ ਵਿੱਚ ਪਹੁੰਚੇ ਹਨ। ਇਸ ਦੇ ਇਲਾਵਾ ਅਕਾਲੀ ਆਗੂਆਂ ਵੱਲੋਂ ਵੀ ਵੱਖ ਵੱਖ ਥਾਵਾਂ ‘ਤੇ ਰੋਸ ਧਰਨੇ ਵਿੱਚ ਸ਼ਿਰਕਤ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

%d bloggers like this: