ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ ‘ਚ ਮਾਰੀਆਂ ਮੱਲ੍ਹਾਂ

ss1

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ ‘ਚ ਮਾਰੀਆਂ ਮੱਲ੍ਹਾਂ
ਕੀਰਤਨ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀਆਂ ਸੁਖਬੀਰ ਸਿੰਘ, ਸੁਖਰਾਜ ਸਿੰਘ ਅਤੇ ਬਲਰਾਜ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ

10-15

ਸ੍ਰੀ ਅਨੰਦਪੁਰ ਸਾਹਿਬ 10 ਅਗਸਤ (ਦਵਿੰਦਰਪਾਲ ਸਿੰਘ/ਅੰਕੁਸ਼) ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅ੍ਰੰਮਿਤਸਰ ਸਾਹਿਬ ਦੇ ਅਧੀਨ ਅਤੇ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਦੀ ਯੋਗ ਹੇਠ ਚਲ ਰਹੀ ਬਹੁਤ ਪੁਰਾਨੀ ਵਿਦਿਅਕ ਸੰਸਥਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ਼੍ਰੀ ਅਨੰਦਪੁਰ ਸਾਹਿਬ ਦੇ ਹੋਣਹਾਰ ਵਿਦਿਆਰਥੀਆਂ ਨੇ ਸਿਖ ਮਿਸ਼ਨਰੀ ਕਾਲਜ ਦੁਆਰਾਂ ਕਰਵਾਏ ਗਏ ਜ਼ੋਨ ਦੇ ਕਵਿਤਾ, ਕੀਰਤਨ ਅਤੇ ਲੈਕਚਰ ਮੁਕਾਬਲਿਆਂ ਵਿਚ ਹਿੱਸਾ ਲਿਆ ਅਤੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ। ਕੀਰਤਨ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀਆਂ ਸੁਖਬੀਰ ਸਿੰਘ, ਸੁਖਰਾਜ ਸਿੰਘ ਅਤੇ ਬਲਰਾਜ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਕਵਿਤਾ ਮੁਕਾਬਲੇ ਵਿਚ ਜੈਸਮੀਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਅੱਜ ਮੋਹਰੀ ਰਹੇ ਇਹਨਾਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਗੁਰਮਿੰਦਰ ਸਿੰਘ ਭੁੱਲਰ ਨੇ ਬਾਕੀ ਵਿਦਿਆਰਥੀਆਂ ਨੂੰ ਵੀ ਧਾਰਮਿਕ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਉਹਨਾਂ ਵਿਦਿਆਰਥੀਆਂ ਨੂੰ ਸਿੱਖੀ ਸਿਧਾਂਤਾਂ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦੱਸੇ ਸਿਧਾਂਤਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਮੈਡਮ ਪ੍ਰਵੀਨ ਲਤਾ, ਸੇਵਾ ਸਿੰਘ, ਵੀਰ ਕੌਰ, ਕੈਪ:ਤਰਸੇਮ ਸਿੰਘ, ਵਿਜੇ ਕੁਮਾਰ, ਰਜਿੰਦਰ ਸਿੰਘ, ਗੁਰਿੰਦਰ ਕੌਰ, ਸੁਖਵਿੰਦਰ ਸਿੰਘ, ਜੋਗਿੰਦਰਪਾਲ, ਜਸਪ੍ਰੀਤ ਕੌਰ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *