ਸ੍ਰੀ ਰਾਜੀਵ ਗਾਂਧੀ ਨੂੰ ਯਾਦ ਕਰਦਿਆਂ ਕਾਂਗਰਸੀ ਵਰਕਰਾਂ ਮਰੀਜ਼ਾਂ ਨੂੰ ਦੁੱਧ ਤੇ ਫਲ ਵੰਡੇ

ss1

ਸ੍ਰੀ ਰਾਜੀਵ ਗਾਂਧੀ ਨੂੰ ਯਾਦ ਕਰਦਿਆਂ ਕਾਂਗਰਸੀ ਵਰਕਰਾਂ ਮਰੀਜ਼ਾਂ ਨੂੰ ਦੁੱਧ ਤੇ ਫਲ ਵੰਡੇ

22-12 (2)
ਲੰਬੀ, 21 ਮਈ (ਆਰਤੀ ਕਮਲ) : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਜੀ ਦੀ 25ਵੀ ਬਰਸੀ ਤੇ ਉਹਨਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਜਿਲਾ ਸ੍ਰੀ ਮੁਕਤਸਰ ਸਾਹਿਬ ਕਾਂਗਰਸ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰੇਰਨਾ ਨਾਲ ਬਲਾਕ ਕਾਂਗਰਸ ਕਮੇਟੀ ਲੰਬੀ ਵੱਲੋਂ ਸਰਕਾਰੀ ਹਸਪਤਾਲਾਂ ਦੇ ਮਰੀਜ਼ਾਂ ਨੂੰ ਦੁੱਧ ਤੇ ਫਲ ਆਦਿ ਵੰਡੇ । ਕਾਂਗਰਸੀ ਵਰਕਰਾਂ ਦੀ ਅਗਵਾਈ ਕਰ ਰਹੇ ਬਲਾਕ ਪ੍ਰਧਾਨ ਗੁਰਬਾਜ ਸਿੰਘ ਵਣਵਾਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਗਰੀਬਾਂ ਦੇ ਪੱਛੜੇ ਵਰਗ ਦੇ ਲੋਕਾਂ ਦਾ ਸਾਥ ਦਿੱਤਾ ਹੈ ਅਤੇ ਪਾਰਟੀ ਹਾਈਕਮਾਂਡ ਵੱਲੋਂ ਕਾਂਗਰਸ ਕਾ ਹਾਥ ਗਰੀਬ ਕੇ ਸਾਥ ਤੇ ਪਹਿਰਾ ਦਿੰਦਿਆਂ ਵਰਕਰਾਂ ਨੂੰ ਹਮੇਸ਼ਾਂ ਪੱਛੜੇ ਵਰਗ ਦੇ ਲੋਕਾਂ ਦੀ ਸੇਵਾ ਲਈ ਪ੍ਰੇਰਿਤ ਕੀਤਾ ਜਾਂਦਾ ਹੈ । ਉਹਨਾਂ ਕਿਹਾ ਕਿ ਕਾਂਗਰਸ ਦੀ ਸਾਬਕਾ ਪ੍ਰਧਾਨ ਮੰਤਰੀ ਮਹਿਰੂਮ ਸ੍ਰੀਮਤੀ ਇੰਦਰਾ ਗਾਂਧੀ ਅਤੇ ਮਹਿਰੂਮ ਸ੍ਰੀ ਰਾਜੀਵ ਗਾਂਧੀ ਨੇ ਦੇਸ਼ ਦੇ ਗਰੀਬ ਲੋਕਾਂ ਨੂੰ ਤਰੱਕੀ ਦੇ ਰਾਹ ਤੋਰਨ ਲਈ ਅਤੇ ਉਹਨਾਂ ਨੂੰ ਮੁੱਖ ਧਾਰਾ ਵਿਚ ਸ਼ਾਮਿਲ ਕਰਨ ਲਈ ਇਤਿਹਾਸਿਕ ਕਦਮ ਚੁੱਕੇ ਸਨ । ਇਸ ਮੌਕੇ ਨਿਸ਼ਕਾਮ ਸੇਵਾ ਸੰਮਤੀ ਦੇ ਪ੍ਰਧਾਨ ਪਵਨ ਕੁਮਾਰ ਸਮੇਤ ਕਾਂਗਰਸੀ ਵਰਕਰ ਗੁਰਸੇਵਕ ਸਿੰਘ, ਰਣਧੀਰ ਸਿੰਘ ਧੀਰਾ ਸਾਬਕਾ ਸਰਪੰਚ, ਗੁਰਬਿੰਦਰ ਲੰਬੀ, ਰਣਜੋਧ ਸਿੰਘ ਧਾਲੀਵਾਲ ਅਤੇ ਹਸਪਤਾਲ ਦਾ ਸਮੂਹ ਸਟਾਫ ਵੀ ਹਾਜਰ ਸੀ ।

Share Button

Leave a Reply

Your email address will not be published. Required fields are marked *