ਸ੍ਰੋਮਣੀ ਅਕਾਲੀ ਦਲ ਅਤੇ ਆਪ ਅਖ਼ਬਾਰਾਂ ਦੀਆਂ ਸੁਰਖੀਆਂ ਬਟੋਰਨ ਤੱਕ ਸੀਮਤ: ਰਵਨੀਤ ਸਿੰਘ ਬਿੱਟੂ

ss1

ਸ੍ਰੋਮਣੀ ਅਕਾਲੀ ਦਲ ਅਤੇ ਆਪ ਅਖ਼ਬਾਰਾਂ ਦੀਆਂ ਸੁਰਖੀਆਂ ਬਟੋਰਨ ਤੱਕ ਸੀਮਤ: ਰਵਨੀਤ ਸਿੰਘ ਬਿੱਟੂ

ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਸ੍ਰੋਮਣੀ ਅਕਾਲੀ ਦਲ (ਬ) ਅਤੇ ਆਮ ਆਦਮੀ ਪਾਰਟੀ, ਵਿਰੋਧੀ ਧਿਰਾਂ ਦੀ ਅਸਲ ਭੂਮਿਕਾ ਨਿਭਾਉਣ ਦੀ ਬਜਾਏ ਅਖ਼ਬਾਰਾਂ ਦੀਆਂ ਸੁਰਖੀਆਂ ਬਟੋਰਨ ‘ਤੇ ਲੱਗੀਆਂ ਹੋਈਆਂ ਹਨ, ਜੋ ਕਿ ਨਿੰਦਣਯੋਗ ਕਾਰਵਾਈ ਹੈ। ਸ੍ਰ.ਬਿੱਟੂ ਅੱਜ ਪਿੰਡ ਛਪਾਰ ਵਿਖੇ ਇਤਿਹਾਸਿਕ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੁੱਜੇ ਸਨ।
ਪੱਤਰਕਾਰਾਂ ਨਾਲ ਗੈਰ ਰਸਮੀਂ ਗੱਲਬਾਤ ਕਰਦਿਆਂ ਸ੍ਰ.ਬਿੱਟੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੰਮਾਂ ਤੋਂ ਸ੍ਰੋਮਣੀ ਅਕਾਲੀ ਦਲ (ਬ) ਅਤੇ ਆਮ ਆਦਮੀ ਪਾਰਟੀ ਬੌਖ਼ਲਾ ਗਈਆਂ ਹਨ। ਦੋਵਾਂ ਪਾਰਟੀਆਂ ਕੋਲ ਪੰਜਾਬ ਸਰਕਾਰ ਦੇ ਖ਼ਿਲਾਫ਼ ਬੋਲਣ ਅਤੇ ਦਿਖਾਉਣ ਲਈ ਕੁਝ ਵੀ ਨਹੀਂ, ਜਿਸ ‘ਤੇ ਚੱਲਦਿਆਂ ਅਖ਼ਬਾਰਾਂ ਵਿੱਚ ਆਏ ਰਹਿਣ ਲਈ ਕੋਈ ਨਾ ਕੋਈ ਹੱਥਕੰਡੇ ਵਰਤੇ ਜਾ ਰਹੇ ਹਨ।
ਉਨ•ਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਦੋਵੇਂ ਪਾਰਟੀਆਂ ਕੈਪਟਨ ਸਰਕਾਰ ਨੂੰ ਕੁਝ ਸਮਾਂ ਕੰਮ ਕਰਨ ਦੇਣ ਅਤੇ ਸਰਕਾਰ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇ ਪਰ ਵਿਰੋਧੀ ਧਿਰਾਂ ਦੀ ਅਸਲ ਭੂਮਿਕਾ ਨੂੰ ਪਾਸੇ ਰੱਖ ਕੇ ਸਰਕਾਰ ਦੇ ਕੰਮਾਂ ਵਿੱਚ ਰੋੜ•ੇ ਅਟਕਾਉਣ ਦੀਆਂ ਘਾੜਤਾਂ ਘੜੀਆਂ ਜਾ ਰਹੀਆਂ ਹਨ। ਜੋ ਕਿ ਲੋਕਤੰਤਰੀ ਪ੍ਰੰਪਰਾਵਾਂ ਦਾ ਗਲਾ ਘੁੱਟਣ ਦੇ ਬਰਾਬਰ ਹੈ।
ਬੀਤੇ ਦਿਨੀਂ ਆਪ ਪਾਰਟੀ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕਾਰਵਾਈ ਨੂੰ ਸ੍ਰ.ਬਿੱਟੂ ਨੇ ਘਟੀਆ ਦਰਜੇ ਦਾ ਰਾਜਸੀ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਇਹ ਕਾਰਵਾਈ ਸਿਰਫ ਤੇ ਸਿਰਫ ਅਖ਼ਬਾਰਾਂ ਦੀਆਂ ਸੁਰਖੀਆਂ ਬਟੋਰਨ ਲਈ ਕੀਤੀ ਗਈ ਸੀ। ਇਸੇ ਤਰ•ਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਆਏ ਦਿਨ ਪੰਜਾਬ ਸਰਕਾਰ ਵਿਰੁੱਧ ਗੁੰਮਰਾਹਕੁੰਨ ਬਿਆਨਬਾਜ਼ੀ ਕਰਕੇ ਲੋਕਾਂ ਦੀ ਫੋਕੀ ਵਾਹ-ਵਾਹ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸ੍ਰ. ਬਿੱਟੂ ਨੇ ਕਿਹਾ ਕਿ ਹੁਣ ਪੰਜਾਬ ਦੇ ਸੂਝਵਾਨ ਲੋਕਾਂ ਨੇ ਇਹਨਾਂ ਦੋਵਾਂ ਪਾਰਟੀਆਂ ਦਾ ਭੇਦ ਪਾ ਲਿਆ ਹੈ ਅਤੇ ਲੋਕਾਂ ਨੇ ਇਨ•ਾਂ ‘ਤੇ ਵਿਸ਼ਵਾਸ਼ ਕਰਨਾ ਛੱਡ ਦਿੱਤਾ ਹੈ। ਤਿਆਰੀਆਂ ਦੌਰਾਨ ਰਿਵਾਇਤ ਮੁਤਾਬਿਕ ਪਾਰਟੀ ਵੱਲੋਂ ਝੰਡਾ ਚੜਾਉਣ ਦੀ ਵੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ•ਾਂ ਨਾਲ ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ, ਸਾਬਕਾ ਮੰਤਰੀ ਸ੍ਰ. ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਸ੍ਰ. ਗੁਰਦੀਪ ਸਿੰਘ ਭੈਣੀ, ਸੀਨੀਅਰ ਕਾਂਗਰਸੀ ਆਗੂ ਸ੍ਰ. ਜਗਪਾਲ ਸਿੰਘ ਖੰਗੂੜਾ, ਸ੍ਰ. ਮੇਜਰ ਸਿੰਘ ਭੈਣੀ, ਸ੍ਰ. ਗੁਰਦੇਵ ਸਿੰਘ ਲਾਂਪਰਾਂ, ਸ੍ਰੀ ਰਾਜੀਵ ਰਾਜਾ, ਸ੍ਰ. ਪਰਮਜੀਤ ਸਿੰਘ ਘਵੱਦੀ, ਸ਼ੈਂਪੀ ਭਨੋਹੜ, ਸ੍ਰ. ਗੁਰਦੀਪ ਸਿੰਘ ਸਰਪੰਚ ਅਤੇ ਹੋਰ ਕਈ ਹਾਜ਼ਰ ਸਨ।
ਇਤਿਹਾਸਕ ਛਪਾਰ ਮੇਲਾ ਅੱਜ, ਮੁੱਖ ਮੰਤਰੀ ਸ਼ਿਰਕਤ ਕਰਨਗੇ
ਸ੍ਰ. ਬਿੱਟੂ ਨੇ ਦੱਸਿਆ ਕਿ ਪਿੰਡ ਛਪਾਰ ਵਿਖੇ ਚੱਲ ਰਹੇ ਇਤਿਹਾਸਕ ਮੇਲੇ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਮਿਤੀ 6 ਸਤੰਬਰ ਨੂੰ ਵਿਸ਼ਾਲ ਕਾਨਫਰੰਸ ਕੀਤੀ ਜਾ ਰਹੀ ਹੈ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਇਸ ਕਾਨਫਰੰਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਪੁੱਜ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਦੇ ਕਈ ਕੈਬਨਿਟ ਮੰਤਰੀ, ਵਿਧਾਇਕ ਅਤੇ ਹੋਰ ਸਖ਼ਸ਼ੀਅਤਾਂ ਪਹੁੰਚ ਰਹੀਆਂ ਹਨ। ਉਨ•ਾਂ ਕਿਹਾ ਕਿ ਇਸ ਇਤਿਹਾਸਕ ਮੇਲੇ ਵਿੱਚ ਕਾਂਗਰਸ ਪਾਰਟੀ ਦੀ ਕਾਨਫਰੰਸ ਵੀ ਇਤਿਹਾਸਕ ਹੋਵੇਗੀ। ਜਿਸ ਵਿੱਚ ਹਜ਼ਾਰਾਂ ਦੀ ਤਾਦਾਦ ਵਿੱਚ ਲੋਕ ਸ਼ਿਰਕਤ ਕਰਨਗੇ।

Share Button

Leave a Reply

Your email address will not be published. Required fields are marked *