Sat. Apr 20th, 2019

ਸ੍ਰੋਮਣੀ ਅਕਾਲੀ ਦਲ ਕੈਲੀਫੋਰਨੀਆਂ ਯੂਥ ਦੇ ਪ੍ਰਧਾਨ ਹਰਪ੍ਰੀਤ ਸਿੱਧੂ ਵੱਲੋਂ ਫਰਿਜਨੋ ਦੇ ਪ੍ਰਧਾਨ ਇੰਦਰਜੀਤ ਸਿੰਘ ਨਾਗਰਾ ਦਾ ਨਿੱਘਾ ਸਨਮਾਨ

ਸ੍ਰੋਮਣੀ ਅਕਾਲੀ ਦਲ ਕੈਲੀਫੋਰਨੀਆਂ ਯੂਥ ਦੇ ਪ੍ਰਧਾਨ ਹਰਪ੍ਰੀਤ ਸਿੱਧੂ ਵੱਲੋਂ ਫਰਿਜਨੋ ਦੇ ਪ੍ਰਧਾਨ ਇੰਦਰਜੀਤ ਸਿੰਘ ਨਾਗਰਾ ਦਾ ਨਿੱਘਾ ਸਨਮਾਨ

FDK 2
ਫ਼ਰੀਦਕੋਟ /ਕੈਲੀਫੋਰਨੀਆਂ 29 ਅਗਸਤ ( ਜਗਦੀਸ਼ ਕੁਮਾਰ ਬਾਂਬਾ ) ਪਿਛਲੇ ਲੰਮੇ ਸਮੇਂ ਤੋਂ ਸ੍ਰੋਮਣੀ ਅਕਾਲੀ ਦਲ ਕੈਲੀਫੋਰਨੀਆਂ ਯੂਥ ਦੇ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਵੱਲੋਂ ਪਾਰਟੀ ਨੂੰ ਹੋਰ ਉੱਚੀਆ ਬੁਲੰਦੀਆਂ ‘ਤੇ ਲਿਜਾਣ ਲਈ ਜਿੱਥੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ,ਉੱਥੇ ਹੀ ਬੀਤੇਂ ਦਿਨੀਂ ਫਰਿਜਨੋ ਦੇ ਪ੍ਰਧਾਨ ਇੰਦਰਜੀਤ ਸਿੰਘ ਨਾਗਰਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖਦੇ ਹੋਏ ਪਾਰਟੀ ਵੱਲੋਂ ਉਨਾਂ ਦਾ ਵਿਸੇਸ਼ ਤੌਰ ‘ਤੇ ਨਿੱਘਾ ਸਨਮਾਨ ਕੀਤਾ ਗਿਆ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸ੍ਰੋਮਣੀ ਅਕਾਲੀ ਦਲ ਨੂੰ ਹੋਰ ਮਜਬੂਤ ਕੀਤਾ ਜਾ ਸਕੇ । ਉਕਤ ਮੌਕੇ ਪ੍ਰੈਸ ਬਿਆਨ ਜਾਰੀ ਕਰਦਿਆਂ ਹਰਪ੍ਰੀਤ ਸਿੰਘ ਸਿੱਧੂ ਯੂਥ ਪ੍ਰਧਾਨ ਕੈਲੀਫੋਰਨੀਆਂ ਨੇ ਪੰਜਾਬ ਵਾਸੀਆਂ ਦੇ ਨਾਲ ਨਾਲ ਦੇਸ਼ ਵਿਦੇਸ਼ਾਂ ਦੀ ਸੰਗਤਾ ਨੂੰ ਅਪੀਲ ਕੀਤੀ ਕਿ ਉੱਪ ਮੁੱਖ ਮੰਤਰੀ ਸ੍ਰ.ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਤਰੱਕੀ ਦੀਆਂ ਰਾਹਾਂ ਵੱਲ ਤੇਜੀ ਨਾਲ ਵੱਧ ਰਿਹਾ ਹੈ,ਇਸ ਲਈ ਆਉਣ ਵਾਲੀਆਂ 2017 ਦੀਆਂ ਪੰਜਾਬ ਵਿਧਾਨ ਸਭਾਂ ਚੌਣਾ ਦੌਰਾਨ ਪਾਰਟੀ ਵੱਲੋਂ ਮੈਦਾਨ ਵਿੱਚ ਉਤਾਰੇ ਜਾ ਰਹੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿੱਤ ਦਿਵਾਕੇ ਪੰਜਾਬ ਨੂੰ ਹੋਰ ਤਰੱਕੀ ਵੱਲ ਲਿਜਾਣ ਲਈ ਕਮਰ ਕੱਸੇ ਕਰ ਲੈਣ ਤਾਂ ਜੋ ਲਗਾਤਾਰ ਤੀਸਰੀ ਵਾਰ ਸ੍ਰੋਮਣੀ ਅਕਾਲੀ ਦਲ ‘ਤੇ ਭਾਜਪਾ ਗਠਜੋੜ ਦੀ ਸਰਕਾਰ ਬਣਾਈ ਜਾ ਸਕੇ । ਉਕਤ ਕਰਵਾਏ ਗਏ ਸਮਾਗਮ ਦੌਰਾਨ ਵਿਸੇਸ਼ ਤੌਰ ‘ਤੇ ਸੋਗੀ ਦੇ ਬਾਦਸ਼ਾਹ ਚਰਨਜੀਤ ਸਿੰਘ ਬਾਠ ‘ਤੇ ਗਿੱਲ ਇਨਸੋਰਸ਼ ਦੇ ਮਾਲਕ ਅਵਤਾਰ ਸਿੰਘ ਗਿੱਲ ਤੋਂ ਇਲਾਵਾ ਗੁਰਦੁਆਰਾ ਨਾਨਕਸਰ ਫਰਿਜਨੋ ਦੇ ਮੁੱਖੀ ਬਾਬਾ ਕਰਤਾਰ ਸਿੰਘ ਨੇ ਸ਼ਿਰਕਤ ਕਰਦੇ ਹੋਏ ਹਰਪ੍ਰੀਤ ਸਿੰਘ ਸਿੱਧੂ ਵੱਲੋਂ ਪਾਰਟੀ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ । ਇਸ ਮੌਕੇ  ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸੈਕਟਰੀ ਟੋਨੀ ਗਿੱਲ,ਵਾਇਸ ਪ੍ਰਧਾਨ ਜਗਦੇਵ ਸਿੱਧੂ, ਅਮਨਦੀਪ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸਿਰਕਤ ਕਰਦੇ ਹੋਏ ਐਲਾਨ ਕੀਤਾ ਕਿ ਸ੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ ਲਗਾਤਾਰ ਤੀਸਰੀ ਵਾਰ ਪੰਜਾਬ ਅੰਦਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਾਈ ਜਾ ਸਕੇ ।

Share Button

Leave a Reply

Your email address will not be published. Required fields are marked *

%d bloggers like this: