ਸ੍ਰੋਮਣੀ ਅਕਾਲੀ ਦਲ ਨੂੰ ਲਗਾਤਾਰ ਤੀਜੀ ਵਾਰ ਜਿਤਾਉਣ ਵਿੱਚ ਨੋਜਵਾਨਾਂ ਦਾ ਹੋਵੇਗਾ ਅਹਿਮ ਯੋਗਦਾਨ: ਸੰਤ ਘੁੰਨਸ

ਸ੍ਰੋਮਣੀ ਅਕਾਲੀ ਦਲ ਨੂੰ ਲਗਾਤਾਰ ਤੀਜੀ ਵਾਰ ਜਿਤਾਉਣ ਵਿੱਚ ਨੋਜਵਾਨਾਂ ਦਾ ਹੋਵੇਗਾ ਅਹਿਮ ਯੋਗਦਾਨ: ਸੰਤ ਘੁੰਨਸ

26-4

ਦਿੜ੍ਹਬਾ ਮੰਡੀ 26 ਅਗਸਤ (ਰਣ ਸਿੰਘ ਚੱਠਾ) ਸ੍ਰੋਮਣੀ ਅਕਾਲੀ ਦਲ ਪਾਰਟੀ ਨੂੰ ਲਗਾਤਾਰ ਤੀਜੀ ਵਾਰ ਜਿਤਾਉਣ ਵਿੱਚ ਨੋਜਵਾਨਾਂ ਦਾ ਹੋਵੇਗਾ ਅਹਿਮ ਯੋਗਦਾਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੰਤ ਬਲਬੀਰ ਸਿੰਘ ਘੁੰਨਸ ਮੁੱਖ ਪਾਰਲੀਮਾਨੀ ਸਕੱਤਰ ਪੰਜਾਬ ਸਰਕਾਰ ਹਲਕਾ ਵਿਧਾਇਕ ਦਿੜਬਾ ਨੇ ਨਵ ਨਿਯੁਕਤ ਮਾਲਵਾ ਜੋਨ-2 ਦੇ ਬਣੇ ਮੀਤ ਪ੍ਰਧਾਨ ਗੋਰਾ ਸਿੰਘ ਕੋਹਰੀਆਂ ਨੂੰ ਸਨਮਾਨਿਤ ਕਰਨ ਸਮੇਂ ਪੱਤਰਕਾਰਾਂ ਨਾਲ ਸਾਂਝੇ ਕੀਤੇ।ਸੰਤ ਘੁੰਨਸ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਦਾ ਹਰ ਵਰਗ ਨੂੰ ਵੱਡਾ ਲਾਭ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਸਰਕਾਰ ਨੇ ਨੌਂ ਸਾਲਾਂ ਵਿੱਚ ਜੰਗੀ ਪੱਧਰ ਤੇ ਵਿਕਾਸ ਕਾਰਜ ਕਰਵਾਕੇ ਪੰਜਾਬ ਦੀ ਨੁਹਾਰ ਬਦਲ ਦਿੱਤੀ। ਨਵ ਨਿਯੁਕਤ ਮਾਲਵਾ ਜੋਨ-2 ਦੇ ਮੀਤ ਪ੍ਰਧਾਨ ਗੋਰਾ ਸਿੰਘ ਕੋਹਰੀਆਂ ਨੇ ਕਿਹਾ ਕਿ ਉਹ ਪਾਰਟੀ ਲਈ ਸੱਚੀ ਲਗਨ ਤੇ ਮਿਹਨਤ ਨਾਲ ਕੰਮ ਕਰਨ ਗਏ। ਇਸ ਮੋਕੇ ਜਸਵਿੰਦਰ ਸਿੰਘ ਲੱਧੜ ਪੀ,ਏ ਸੰਤ ਘੁੰਨਸ,ਗੁਰਮੇਲ ਸਿੰਘ ਛਾਜਲਾ ਪ੍ਰਧਾਨ ਰਾਗੀ ਗ੍ਰੰਥੀ ਪ੍ਰਚਾਰਕ ਸਭਾ ਪੰਜਾਬ,ਗੁਲਾਬ ਸਿੰਘ ਵਿਰਕ ਰੱਤਾਖੇੜਾ,ਅਮਰੀਕ ਸਿੰਘ ਰਾਮਪੁਰ ਗੁੱਜਰਾਂ ਸਰਕਲ ਪ੍ਰਧਾਨ ਬੀ,ਸੀ ਵਿੰਗ ਸ੍ਰੋਮਣੀ ਅਕਾਲੀ ਦਲ,ਜਥੇਦਾਰ ਕਸਮੀਰ ਸਿੰਘ ਕੜਿਆਲ,ਦਫਤਰ ਇੰਚਾਰਜ ਰਾਜ ਸਿੰਘ ਝਾੜੋਂ,ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *

%d bloggers like this: