ਸ੍ਰੋਮਣੀ ਅਕਾਲੀ ਦਲ ਨੇ ਪੰਜਾਬ ਦਾ ਬਹੁਪੱਖੀ ਵਿਕਾਸ ਕਰਕੇ ਨਵੀਂ ਮਿਸਾਲ ਕਾਇਮ ਕੀਤੀ: ਸੰਤ ਘੁੰਨਸ

ss1

ਸ੍ਰੋਮਣੀ ਅਕਾਲੀ ਦਲ ਨੇ ਪੰਜਾਬ ਦਾ ਬਹੁਪੱਖੀ ਵਿਕਾਸ ਕਰਕੇ ਨਵੀਂ ਮਿਸਾਲ ਕਾਇਮ ਕੀਤੀ: ਸੰਤ ਘੁੰਨਸ

13-3
ਦਿੜ੍ਹਬਾ ਮੰਡੀ 12 ਜੂਨ (ਰਣ ਸਿੰਘ ਚੱਠਾ) ਸ੍ਰੋਮਣੀ ਅਕਾਲ ਦਲ ਦੇ ਮੁੱਖ ਸੰਸਦੀ ਸਕੱਤਰ ਸੰਤ ਬਲਬੀਰ ਸਿੰਘ ਘੁੰਨਸ ਹਲਕਾ ਵਿਧਾਇਕ ਦਿੜ੍ਹਬਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਆਪਣੇ ਦੁਹਰੇ ਕਾਰਜਕਾਲ ਦੌਰਾਨ ਪੰਜਾਬ ਦਾ ਬਹੁਪੱਖੀ ਵਿਕਾਸ ਕਰਕੇ ਨਵੀਂ ਮਿਸਾਲ ਕਾਇਮ ਕੀਤੀ ਹੈ। ਸੰਤ ਘੁੰਨਸ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਵਰਕਰਾਂ ਦੇ ਜੋਸ਼ ਸਦਕਾ ਪੰਜਾਬ ਵਿਚ ਲਗਾਤਾਰ ਤੀਜੀ ਵਾਰ ਸਰਕਾਰ ਬਨਾਉਣ ਵਿਚ ਕਾਮਯਾਬ ਹੋਵੇਗਾ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬ ਵਿਚ ਜਦੋਂ ਅਕਾਲੀ ਭਾਜਪਾ ਸਰਕਾਰ ਆਈ ਹੈ, ਉਸ ਵੇਲੇ ਹੀ ਪੰਜਾਬ ਵਿਚ ਵਿਕਾਸ ਦੀਆਂ ਵੱਡੀਆਂ ਨੀਂਹਾਂ ਪਈਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਸੂਬੇ ਦਾ ਨੁਕਸਾਨ ਕੀਤਾ ਹੈ, ਜਦੋਂ ਕਿ ਗਠਜੋੜ ਸਰਕਾਰ ਨੇ ਸੂਬੇ ਨੂੰ ਨਵੀਂਆਂ ਬੁਲੰਦੀਆਂ ‘ਤੇ ਲਿਆਕੇ ਖੜਾ ਕੀਤਾ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਗਠਜੋੜ ਦੀ ਹੈਟਰਿਕ ਬਨਾਉਣ ਲਈ ਹੁਣ ਤੋਂ ਹੀ 2017 ਦੀਆਂ ਚੋਣਾਂ ਦੀ ਤਿਆਰੀ ਵਿੱਢ ਦਿੱਤੀ ਜਾਵੇ। ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕਰਦੇ ਹੋਏ ਸੰਤ ਘੁੰਨਸ ਨੇ ਕਿਹਾ ਕਿ ਮੁੱਖ ਮੰਤਰੀ ਬਾਦਲ ਸਾਹਿਬ ਨੇ ਸੂਬੇ ਦਾ ਮਾਣ ਸਨਮਾਨ ਵਿਦੇਸ਼ਾਂ ਵਿੱਚ ਵੀ ਕਾਇਮ ਰੱਖਿਆ ਹੈ ।

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਮੇਂ ਦੌਰਾਨ ਕਿਸਾਨੀ ਅਤੇ ਹੋਰ ਲੋਕਾਂ ਨੂੰ ਵੱਡੇ ਸੰਕਟਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਬਾਦਲ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕਿਸੇ ਵੀ ਵਰਗ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਿਆ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਦੀ ਨੀਤੀਆਂ ਸਦਕਾ ਹੀ ਵਿਸ਼ਵ ਪੱਧਰ ‘ਤੇ ਪੰਜਾਬ ਦੀ ਗੱਲ ਹੋਣੀ ਸ਼ੁਰੂ ਹੋਈ ਹੈ। ਉਨ੍ਹਾਂ ਸਮੁੱਚੇ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਮਿਹਨਤੀ ਵਰਕਰਾਂ ਦੇ ਮਾਣ-ਸਨਮਾਨ ਨੂੰ ਪਹਿਲ ਦੇਣਗੇਂ। ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਮੁੱਦਾਹੀਨ ਅਤੇ ਦਿਸ਼ਾਹੀਨ ਪਾਰਟੀਆਂ ਦੱਸਦਿਆਂ ਹੋਏ ਸੰਤ ਘੁੰਨਸ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਮੁੰਹ ਨਹੀਂ ਲਗਾਉਣਗੇਂ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸੋਚ ਰਜਵਾੜਾ ਸ਼ਾਹੀ ਰਹੀ ਹੈ, ਜਿਸ ਕਰਕੇ ਇਸਦੇ ਵਰਕਰ ਵੀ ਇਸ ਤੋਂ ਪਾਸਾ ਵੱਟਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਇਹੋ ਹਾਲਤ ਆਮ ਆਦਮੀ ਪਾਰਟੀ ਦੀ ਬਣੀ ਹੋਈ ਹੈ, ਜੋ ਆਪਣੀ ਨੀਤੀਆਂ ਤੋਂ ਭਟਕ ਗਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਹਰ ਵਰਗ ਦੀ ਬਿਹਤਰੀ ਲਈ ਵੱਡੇ ਕਾਰਜ ਕੀਤੇ ਹਨ। ਉਨ੍ਹਾਂ ਸਮੂਹ ਵਰਕਰਾਂ ਨੂੰ ਸੱਦਾ ਦਿੱਤਾ ਕਿ ਇਕ ਵਾਰ ਫਿਰ ਹੰਭਲਾ ਮਾਰਕੇ ਸਰਕਾਰ ਦੀ ਹੈਟਰਿਕ ਬਨਾਉਣ ਵਿਚ ਸਹਿਯੋਗ ਦੇਣ। ਇਸ ਮੋਕੇ ਜਸਵਿੰਦਰ ਸਿੰਘ ਲੱਧੜ ਪੀ,ਏ ਮੁੱਖ ਸੰਸਦੀ ਸਕੱਤਰ,ਚਮਕੋਰ ਸਿੰਘ ਖਾਲਸਾ,ਸਰਪੰਚ ਰਸ਼ਪਾਲ ਸਿੰਘ ਨੀਲੋਵਾਲ,ਸਰਪੰਚ ਸੁਖਵਿੰਦਰ ਸਿੰਘ ਫਲੇੜਾ,ਸਰਪੰਚ ਪਵਿੱਤਰ ਸਿੰਘ ਗੰਢੂਆਂ,ਸਰਪੰਚ ਗੁਰਦੇਵ ਸਿੰਘ ਕੋਹਰੀਆਂ,ਵਿੱਕੀ ਛਾਜਲੀ ਆਦਿ ਹਾਜਿਰ ਸਨ।

Share Button

Leave a Reply

Your email address will not be published. Required fields are marked *