ਸ੍ਰੋਮਣੀ ਅਕਾਲੀ ਦਲ ਵਿਧਾਨ ਸਭਾ ਚੋਣਾਂ ਸ਼ਾਨ ਨਾਲ ਜਿੱਤੇਗਾ – ਸਰਪੰਚ ਸਾਹਿਬਾਨ

ss1

ਸ੍ਰੋਮਣੀ ਅਕਾਲੀ ਦਲ ਵਿਧਾਨ ਸਭਾ ਚੋਣਾਂ ਸ਼ਾਨ ਨਾਲ ਜਿੱਤੇਗਾ – ਸਰਪੰਚ ਸਾਹਿਬਾਨ

7-10

ਭਿੱਖੀਵਿੰਡ 7 ਅਗਸਤ (ਹਰਜਿੰਦਰ ਸਿੰਘ ਗੋਲ੍ਹਣ)-ਅਗਲੇ ਵਰ੍ਹੇ ਆ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ੍ਰੋਮਣੀ ਅਕਾਲੀ ਦਲ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਵਿਰੋਧੀ ਪਾਰਟੀ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਚਿੱਤ ਕਰ ਦੇਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਹਰਜੀਤ ਸਿੰਘ ਬੂੜਚੰਦ, ਸਰਪੰਚ ਗੁਰਮੇਜ ਸਿੰਘ ਬੈਂਕਾ, ਸਰਪੰਚ ਸੁਖਵਿੰਦਰ ਸਿੰਘ ਘੁਰਕਵਿੰਡ, ਸਰਪੰਚ ਅਮਰਜੀਤ ਸਿੰਘ ਬਾਠ, ਸਰਪੰਚ ਲਖਵਿੰਦਰ ਸਿੰਘ ਭੈਣੀ, ਸਰਪੰਚ ਗੁਰਪ੍ਰਤਾਪ ਸਿੰਘ ਫੱਤਾ ਖੋਜਾ, ਸਰਪੰਚ ਲਖਵਿੰਦਰ ਬਗਰਾੜੀ ਆਦਿ ਨੇ ਗੱਲਬਾਤ ਕਰਦਿਆਂ ਕੀਤਾ ਤੇ ਆਖਿਆ ਕਿ ਬਾਦਲ ਸਰਕਾਰ ਵੱਲੋਂ ਪੰਜਾਬ ਵਿੱਚ ਕਰਵਾਇਆ ਵਿਕਾਸ ਹੀ ਪਾਰਟੀ ਨੂੰ ਚਾਰ-ਚੰਨ ਲਾਵੇਗਾ। ਉਹਨਾਂ ਨੇ ਕਿਹਾ ਕਿ ਬਾਦਲ ਸਰਕਾਰ ਨੇ ਗਰੀਬ ਜਨਤਾ ਦੀ ਭਲਾਈ ਲਈ ਸ਼ੁਰੂ ਕੀਤੀਆ ਗਈਆਂ ਸਮਾਜ ਭਲਾਈ ਸਕੀਮਾਂ ਨਾਲ ਗਰੀਬ ਲੋਕਾਂ ਨੂੰ ਵੱਡੇ ਪੱਧਰ ‘ਤੇ ਰਾਹਤ ਮਿਲ ਰਹੀ ਹੈ।

Share Button

Leave a Reply

Your email address will not be published. Required fields are marked *