ਸ੍ਰੋਮਣੀ ਕਮੇਟੀ ਨੇ ਕੈਂਸਰ ਪੀੜਤਾਂ ਨੂੰ ਵੰਡੀ ਸਹਾਇਤਾ ਰਾਸ਼ੀ

ss1

ਸ੍ਰੋਮਣੀ ਕਮੇਟੀ ਨੇ ਕੈਂਸਰ ਪੀੜਤਾਂ ਨੂੰ ਵੰਡੀ ਸਹਾਇਤਾ ਰਾਸ਼ੀ

12-7 (4)
ਭਦੌੜ 12 ਮਈ (ਵਿਕਰਾਂਤ ਬਾਂਸਲ) ਵਿਸਾਖੀ ਵਾਲਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਜੱਥੇਦਾਰ ਬਲਦੇਵ ਸਿੰਘ ਚੂੰਘਾਂ ਨੇ ਸ੍ਰੋਮਣੀ ਕਮੇਟੀ ਦੀ ਤਰਫ਼ੋਂ ਪੰਦਰਾਂ ਲੋੜਵੰਦ ਅਤੇ ਕੈਂਸਰ ਪੀੜਤਾਂ ਨੂੰ ਤਿੰਨ ਲੱਖ ਰੁਪਏ ਦੇ ਕੇ ਚੈੱਕ ਵੰਡੇ। ਇਸ ਮੌਕੇ ਉਹਨਾਂ ਕਿਹਾ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਪੰਜਾਬ ਵਿੱਚ ਕੈਂਸਰ ਦੀ ਨਾਮੁਰਾਦ ਬਿਮਾਰੀ ਨੂੰ ਰੋਕਣ ਲਈ ਕੈਂਸਰ ਪੀੜਤਾਂ ਨੂੰ ਹਰ ਤਰਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਥੇ ਹੀ ਗਰੀਬ ਅਤੇ ਗੁਰਸਿੱਖ ਪਰਿਵਾਰਾਂ ਦੇ ਲੜਕੇ-ਲੜਕੀਆਂ ਨੂੰ ਮੁਫ਼ਤ ਵਿੱਦਿਆ ਦੇਣ ਦੇ ਵੀ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜੱਥੇਦਾਰ ਬਲਦੇਵ ਸਿੰਘ ਚੂੰਘਾ ਚੈਅਰਮੈਨ ਮਾਰਕੀਟ ਕਮੇਟੀ ਭਦੌੜ ਨੇ ਵਿਸਾਖ਼ੀ ਵਾਲਾ ਗੁਰਦੁਆਰਾ ਵਿਖੇ, ਨਸੀਬ ਕੌਰ, ਬਲਜੀਤ ਸਿੰਘ, ਕੀੜਾ ਨਾਥ, ਦਰਸ਼ਨ ਖਾਂ, ਜੋਗਿੰਦਰ ਕੌਰ, ਫੂਲ ਸਿੰਘ, ਬੰਤ ਸਿੰਘ, ਗੁਰਦਿਆਲ ਕੌਰ, ਨਵਦੀਪ ਸਿੰਘ, ਹਰਬੰਸ ਸਿੰਘ, ਮੰਦਰ ਸਿੰਘ, ਚਰਨਜੀਤ ਕੌਰ, ਗੁਰਮੇਲ ਕੌਰ, ਮਨਜੀਤ ਕੌਰ, ਬੂਟਾ ਸਿੰਘ ਆਦਿ ਨੂੰ ਕੈਂਸਰ ਪੀੜਤ ਦੇ ਚੈਂਕ ਭੇਂਟ ਕੀਤੇ। ਇਸ ਮੌਕੇ ਮੈਨੇਜਰ ਅਮਰੀਕ ਸਿੰਘ, ਮੈਨੇਜਰ ਬਲਦੇੇਵ ਸਿੰਘ, ਤੇਜਿੰਦਰ ਸਿੰਘ, ਹਰਵਿੰਦਰ ਸਿੰਘ, ਜਸਪਾਲ ਸਿੰਘ, ਸੁਖਪਾਲ ਸਿੰਘ, ਪ੍ਰਮਜੀਤ ਸਿੰਘ, ਜਗਰਾਜ ਸਿੰਘ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *