Tue. Jul 23rd, 2019

ਸ੍ਰ.ਪਰਮਿੰਦਰ ਸਿੰਘ ਢੀਂਡਸਾ ਨੂੰ ਸੰਗਰੂਰ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਅਕਾਲੀ ਖੇਮੇ ਵਿਚ ਖ਼ੁਸ਼ੀ ਦੀ ਲਹਿਰ : ਮਾਸਟਰ ਹਰਬੰਸ ਸਿੰਘ ਸ਼ੇਰਪੁਰ

ਸ੍ਰ.ਪਰਮਿੰਦਰ ਸਿੰਘ ਢੀਂਡਸਾ ਨੂੰ ਸੰਗਰੂਰ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਅਕਾਲੀ ਖੇਮੇ ਵਿਚ ਖ਼ੁਸ਼ੀ ਦੀ ਲਹਿਰ : ਮਾਸਟਰ ਹਰਬੰਸ ਸਿੰਘ ਸ਼ੇਰਪੁਰ
5 ਬਾਰ ਵਿਧਾਇਕ, 2 ਬਾਰ ਮੰਤਰੀ ਹੋਣ ਦਾ ਤਜ਼ੁਰਬਾ ਹੈ ਸ੍ਰ ਢੀਂਡਸਾ ਨੂੰ

ਸ਼ੇਰਪੁਰ, 5 ਅਪ੍ਰੈਲ ( ਹਰਜੀਤ ਕਾਤਿਲ)- ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਲੋਕ ਸਭਾ ਹਲਕਾ ਸੰਗਰੂਰ ਦੀ ਵਕਾਰੀ ਸੀਟ ਤੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਜਿੰਨ੍ਹਾਂ ਕੋਲ 5 ਬਾਰ ਵਿਧਾਇਕ , 2 ਬਾਰ ਮੰਤਰੀ ਹੋਣ ਦਾ ਤਜ਼ੁਰਬਾ ਹੈ ਨੂੰ ਅਕਾਲੀ- ਭਾਜਪਾ ਪਾਰਟੀ ਦਾ ਸਾਂਝੇ ਤੌਰ ਤੇ ਉਮੀਦਵਾਰ ਐਲਾਨਿਆ ਹੈ ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਤੇ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਕਿਹਾ ਕੇ ਸਮੁੱਚੇ ਹਲਕੇ ਤੋਂ ਲਗਾਤਾਰ ਇਹ ਮੰਗ ਉੱਠ ਰਹੀ ਸੀ ਕਿ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਵਰਗੇ ਤਜ਼ਰਬੇਕਾਰ ਆਗੂ ਨੂੰ ਹੀ ਸੰਗਰੂਰ ਤੋਂ ਉਮੀਦਵਾਰ ਬਣਾਇਆ ਜਾਵੇ ਤੇ ਇਹ ਮੰਗ ਅੱਜ ਪੂਰੀ ਹੋਣ ਤੇ ਸਮੁੱਚੇ ਹਲਕੇ ਦੇ ਅਕਾਲੀ ਖੇਮੇ ਵਿਚ ਖ਼ੁਸ਼ੀ ਦੀ ਲਹਿਰ ਹੈ। ਇਸ ਤੋਂ ਪਹਿਲਾਂ ਸੰਗਰੂਰ ਲੋਕ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ , ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵੱਲੋਂ ਸਾਬਕਾ ‘ ਆਪ ‘ ਆਗੂ ਅਤੇ ਮਸ਼ਹੂਰ ਗਾਇਕ ਜੱਸੀ ਜਸਰਾਜ ਅਤੇ ਅਕਾਲੀ ਦਲ ਟਕਸਾਲੀ ਵੱਲੋਂ ਰਾਜਦੇਵ ਸਿੰਘ ਖ਼ਾਲਸਾ ਦੇ ਨਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ।

ਇੱਕ ਪਾਸੇ ਜਿੱਥੇ ਸਾਰੀਆਂ ਪਾਰਟੀਆਂ ਵੱਲੋਂ ਸੰਗਰੂਰ ਸੀਟ ਤੇ ਉਮੀਦਵਾਰ ਐਲਾਨ ਦਿੱਤੇ ਗਏ ਹਨ ਉਥੇ ਹੀ ਦੂਜੇ ਪਾਸੇ ਹਾਕਮ ਧਿਰ ਕਾਂਗਰਸ ਵੱਲੋਂ ਅਜੇ ਤੱਕ ਇਸ ਸੀਟ ਤੇ ਆਪਣੇ ਪੱਤੇ ਨਹੀਂ ਖੋਲ੍ਹੇ ਗਏ ਹਨ । ਸ ਢੀਂਡਸਾ ਦੇ ਉਮੀਦਵਾਰ ਐਲਾਨੇ ਜਾਣ ਤੇ ਜਿੱਥੇ ਹਲਕੇ ਭਰ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਉੱਥੇ ਵਿਦੇਸ਼ਾਂ ਵਿੱਚ ਬੈਠੇ ਉਨ੍ਹਾਂ ਦੇ ਪ੍ਰਸੰਸਕਾਂ ਨੇ ਵੀ ਇਸ ਐਲਾਨ ਲਈ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਸਰਦਾਰ ਢੀਂਡਸਾ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੰਦਿਆਂ ਕਿਹਾ ਕਿ ਸੰਗਰੂਰ ਹਲਕੇ ਤੋਂ ਹੁਣ ਅਕਾਲੀ ਦਲ ਦੀ ਜਿੱਤ ਪੱਕੀ ਹੈ।

Leave a Reply

Your email address will not be published. Required fields are marked *

%d bloggers like this: