ਸੜਕਾਂ ‘ਤੇ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਵਾਹਨਾਂ ‘ਤੇ ਲਗਾਏ ਰਿਫਲੈਕਟਰ

ss1

ਸੜਕਾਂ ‘ਤੇ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਵਾਹਨਾਂ ‘ਤੇ ਲਗਾਏ ਰਿਫਲੈਕਟਰ
ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਸਾਡਾ ਪਹਿਲਾ ਫਰਜ਼ ਹੋਣਾ ਚਾਹੀਦਾ ਹੈ

26-4
ਮਾਨਸਾ, 25 (ਜੋਨੀ ਜਿੰਦਲ) : ਥਾਣਾ ਸਿਟੀ-2 ਦੇ ਐਸ.ਐਚ. ਓ. ਸ਼੍ਰੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਮਾਨਸਾ ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾ ਅਤੇ ਡੀ.ਐਸ.ਪੀ. ਸਾਂਝ ਕੇਂਦਰ ਮਾਨਸਾ ਸ਼੍ਰੀ ਬਹਾਦੁਰ ਸਿੰਘ ਦੀ ਅਗਵਾਈ ਹੇਠ ਸੜਕਾਂ ਤੇ ਹੁੰਦੇ ਹਾਦਸਿਆਂ ਨੂੰ ਰੋਕਣ ਅਤੇ ਰਾਤ ਸਮੇ ਅੱਗੇ ਜਾ ਰਹੇ ਵਾਹਨ ਦਾ ਵਿਖਾਈ ਨਾ ਦੇਣ ਦੇ ਚਲਦਿਆਂ ਸਬਜੀ ਮੰਡੀ ਮਾਨਸਾ ਵਿਖੇ ਟਰਾਲੀਆਂ ‘ਤੇ ਰਿਫਲੈਕਟਰ ਲਗਾਏ ਗਏ।
ਇਸ ਮੌਕੇ ਸਬ-ਡਵੀਜਨ ਸਾਂਝ ਕੇਂਦਰ ਮਾਨਸਾ ਦੇ ਇੰਚਾਰਜ ਏ.ਐਸ.ਆਈ ਸ਼੍ਰੀ ਸੁਖਦਰਸ਼ਨ ਸਿੰਘ ਨੇ ਕਿਹਾ ਕਿ ਅਕਸਰ ਹੀ ਗੱਡੀਆਂ ਦੇ ਪਿੱਛੇ ਰਿਫਲੈਕਟਰ ਨਾ ਲੱਗੇ ਹੋਣ ਕਾਰਨ ਹਾਦਸੇ ਵਾਪਰਦੇ ਹਨ। ਐਜੂਕੇਸ਼ਨ ਟ੍ਰੈਫਿਕ ਸੈੱਲ ਦੇ ਇੰਚਾਰਜ ਏ.ਐਸ.ਆਈ ਸ਼੍ਰੀ ਸੁਰੇਸ਼ ਕੁਮਾਰ ਸਿੰਘ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਹਾਦਸਿਆਂ ਦੌਰਾਨ ਨਿੱਤ ਦਿਨ ਅਜਾਈਂ ਜਾਂਦੀਆਂ ਜਾਨਾਂ ਨੂੰ ਬਚਾਉਣ ਲਈ ਆਪਣੇ ਵਾਹਨਾਂ ਦੇ ਰਿਫਲੈਕਟਰ ਲਗਾਉਣ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਸਾਡਾ ਪਹਿਲਾ ਫਰਜ਼ ਹੋਣਾ ਚਾਹੀਦਾ ਹੈ।
ਇਸ ਮੌਕੇ ਥਾਣਾ ਸਾਂਝ ਕੇਂਦਰ ਸਿਟੀ-2 ਮਾਨਸਾ ਦੇ ਇੰਚਾਰਜ ਹੌਲਦਾਰ ਸ਼੍ਰੀ ਜਸਵਿੰਦਰ ਸਿੰਘ, ਸਾਂਝ ਕਰਮਚਾਰੀ ਹੌਲਦਾਰ ਸ਼੍ਰੀ ਹਰਪਾਲ ਸਿੰਘ ਅਤੇ ਟ੍ਰੈਫਿਕ ਕਰਮਚਾਰੀ ਵੀ ਮੌਜੂਦ ਸਨ।

Share Button

Leave a Reply

Your email address will not be published. Required fields are marked *