Mon. May 20th, 2019

ਸੰਘਣੀ ਧੁੰਦ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਦਾ ਸਮਾਂ ਤਬਦੀਲ

ਸੰਘਣੀ ਧੁੰਦ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਦਾ ਸਮਾਂ ਤਬਦੀਲ

ਹੁਣ ਸਵੇਰੇ 10:00 ਵਜੇ ਖੁੱਲ੍ਹਣਗੇ ਸਾਰੇ ਸਕੂਲ: ਵਧੀਕ ਜ਼ਿਲ੍ਹਾ ਮੈਜਿਸਟਰੇਟ

ਫ਼ਿਰੋਜ਼ਪੁਰ  7 ਨਵੰਬਰ 2017  ( ਸਤਬੀਰ ਬਰਾੜ ) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੀ. ਵਨੀਤ ਕੁਮਾਰ ਆਈ.ਏ.ਐਸ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਇੱਕ ਵਿਸ਼ੇਸ਼ ਹੁਕਮ ਰਾਹੀਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਦੇ ਲੱਗਣ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਘਣੀ ਧੁੰਦ ਅਤੇ ਸਰਦ ਰੁੱਤ ਮੌਸਮ ਦੇ ਮੱਦੇ-ਨਜ਼ਰ ਜ਼ਿਲ੍ਹਾ ਫ਼ਿਰੋਜ਼ਪੁਰ ਅਧੀਨ ਆਉਂਦੇ ਸਾਰੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮਿਤੀ 08 ਨਵੰਬਰ 2017 ਤੋਂ ਸਵੇਰੇ 10 ਵਜੇ ਲੱਗਣਗੇ ਜਦ ਕਿ ਛੁੱਟੀ ਸਬੰਧਿਤ ਸਕੂਲ ਦੇ ਲਾਗੂ ਸ਼ਡਿਊਲ ਅਨੁਸਾਰ ਪਹਿਲਾਂ ਵਾਂਗ ਹੋਵੇਗੀ। ਉਨ੍ਹਾਂ ਦੱਸਿਆ ਕਿ ਸੰਘਣੀ ਧੁੰਦ ਕਾਰਨ ਕਈ ਥਾਵਾਂ ਤੇ ਕਈ ਸੜਕ ਹਾਦਸੇ ਵਾਪਰ ਚੁੱਕੇ ਹਨ ਅਤੇ ਕਈ ਕੀਮਤੀ ਜਾਨਾਂ ਵੀ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਅਧਿਆਪਕ ਤੇ ਛੋਟੇ ਬੱਚੇ ਵੀ ਸ਼ਾਮਲ ਹਨ। ਅਜਿਹੇ ਹਾਲਤਾਂ ਵਿੱਚ ਘਟਨਾਵਾਂ ਨਾ ਵਾਪਰਨ ਉਸ ਦੀ ਰੋਕ ਲਈ  ਸਾਵਧਾਨੀ ਵਰਤਣ ਦੀ ਲੋੜ ਹੈ। ਇਨ੍ਹਾਂ ਹਾਲਤਾਂ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ।

Leave a Reply

Your email address will not be published. Required fields are marked *

%d bloggers like this: