ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਵੱਲੋੋਂ ਪੰਜਾਬ ਇੰਚਾਰਜ ਦੇ ਅਹੁਦੇ ਤੋਂ ਅਸਤੀਫ਼ਾ

ss1

ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਵੱਲੋੋਂ ਪੰਜਾਬ ਇੰਚਾਰਜ ਦੇ ਅਹੁਦੇ ਤੋਂ ਅਸਤੀਫ਼ਾ

ਦਿੱਲੀ ਨਗਰ ਨਿਗਮ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਅਸਤੀਫ਼ਿਆਂ ਦੀ ਝੜੀ ਲੱਗ ਗਈ ਹੈ।ਪੰਜਾਬ ‘ਚ ਪਾਰਟੀ ਇੰਚਾਰਜ ਸੰਜੇ ਸਿੰਘ ਸਿੰਘ ਨੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਹੈ। ਸੰਜੇ ਸਿੰਘ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਦੁਰਗੇਸ਼ ਪਾਠਕ ਨੇ ਸਹਿ ਇੰਚਾਰਜ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਚੋਣ ਨਤੀਜਿਆਂ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਆਪ ਦੇ ਦਿੱਲੀ ਦੇ ਇੰਚਾਰਜ ਪਾਂਡੇ ਨੇ ਅਸਤੀਫ਼ਾ ਦੇ ਦਿੱਤਾ ਸੀ। ਉਸ ਦੇ 24 ਘੰਟੇ ਦੇ ਅੰਦਰ ਹੀ ਪਾਰਟੀ ਦੇ ਪੰਜਾਬ ਇੰਚਾਰਜ ਸੰਜੇ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤੀ ਹੈ।ਸੰਜੇ ਸਿੰਘ ਨੇ ਟਵੀਟ ਕਰਕ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਕੋ-ਇੰਚਾਰਜ ਦੁਰਗੇਸ਼ ਪਾਠਕ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।ਇਸ ਦੇ ਇਲਾਵਾ ਪਾਰਟੀ ਦੇ ਦਿੱਲੀ ਵਿੱਚ ਚਾਂਦਨੀ ਚੌਕ ਤੋਂ ਆਮਐਲਏ ਅਲਕਾ ਲਾਂਬਾ ਨੇ ਵੀ ਆਪਣੇ ਖੇਤਰ ਵਿੱਚ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ।

Share Button

Leave a Reply

Your email address will not be published. Required fields are marked *