ਸੰਤ ਘੁੰਨਸ ਨੇ ਸਕੂਲ ਦੇ ਨਵੇਂ ਬਣੇ ਕਮਰਿਆਂ ਦਾ ਕੀਤਾ ਉਦਘਾਟਨ

ss1

ਸੰਤ ਘੁੰਨਸ ਨੇ ਸਕੂਲ ਦੇ ਨਵੇਂ ਬਣੇ ਕਮਰਿਆਂ ਦਾ ਕੀਤਾ ਉਦਘਾਟਨ

dirbaਦਿੜ੍ਹਬਾ ਮੰਡੀ 04 ਅਕਤੂਬਰ (ਰਣ ਸਿੰਘ ਚੱਠਾ )-ਨਜਦੀਕੀ ਪਿੰਡ ਚੱਠਾ ਨੰਨਹੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਮੁੱਖ ਸੰਸਦੀ ਸਕੱਤਰ ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਸੰਤ ਬਲਵੀਰ ਸਿੰਘ ਘੁੰਨਸ ਨੇ ਕੀਤਾ।ਉਦਘਾਟਨ ਕਰਨ ਤੋਂ ਬਾਅਦ ਲੋਕਾ ਨੂੰ ਸੰਬੋਧਨ ਕਰਦਿਆਂ ਸੰਤ ਘੁੰਨਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰੀ ਸਕੂਲਾਂ ਨੂੰ ਲੋੜੀਂਦੀਆਂ ਗਰਾਂਟਾਂ ਭੇਜੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅੱਜ ਪੰਜਾਬ ਤਰੱਕੀ ਦੀਆਂ ਮੰਜਿਲਾਂ ਨੂੰ ਛੂਹ ਰਿਹਾ ਹੈ। ਸੰਤ ਘੁੰਨਸ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ ਪ੍ਕਾਸ਼ ਸਿੰਘ ਜੀ ਬਾਦਲ ਅਤੇ ਸ੍ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਦੀ ਕਿਰਪਾ ਸਦਕਾ ਮੈਂ ਦਿੜਬੇ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੁਰਾ ਕਰਕੇ ਖੁਸ਼ੀ ਮਹਿਸੂਸ ਕਰਦਾ ਹਾਂ।ਉਨ੍ਹਾਂ ਕਿਹਾ ਕਿ ਦਿੜਬੇ ਹਲਕੇ ਦੇ ਪਿੰਡਾਂ ਵਿੱਚ ਤੇਜੀ ਨਾਲ ਚੱਲ ਰਹੇ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ।ਇਸ ਮੋਕੇ ਪਿੰਡ ਦੀ ਸਮੂਹ ਗ੍ਰਾਮ ਪੰਚਾਇਤ,ਚੱਠਾ ਸਪੋਰਟਸ ਕਲੱਬ,ਸਕੂਲ ਸਟਾਫ ਅਤੇ ਸਕੂਲ ਦੀ ਮੈਨੇਜਮੈਂਟ ਕਮੇਟੀ ਵੱਲੋਂ ਸੰਤ ਬਲਵੀਰ ਸਿੰਘ ਘੁੰਨਸ ਦਾ ਵਿਸੇਸ਼ ਤੋਰ ਤੇ ਸਨਮਾਨ ਕੀਤਾ ਗਿਆ।ਇਸ ਮੋਕੇ ਸਕੂਲ ਵਿਦਿਆਰਥੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ।

Share Button

Leave a Reply

Your email address will not be published. Required fields are marked *