Thu. Apr 25th, 2019

ਸੰਤ ਸੀਚੇਵਾਲ ਪਦਮ ਸ਼੍ਰੀ ਨਾਲ ਸਨਮਾਨਿਤ

ਸੰਤ ਸੀਚੇਵਾਲ ਪਦਮ ਸ਼੍ਰੀ ਨਾਲ ਸਨਮਾਨਿਤ

ਨਵੀਂ ਦਿੱਲੀ, 30 ਮਾਰਚ (ਏਜੰਸੀ): ਵਾਤਾਵਰਨ ਪ੍ਰੇਮੀ ਸੰਤ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਸ਼ਟਰਪਤੀ ਸ਼੍ਰੀ ਪਣਬ ਮੁਖਰਜੀ ਵੱਲੋਂ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਉੱਤੇ ਰਾਸ਼ਟਰਪਤੀ ਨੇ ਹੋਰਨਾਂ ਸ਼ਖ਼ਸੀਅਤਾਂ ਨੂੰ ਵੀ ਆਪੋ ਆਪਣੇ ਖੇਤਰ ਵਿੱਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ। ਸੰਤ ਬਲਵੀਰ ਸਿੰਘ ਸੀਚੇਵਾਲ ਪਿਛਲੇ 17 ਸਾਲਾਂ ਤੋਂ ਵਾਤਾਵਰਨ ਦੀ ਸਾਂਭ ਸੰਭਾਲ ਕਰਦੇ ਆ ਰਹੇ ਹਨ। ਸੀਚੇਵਾਲ ਚਰਚਾ ਵਿੱਚ ਉਸ ਸਮੇਂ ਆਏ ਸਨ ਜਦੋਂ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਚਰਨ ਛੋਹ ਪ੍ਰਾਪਤ ਕਾਲੀ ਵੇਈ ਦੀ 160 ਕਿੱਲੋਮੀਟਰ ਤੱਕ ਸਫ਼ਾਈ ਕੀਤੀ ਸੀ।

ਇਸ ਤੋਂ ਇਲਾਵਾ ਸੀਚੇਵਾਲ ਪਿੰਡ ਵਿੱਚ ਗੰਦੇ ਪਾਣੀ ਦੀ ਨਿਕਾਸੀ ਅਤੇ ਇਸ ਦੀ ਉਚਿੱਤ ਵਰਤੋਂ ਦਾ ਮਾਡਲ ਕਈ ਸੂਬਿਆਂ ਦੀ ਸਰਕਾਰਾਂ ਅਪਣਾਉਣ ਲਈ ਸੀਚੇਵਾਲ ਪਿੰਡ ਦਾ ਦੌਰਾ ਕਰ ਚੁੱਕੀਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਬਿਹਾਰ ਦੇ ਮੁੱਖ ਮੰਤੀਰ ਨਿਤਿਸ਼ ਕੁਮਾਰ, ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਾ ਨਾਮ ਇਸ ਵਿੱਚ ਪ੍ਰਮੁੱਖ ਹੈ।

Share Button

Leave a Reply

Your email address will not be published. Required fields are marked *

%d bloggers like this: