ਸ. ਜਗਜੀਤ ਸਿੰਘ ਜੱਗੀ ਨਿੱਜੀ ਸਹਾਇਕ ਬਣੇ

ss1

ਸ. ਜਗਜੀਤ ਸਿੰਘ ਜੱਗੀ ਨਿੱਜੀ ਸਹਾਇਕ ਬਣੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਹਾਇਕ ਵਜੋਂ ਮੀਤ ਸਕੱਤਰ ਸ. ਜਗਜੀਤ ਸਿੰਘ ਜੱਗੀ ਸੇਵਾ ਨਿਭਾਉਣਗੇ। ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਅੱਜ ਮੁੱਖ ਦਫਤਰ ਪਹੁੰਚੇ ਭਾਈ ਲੌਂਗੋਵਾਲ ਨੇ ਸੌਂਪੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਿੱਥੇ ਸ. ਜਗਜੀਤ ਸਿੰਘ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਦੀ ਕੁਰਸੀ ‘ਤੇ ਬਿਠਾਇਆ ਉਥੇ ਹੀ ਉਨ੍ਹਾਂ ਨੂੰ ਭਵਿੱਖ ਵਿਚ ਸੰਸਥਾ ਦੀ ਬੇਹਤਰੀ ਲਈ ਸੇਵਾਵਾਂ ਨਿਭਾਉਣ ਲਈ ਸ਼ੁੱਭ ਕਾਮਨਾਵਾਂ ਵੀ ਭੇਟ ਕੀਤੀਆਂ। ਸ. ਜਗਜੀਤ ਸਿੰਘ ਜੱਗੀ ਇਸ ਤੋਂ ਪਹਿਲਾਂ ਧਰਮ ਪ੍ਰਚਾਰ ਕਮੇਟੀ ਵਿਖੇ ਬਤੌਰ ਮੀਤ ਸਕੱਤਰ ਸੇਵਾ ਨਿਭਾਅ ਰਹੇ ਸਨ। 1982 ਵਿਚ ਭਰਤੀ ਹੋਏ ਸ. ਜਗਜੀਤ ਸਿੰਘ ਨੇ ਆਪਣੀ ਲੰਮੀ ਸੇਵਾ ਦੌਰਾਨ ਵੱਖ-ਵੱਖ ਜ਼ਿੰਮੇਵਾਰ ਪਦਵੀਆਂ ‘ਤੇ ਰਹਿੰਦਿਆਂ ਸੰਸਥਾ ਲਈ ਕੰਮ ਕੀਤਾ ਹੈ।

Share Button

Leave a Reply

Your email address will not be published. Required fields are marked *