Mon. Apr 22nd, 2019

ਹਕੂਮਤੀ ਸਾਜ਼ਸੀ ਰੋਕਾਂ ਅਤੇ ਬਾਦਲ ਦਲੀਆਂ ਵੱਲੋਂ ਅਖੌਤੀ ਹੁਕਮਨਾਮੇ ਜਾਰੀ ਕਰਵਾਉਣ ਉਪਰੰਤ ਵੀ ਵੱਡੀ ਗਿਣਤੀ ਵਿਚ ਸਿੱਖ ਕੌਮ ਵੱਲੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੀਰੀ-ਪੀਰੀ ਸ਼ਹੀਦੀ ਇਕੱਠ ਵਿਚ ਸਮੂਲੀਅਤ ਕਰਨ ਲਈ ਧੰਨਵਾਦ : ਮਾਨ

ਹਕੂਮਤੀ ਸਾਜ਼ਸੀ ਰੋਕਾਂ ਅਤੇ ਬਾਦਲ ਦਲੀਆਂ ਵੱਲੋਂ ਅਖੌਤੀ ਹੁਕਮਨਾਮੇ ਜਾਰੀ ਕਰਵਾਉਣ ਉਪਰੰਤ ਵੀ ਵੱਡੀ ਗਿਣਤੀ ਵਿਚ ਸਿੱਖ ਕੌਮ ਵੱਲੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੀਰੀ-ਪੀਰੀ ਸ਼ਹੀਦੀ ਇਕੱਠ ਵਿਚ ਸਮੂਲੀਅਤ ਕਰਨ ਲਈ ਧੰਨਵਾਦ : ਮਾਨ

ਫ਼ਤਹਿਗੜ੍ਹ ਸਾਹਿਬ, 27 ਦਸੰਬਰ: “ਕਿਉਂਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਇਕੋ-ਇਕ ਧਰਮੀ, ਇਖ਼ਲਾਕੀ, ਸਮਾਜਿਕ ਅਤੇ ਰਾਜਨੀਤਿਕ ਤੌਰ ਤੇ ਪੂਰੀ ਸੁਚੇਤ ਰਹਿਕੇ ਹਰ ਕੌਮੀ ਤੇ ਧਾਰਮਿਕ ਮੁੱਦੇ ਤੇ ਦ੍ਰਿੜਤਾ ਨਾਲ ਨਿਰੰਤਰ ਅਗਵਾਈ ਕਰਦੀ ਆ ਰਹੀ ਹੈ । ਦੇਸ਼ ਅਤੇ ਵਿਦੇਸ਼ਾਂ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੂੰ ਬਹੁਤ ਵੱਡਾ ਹੁੰਗਾਰਾ ਵੀ ਮਿਲ ਰਿਹਾ ਹੈ । ਜਿਸ ਕਾਰਨ ਸੈਟਰ ਦੀ ਹੁਕਮਰਾਨ ਬੀਜੇਪੀ-ਬਾਦਲ ਦਲ, ਕਾਂਗਰਸ, ਸੀ.ਪੀ.ਆਈ, ਸੀ.ਪੀ.ਐਮ, ਆਮ ਆਦਮੀ ਪਾਰਟੀ ਅਤੇ ਹੋਰ ਸਭ ਹਿੰਦੂ ਸੰਗਠਨਾਂ ਦਾ ਪੂਰਾ ਟਿੱਲ ਲੱਗਿਆ ਹੋਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਵਿਰੁੱਧ ਗੁੰਮਰਾਹਕੁੰਨ ਪ੍ਰਚਾਰ ਕਰਕੇ ਅਤੇ ਸਾਜਿ਼ਸਾਂ ਰਚਕੇ ਇਸ ਵੱਲੋ ਕੀਤੀਆ ਜਾ ਰਹੀਆ ਮਨੁੱਖਤਾ ਪੱਖੀ ਕਾਰਵਾਈਆ ਨੂੰ ਰੋਕਿਆ ਜਾਵੇ । ਪਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਉਸਦੀ ਸਮੁੱਚੀ ਲੀਡਰਸਿ਼ਪ ਪੰਜਾਬ, ਇੰਡੀਆ ਅਤੇ ਬਾਹਰਲੇ ਮੁਲਕਾਂ ਵਿਚ ਬੈਠੇ ਹਮਦਰਦਾਂ ਤੇ ਸਮੱਰਥਕਾਂ ਵੱਲੋਂ ਕਿਸੇ ਵੀ ਸਰਕਾਰੀ ਪ੍ਰਭਾਵ ਜਾਂ ਉਨ੍ਹਾਂ ਵੱਲੋਂ ਕੀਤੀਆ ਜਾਣ ਵਾਲੀਆ ਦਹਿਸਤੀ ਕਾਰਵਾਈਆ ਨੂੰ ਨਜ਼ਰ ਅੰਦਾਜ ਕਰਦੇ ਹੋਏ ਸਿੱਖ ਕੌਮ ਦੇ ਮਿੱਥੇ ਨਿਸ਼ਾਨੇ ‘ਆਜ਼ਾਦ ਬਾਦਸ਼ਾਹੀ ਸਿੱਖ ਰਾਜ’ ਦੀ ਪ੍ਰਾਪਤੀ ਲਈ ਅਤੇ ਲੰਮੇ ਸਮੇਂ ਤੋਂ ਸਿੱਖ ਕੌਮ ਤੇ ਪੰਜਾਬ ਸੂਬੇ ਨਾਲ ਹੋ ਰਹੀਆ ਜਿਆਦਤੀਆ ਤੇ ਵਿਤਕਰਿਆ ਨੂੰ ਖ਼ਤਮ ਕਰਨ ਲਈ ਸਾਨੂੰ ਅਜਿਹੇ ਮੌਕਿਆ ਤੇ ਵੱਡਾ ਸਾਥ ਦਿੱਤਾ ਜਾ ਰਿਹਾ ਹੈ । ਜੋ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਇਕੱਲੇ ਤੌਰ ਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸ਼ਹੀਦੀ ਸਥਾਂਨ ਤੇ ਸ਼ਹੀਦਾਂ ਨੂੰ ਸਰਧਾ ਦੇ ਫੁੱਲ ਭੇਟ ਕਰਨ ਲਈ ਅਤੇ ਆਪਣੀ ਕੌਮੀ ਆਵਾਜ਼ ਨੂੰ ਕੌਮਾਂਤਰੀ ਪੱਧਰ ਤੇ ਬੁਲੰਦ ਕਰਨ ਲਈ ‘ਮੀਰੀ-ਪੀਰੀ ਸ਼ਹੀਦੀ ਇਕੱਠ’ 25-26 ਦਸੰਬਰ ਨੂੰ ਇਸ ਸਟੇਜ ਰਾਹੀ ਕੀਤਾ, ਉਪਰੋਕਤ ਸਭ ਰੁਕਾਵਟਾਂ ਅਤੇ ਮੁਸ਼ਕਿਲਾਂ ਦਾ ਸਾਹਮਣਾ ਕਰਦੇ ਹੋਏ ਖ਼ਾਲਸਾ ਪੰਥ ਅਤੇ ਸਿੱਖ ਕੌਮ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਮੁੱਚੇ ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਨੇ ਭਾਰੀ ਗਿਣਤੀ ਵਿਚ ਜੋ ਸਹਿਯੋਗ ਕਰਕੇ ਮੀਰੀ-ਪੀਰੀ ਸ਼ਹੀਦੀ ਇਕੱਠ ਨੂੰ ਵੱਡੇ ਪੱਧਰ ਤੇ ਕਾਮਯਾਬ ਕਰਕੇ ਸਮੁੱਚੀ ਦੁਨੀਆਂ ਵਿਚ ਜੋ ਕੌਮ ਪੱਖੀ ਸੰਦੇਸ਼ ਪਹੁੰਚਾਇਆ ਹੈ, ਉਸ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਸਮੁੱਚੀ ਜਥੇਬੰਦੀ ਅਤੇ ਮੁੱਖ ਦਫ਼ਤਰ ਕਿਲ੍ਹਾ ਸ. ਹਰਨਾਮ ਸਿੰਘ ਤਹਿ ਦਿਲੋਂ ਧੰਨਵਾਦੀ ਹੈ ।”

ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਮੀਰੀ-ਪੀਰੀ ਸ਼ਹੀਦੀ ਇਕੱਠ ਫ਼ਤਹਿਗੜ੍ਹ ਸਾਹਿਬ ਵਿਚ ਸ਼ਹੀਦੀ ਦਿਹਾੜੇ ਤੇ ਖ਼ਾਲਸਾ ਪੰਥ ਅਤੇ ਪਾਰਟੀ ਵਰਕਰਾਂ ਵੱਲੋਂ ਦਿੱਤੇ ਵੱਡੇ ਸਹਿਯੋਗ ਲਈ ਅਤੇ ਇਕੱਠ ਨੂੰ ਕਾਮਯਾਬ ਕਰਨ ਲਈ ਧੰਨਵਾਦ ਕਰਦੇ ਹੋਏ ਪ੍ਰਗਟ ਕੀਤੇ । ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਿੱਖ ਕੌਮ ਕੌਮੀ ਨਾਨਕਸ਼ਾਹੀ ਕੈਲੰਡਰ ਉਤੇ ਪਹਿਰਾ ਦਿੰਦੀ ਹੋਈ, 05 ਜਨਵਰੀ 2018 ਨੂੰ ਦਸਵੇਂ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਪੂਰਨ ਸਰਧਾ ਤੇ ਸਤਿਕਾਰ ਸਹਿਤ ਮਨਾਉਦੇ ਹੋਏ ਉਨ੍ਹਾਂ ਵੱਲੋਂ ਸਿੱਖ ਕੌਮ ਲਈ ਬਾਦਸ਼ਾਹੀ ਕਾਇਮ ਕਰਨ ਦੀ ਸੋਚ ਉਤੇ ਪਹਿਰਾ ਦਿੰਦੇ ਹੋਏ ਮਨਾਵੇ । ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਉਪਰੋਕਤ ਮੀਰੀ-ਪੀਰੀ ਸ਼ਹੀਦੀ ਇਕੱਠ ਦੀ ਤਰ੍ਹਾਂ 14 ਜਨਵਰੀ 2018 ਨੂੰ ਮੁਕਤਸਰ ਦੀ ਮਹਾਨ ਧਰਤੀ ਉਤੇ ਮਾਘੀ ਦੇ ਦਿਹਾੜੇ ਤੇ ਵੀ ਆਪਣਾ ਇਤਿਹਾਸਿਕ ਇਕੱਠ ਕਰ ਰਿਹਾ ਹੈ, ਉਥੇ ਵੀ ਖ਼ਾਲਸਾ ਪੰਥ ਇਸੇ ਤਰ੍ਹਾਂ ਹੁੰਮ-ਹੁਮਾਕੇ ਪਹੁੰਚੇ ਅਤੇ ਸਾਜ਼ਸੀ ਹੁਕਮਰਾਨਾਂ, ਉਨ੍ਹਾਂ ਦੇ ਭਾਈਵਾਲ ਬਾਦਲ ਦਲੀਆਂ, ਕਾਂਗਰਸ, ਸੀ.ਪੀ.ਆਈ, ਸੀ.ਪੀ.ਐਮ, ਆਮ ਆਦਮੀ ਪਾਰਟੀ ਸਭ ਹਿੰਦੂ ਜਮਾਤਾਂ ਨੂੰ ਚੁਣੋਤੀ ਦਿੰਦੇ ਹੋਏ ਆਪਣੀ ਕੌਮੀ ਆਵਾਜ਼ ਨੂੰ ਹੋਰ ਉੱਚੀ ਆਵਾਜ਼ ਵਿਚ ਬੁਲੰਦ ਕਰੇ ਤਾਂ ਕਿ ਅਸੀਂ ਗੁਰੂ ਸਾਹਿਬਾਨ ਜੀ ਦੀ ਸੋਚ ਉਤੇ ਦ੍ਰਿੜਤਾ ਨਾਲ ਪਹਿਰਾ ਦਿੰਦੇ ਹੋਏ ‘ਖ਼ਾਲਿਸਤਾਨ’ ਦੇ ਸਰਬਸਾਂਝੇ ਸਮਾਜ ਅਤੇ ਨਵੇ ਮੁਲਕ ਦੀ ਜਮਹੂਰੀਅਤ ਅਤੇ ਅਮਨਮਈ ਤਰੀਕੇ ਸਥਾਪਨਾ ਕਰ ਸਕੀਏ ।

Share Button

Leave a Reply

Your email address will not be published. Required fields are marked *

%d bloggers like this: