Sun. Apr 21st, 2019

ਹਰਜੀਤ ਸਿੰਘ ਬਣੇ ਕੋਆਪ੍ਰੇਟਿਵ ਮਾਰਕੀਟਿੰਗ ਸਭਾ ਦੇ ਮੀਤ ਪ੍ਰਧਾਨ

ਹਰਜੀਤ ਸਿੰਘ ਬਣੇ ਕੋਆਪ੍ਰੇਟਿਵ ਮਾਰਕੀਟਿੰਗ ਸਭਾ ਦੇ ਮੀਤ ਪ੍ਰਧਾਨ

ਜ਼ੀਰਾ ਕੋਆਪ੍ਰੇਟਿਵ ਮਾਰਕੀਟਿੰਗ ਕਮ ਪ੍ਰੋਸੈਸਿੰਸ ਸਭਾ ਲਿਮੀਟਡ ਜ਼ੀਰਾ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਕਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ‘ਚ ਚੇਅਰਮੈਨ ਮਹਿੰਦਰਜੀਤ ਸਿੰਘ ਜ਼ੀਰਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਮੀਟਿੰਗ ਦੌਰਾਨ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀਆਂ ਹਦਾਇਤਾਂ ‘ਤੇ ਹਰਜੀਤ ਸਿੰਘ ਨੂੰ ਸਭਾ ਦਾ ਮੀਤ ਪ੍ਰਧਾਨ ਨਿਯੁਕਤ ਕਰ ਦਿੱਤਾ। ਮਹਿੰਦਰਜੀਤ ਜ਼ੀਰਾ ਨੇ ਉਨ੍ਹਾਂ ਦਾ ਸਨਮਾਨ ਕੀਤਾ। ਮੀਟਿੰਗ ਦੌਰਾਨ ਜਗਤਾਰ ਸਿੰਘ, ਸੁਖਪਾਲ ਸਿੰਘ, ਇੰਸਪੈਕਟਰ ਸਤਵੰਤ ਸਿੰਘ, ਮੈਨੇਜਰ ਅੰਮ੍ਰਿਤਪਾਲ ਸਿੰਘ ਆਦਿ ਹਾਜ਼ਰ ਹੋਏ। ਮੀਟਿੰਗ ਦੌਰਾਨ ਇਸ ਨਿਯੁਕਤੀ ਦਾ ਸਵਾਗਤ ਕੀਤਾ ਅਤੇ ਸੁਸਾਇਟੀ ਦੇ ਕੰਮਾ ਦਾ ਲੇਖਾ ਜੋਖਾ ਕੀਤਾ ਗਿਆ।

Share Button

Leave a Reply

Your email address will not be published. Required fields are marked *

%d bloggers like this: