ਹਰਜੀਤ ਸਿੰਘ ਸੱਜਣ ਅੰਮ੍ਰਿਤਸਰ ਪੁੱਜੇ

ss1

ਹਰਜੀਤ ਸਿੰਘ ਸੱਜਣ ਅੰਮ੍ਰਿਤਸਰ ਪੁੱਜੇ

ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਆਪਣੇ ਭਾਰਤ ਦੌਰੇ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੱਜਣ ਸਿੰਘ ਦਾ ਏਅਰਪੋਰਟ ਪੁੱਜਣ ‘ਤੇ ਜ਼ਿਲਾ ਪ੍ਰਸ਼ਾਸਨ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।  ਇਸ ਮੌਕੇ ਸਿੱਖ ਜਥੇਬੰਦੀਆਂ ਵੱਲੋਂ ਜੈਕਾਰੇ ਬੁਲਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਵੀ ਹੱਥ ਜੋੜ ਕੇ ਸਿੱਖ ਜਥੇਬੰਦੀਆਂ ਨੂੰ ਫਤਿਹ ਬੁਲਾਈ। 20 ਅਪ੍ਰੈਲ ਨੂੰ ਉਹ ਸਵੇਰੇ 8 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਜਾਣਗੇ। ਹਰਜੀਤ ਸਿੰਘ ਸੱਜਣ ਆਪਣੇ ਇਸ ਦੌਰੇ ਦੌਰਾਨ ਪੰਜਾਬ ਵਿਚ ਚਾਰ ਦਿਨ ਬਿਤਾਉਣਗੇ। ਉਹ ਅੰਮ੍ਰਿਤਸਰ, ਜਲੰਧਰ ਅਤੇ ਹੁਸ਼ਿਆਰਪੁਰ ਦਾ ਦੌਰਾ ਕਰਨਗੇ। ਇਸ ਤੋਂ ਪਹਿਲਾਂ ਹਰਜੀਤ ਸਿੰਘ ਸੱਜਣ ਨੇ ਭਾਰਤ ਦੇ ਰੱਖਿਆ ਮੰਤਰੀ ਅਰੁਣ ਜੇਤਲੀ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਦੁਵੱਲੇ ਮਸਲਿਆਂ ਬਾਰੇ ਗੱਲਬਾਤ ਕੀਤੀ।

Share Button

Leave a Reply

Your email address will not be published. Required fields are marked *