ਹਰਦੀਪ ਸਿੰਘ ਪੁਰੀ ਤੇ ਨਵਜੋਤ ਸਿੰਘ ਸਿੱਧੂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਰਨਗੇ ਨਿੱਘਾ ਸਵਾਗਤ

ss1

ਹਰਦੀਪ ਸਿੰਘ ਪੁਰੀ ਤੇ ਨਵਜੋਤ ਸਿੰਘ ਸਿੱਧੂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਰਨਗੇ ਨਿੱਘਾ ਸਵਾਗਤ

ਕੇਂਦਰੀ ਸ਼ਹਿਰੀ ਤੇ ਮਕਾਨ ਉਸਾਰੀ ਰਾਜ ਮੰਤਰੀ ਸ੍ਰੀ ਹਰਦੀਪ ਸਿੰਘ ਪੁਰੀ ਤੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲੇ ਤੇ ਸੈਰ ਸਪਾਟਾ ਮੰਤਰੀ ਸ੍ਰੀ.ਨਵਜੋਤ ਸਿੰਘ ਸਿੱਧੂ ਭਲਕੇ ਕੈਨੇਡਾ ਦੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਪੰਜਾਬ ਫੇਰੀ ਮੌਕੇ ਅੰਮ੍ਰਿਤਸਰ ਸਥਿਤ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ‘ਤੇ ਨਿੱਘਾ ਸਵਾਗਤ ਕਰਨਗੇ। ਕੈਨੇਡੀਅਨ ਪ੍ਰਧਾਨ ਮੰਤਰੀ ਜਦੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਨੂੰ ਜਾਣਗੇ ਤਾਂ ਉਸ ਮੌਕੇ ਵੀ ਸ੍ਰੀ ਪੁਰੀ ਤੇ ਸ੍ਰੀ ਸਿੱਧੂ ਉਨ੍ਹਾਂ ਦਾ ਸਾਥ ਦੇਣਗੇ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਪੁਰੀ ਤੇ ਸ੍ਰੀ ਸਿੱਧੂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਸਵਾਗਤ ਕਰਨਗੇ। ਇਸ ਮੌਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ੍ਰੀ ਕਮਲਦੀਪ ਸਿੰਘ ਸੰਘਾ ਤੇ ਅੰਮ੍ਰਿਤਸਰ ਦੇ ਕਮਿਸ਼ਨਰ ਆਫ ਪੁਲਿਸ ਸ੍ਰੀ ਐਸ.ਐਸ. ਸ੍ਰੀਵਾਸਤਵਾ ਵੀ ਹਾਜ਼ਰ ਰਹਿਣਗੇ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੈਨੇਡੀਅਨ ਪ੍ਰਧਾਨ ਮੰਤਰੀ ਦਾ ਅੰਮ੍ਰਿਤਸਰ ਹਵਾਈ ਅੱਡੇ ਅਤੇ ਸ਼ਹਿਰ ਵਿੱਚ ਸਥਿਤ ਭਾਰਤ-ਪਾਕਿਸਤਾਨ ਦੀ ਵੰਡ ਉਪਰ ਬਣੇ ਮਿਊਜ਼ੀਅਮ ਵਿਖੇ ਸਵਾਗਤ ਕਰਨਗੇ।
ਬੁਲਾਰੇ ਨੇ ਅਗਾਂਹ ਦੱਸਿਆ ਕਿ ਸ੍ਰੀ ਸਿੱਧੂ ਕੈਨੇਡਾ ਦੇ ਪਧਾਨ ਮੰਤਰੀ ਨੂੰ ਪਾਰਟੀਸ਼ੀਅਨ ਮਿਊਜ਼ੀਅਮ ਵੀ ਦਿਖਾਉਣਗੇ। ਇਸ ਮੌਕੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਸ੍ਰੀ ਗੁਰਜੀਤ ਸਿੰਘ ਔਜਲਾ ਵੀ ਉਨ੍ਹਾਂ ਨਾਲ ਹੋਣਗੇ।
ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਕੈਨੇਡਾ ਸਰਕਾਰ ਦੇ ਨਾਲ ਸਬੰਧਾਂ ਨੂੰ ਪੂਰਾ ਮਾਣ ਅਤੇ ਮਹੱਤਤਾ ਦਿੰਦੀ ਹੈ ਅਤੇ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਕੈਨੇਡਾ ਦੇ ਨਾਲ ਦੁਵੱਲੇ ਰਿਸ਼ਤਿਆਂ ਨੂੰ ਹੋਰ ਮੋਕਲਾ ਅਤੇ ਮਜ਼ਬੂਤ ਕੀਤਾ ਜਾਵੇ।

 

Share Button

Leave a Reply

Your email address will not be published. Required fields are marked *