Fri. Apr 19th, 2019

ਹਰਪਾਲ ਸਿੰਘ ਜੌਹਲ ਨੂੰ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀ ਕੋਆਪਸ਼ਨ ਲਈ ਉਮੀਦਵਾਰ ਐਲਾਨਿਆ

ਹਰਪਾਲ ਸਿੰਘ ਜੌਹਲ ਨੂੰ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀ ਕੋਆਪਸ਼ਨ ਲਈ ਉਮੀਦਵਾਰ ਐਲਾਨਿਆ

ਨਵੀਂ ਦਿੱਲੀ, ਸ਼੍ਰੋਮਣੀ ਅਕਾਲੀ ਦਲ ਨੇ ਸ. ਹਰਪਾਲ ਸਿੰਘ ਜੌਹਲ ਨੂੰ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀ ਕੋਆਪਸ਼ਨ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਇਹ ਐਲਾਨ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ. ਕੇ. ਅਤੇ ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ ਵਲੋਂ ਕੀਤਾ ਗਿਆ। ਉਕਤ ਆਗੂਆਂ ਨੇ ਦੱਸਿਆ ਕਿ ਗੁਰੂ ਘਰ ਦੇ ਪਰਮ ਸੇਵਕ ਸ. ਹਰਪਾਲ ਸਿੰਘ ਜੌਹਲ ਨੇ ਹਮੇਸ਼ਾ ਗੁਰਸਿੱਖੀ ਰਹਿਤ ਮਰਿਆਦਾ ਅਨੁਸਾਰ ਜੀਵਨ ਨਿਰਬਾਹ ਕੀਤਾ ਤੇ ਗੁਰਸਿੱਖੀ ਮਸਲਿਆਂ ‘ਤੇ ਹਮੇਸ਼ਾ ਮੋਹਰੀ ਹੋ ਕੇ ਸੰਘਰਸ਼ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਦੀ ਉਮੀਦਵਾਰੀ ਦੀ ਪ੍ਰਵਾਨਗੀ ਲਈ ਗਈ। ਉਨ੍ਹਾਂ ਦੱਸਿਆ ਕਿ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸ. ਕੁਲਮੋਹਨ ਸਿੰਘ ਨੂੰ ਆਬਜ਼ਰਵਰ ਵਜੋਂ ਇਹ ਚੋਣ ਵਾਸਤੇ ਭੇਜਿਆ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ. ਹਰਪਾਲ ਸਿੰਘ ਜੌਹਲ ਨੂੰ ਕੋਆਪਸ਼ਨ ਵਾਸਤੇ ਉਮੀਦਵਾਰ ਬਣਾਉਣ ‘ਤੇ ਸਹਿਮਤੀ ਦਿੰਦਿਆਂ ਆਖਿਆ ਹੈ

ਕਿ ਸ. ਜੌਹਲ ਨੇ ਸਿੱਖ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ‘ਤੇ ਚੱਲਦਿਆਂ ਹਮੇਸ਼ਾ ਦੂਜਿਆਂ ਵਾਸਤੇ ਪ੍ਰੇਰਨਾ ਸਰੋਤ ਵਜੋਂ ਕੰਮ ਕੀਤਾ ਹੈ।ਉਨ੍ਹਾਂ ਕਿਹਾ ਕਿ ਪੂਰਨ ਗੁਰਸਿੱਖ ਦੀ ਪ੍ਰਬੰਧਕ ਕਮੇਟੀ ਵਿਚ ਸ਼ਮੂਲੀਅਤ ਸਿੱਖ ਫਲਸਫੇ ਦੇ ਪ੍ਰਚਾਰ ਤੇ ਪਸਾਰ ਵਿਚ ਸਹਾਈ ਹੋਵੇਗੀ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵੀ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰ ਹੁੰਦੇ ਹਨ।

Share Button

Leave a Reply

Your email address will not be published. Required fields are marked *

%d bloggers like this: