ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. Jun 5th, 2020

ਹਰਸਿਮਰਤ ਕੌਰ ਬਾਦਲ ਵੱਲੋਂ ਪ੍ਰੈਸ ਕਾਨਫਰੰਸ, ਮੋਦੀ ਸਰਕਾਰ ਦੇ 100 ਦਿਨ ਪੂਰੇ ਹੋਣ ‘ਤੇ ਗਿਣਵਾਈਆਂ ਪ੍ਰਾਪਤੀਆਂ

ਹਰਸਿਮਰਤ ਕੌਰ ਬਾਦਲ ਵੱਲੋਂ ਪ੍ਰੈਸ ਕਾਨਫਰੰਸ, ਮੋਦੀ ਸਰਕਾਰ ਦੇ 100 ਦਿਨ ਪੂਰੇ ਹੋਣ ‘ਤੇ ਗਿਣਵਾਈਆਂ ਪ੍ਰਾਪਤੀਆਂ

ਚੰਡੀਗੜ੍ਹ: ਮੋਦੀ ਸਰਕਾਰ ਦੇ 100 ਦਿਨ ਪੂਰੇ ਹੋਣ ‘ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ। ਜਿਸ ਦੌਰਾਨ ਉਹਨਾਂ ਨੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਨੇ ਕਿਹਾ ਕਿ ਪਿਛਲੇ 10 ਸਾਲਾਂ ਤੋਂ ਦੇਸ਼ ‘ਚ ਭ੍ਰਿਸ਼ਟਾਚਾਰ ਹੁੰਦਾ ਰਿਹਾ ਹੈ ਅਤੇ ਮੋਦੀ ਦੇ ਆਉਣ ‘ਤੇ ਇਕ ਸਾਫ-ਸੁਥਰੀ ਸਰਕਾਰ ਚੱਲੀ ਹੈ।ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਤਿੰਨ ਤਲਾਕ ਤੋਂ ਮੁਕਤੀ ਵਾਲਾ ਫੈਸਲਾ ਉਨ੍ਹਾਂ ਦੇ ਦਿਲ ਨੂੰ ਸਭ ਤੋਂ ਜ਼ਿਆਦਾ ਛੂਹਿਆ ਹੈ।

ਹਰਸਿਮਰਤ ਬਾਦਲ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਆਯੂਸ਼ਮਾਨ ਯੋਜਨਾ’ ਵੀ ਬਹੁਤ ਵੱਡੀ ਯੋਜਨਾ ਹੈ ਅਤੇ ਇਸ ਦਾ ਪੰਜਾਬ ਨੂੰ ਵੀ ਕਾਫੀ ਫਾਇਦਾ ਹੋਇਆ ਹੈ।ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਮੋਦੀ ਸਰਕਾਰ ਦਾ ਕਸ਼ਮੀਰ ‘ਚੋਂ ਧਾਰਾ 370 ਹਟਾਉਣ ਦਾ ਫ਼ੈਸਲਾ ਸ਼ਲਾਘਾਯੋਗ ਹੈ ਅਤੇ ਲੱਦਾਖ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਦੀ ਮੰਗ ਨੂੰ ਪੂਰਾ ਕੀਤਾ ਹੈ।

ਉਹਨਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਔਰਤਾਂ ਅਤੇ ਬੱਚਿਆਂ ‘ਤੇ ਹੋ ਰਹੇ ਅਪਰਾਧਾਂ ਖਿਲਾਫ ਅਹਿਮ ਫੈਸਲੇ ਲਏ । ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਸਦਕਾ 18000 ਪਿੰਡਾਂ ਨੂੰ ਬਿਜਲੀ ਨਾਲ ਜੋੜਿਆ ਹੈ।

Leave a Reply

Your email address will not be published. Required fields are marked *

%d bloggers like this: