Tue. Aug 20th, 2019

ਹਰਿਆਣਾ ਵਾਂਗ ਕੈਪਟਨ ਵੀ ਰਾਜਸਥਾਨ ਤੋਂ ਮੰਗੇ ਪੰਜਾਬ ਦੇ ਪਾਣੀਆਂ ਦਾ ਪੈਸਾ : ਬੈਂਸ

ਹਰਿਆਣਾ ਵਾਂਗ ਕੈਪਟਨ ਵੀ ਰਾਜਸਥਾਨ ਤੋਂ ਮੰਗੇ ਪੰਜਾਬ ਦੇ ਪਾਣੀਆਂ ਦਾ ਪੈਸਾ : ਬੈਂਸ

ਮਾਮਲਾ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਵਲੋਂ ਦਿੱਲੀ ਨੂੰ ਭੇਜੇ ਗਏ ਪਾਣੀ ਦਾ ਬਿੱਲ ਦਾ

ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਹਰਿਆਣਾ ਵਾਂਗ ਮੁੱਖ ਮੰਤਰੀ ਕੈਪਟਨ ਵੀ ਰਾਜਸਥਾਨ ਤੋਂ ਆਪਣੇ ਪਾਣੀ ਦੇ ਪੈਸੇ ਵਸੂਲਣ ਤਾਂ ਜੋ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਸਿਰ ਚੜੇ ਹੋਏ ਕਰਜੇ ਨੂੰ ਉਤਾਰਿਆ ਜਾ ਸਕੇ। ਵਿਧਾਇਕ ਬੈਂਸ ਅੱਜ ਆਪਣੇ ਕੋਟ ਮੰਗਲ ਸਿੰਘ ਦਫਤਰ ਵਿੱਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਇਸ ਦੌਰਾਨ ਵਿਧਾਇਕ ਨੇ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਹਰਿਆਣਾ ਤੋਂ ਦਿੱਲੀ ਨੂੰ ਜਾਣ ਵਾਲੇ ਪਾਣੀ ਦੀ ਕੀਮਤ ਵਸੂਲੀ ਲਈ ਬਿੱਲ ਬਣਾ ਕੇ ਭੇਜਿਆ ਗਿਆ ਹੈ, ਜਿਸ ਨਾਲ ਹਰਿਆਣਾ ਵਿੱਚ ਵਿਕਾਸ ਨੂੰ ਹੋਰ ਤੇਜ ਕੀਤਾ ਜਾਵੇਗਾ। ਵਿਧਾਇਕ ਬੈਂਸ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਯਾਦ ਕਰਵਾਉਂਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਰਾਜਸਥਾਨ ਵਲੋਂ ਵਰਤੇ ਗਏ ਪਾਣੀ ਦੀ ਕੀਮਤ ਵਸੂਲੀ ਲਈ 16 ਲੱਖ ਕਰੋੜ ਰੁਪਏ ਦਾ ਮਤਾ ਪਾਸ ਹੋ ਚੁੱਕਿਆ ਹੈ ਪਰ ਮੁੱਖ ਮੰਤਰੀ ਕੈਪਟਨ ਨੇ ਪਿਛਲੇ ਸਮੇਂ ਦੌਰਾਨ ਰਾਜਸਥਾਨ ਨੂੰ ਅਜੇ ਤੱਕ ਬਿੱਲ ਬਣਾ ਕੇ ਨਹੀਂ ਭੇਜਿਆ, ਜਦੋ ਕਿ ਇਹ ਪਹਿਲ ਦੇ ਆਧਾਰ ਤੇ ਕੰਮ ਹੋਣਾ ਚਾਹੀਦਾ ਸੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਲੋਂ ਰਾਜਸਥਾਨ ਨੂੰ ਦਿੱਤੇ ਗਏ ਪਾਣੀ ਦੀ ਕੀਮਤ ਦੀ ਵਸੂਲੀ ਲਈ ਜਲਦੀ ਤੋਂ ਜਲਦੀ ਬਿੱਲ ਬਣਾ ਕੇ ਭੇਜਿਆ ਜਾਣਾ ਚਾਹੀਦਾ ਹੈ, ਕਿਉਂਕਿ ਹਰਿਆਣਾ ਦੇ ਮੁੱਖ ਮੰਤਰੀ ਵਲੋਂ ਦਿੱਲੀ ਨੂੰ ਦਿੱਤੇ ਗਏ ਪਾਣੀ ਦੀ ਕੀਮਤ ਵਸੂਲੀ ਲਈ ਬਿੱਲ ਬਣਾ ਕੇ ਭੇਜ ਵੀ ਦਿੱਤਾ ਗਿਆ ਹੈ, ਪਰ ਸਾਡੇ ਮੁੱਖ ਮੰਤਰੀ ਛੁੱਟੀਆਂ ਮਨਾਉਣ ਵਿੱਚ ਲੱਗੇ ਹੋਏ ਹਨ ਅਤੇ ਨਾ ਹੀ ਉਨ੍ਹਾਂ ਨੂੰ ਪੰਜਾਬ ਵਾਸੀਆਂ ਦੀ ਫਿਕਰ ਹੈ ਅਤੇ ਨਾ ਹੀ ਪੰਜਾਬ ਸਮੇਤ ਪੰਜਾਬ ਦੇ ਕਿਸਾਨਾਂ ਸਿਰ ਕਰਜੇ ਦੀ ਕੋਈ ਫਿਕਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜੇਕਰ ਰਾਜਸਥਾਨ ਤੋਂ ਪੰਜਾਬ ਦੇ ਪਾਣੀ ਦੀ ਕੀਮਤ ਵਸੂਲੀ ਜਾਂਦੀ ਹੈ ਤਾਂ ਇਸ ਪੈਸੇ ਨਾਲ ਜਿੱਥੇ ਪੰਜਾਬ ਸਿਰ ਚੜਿਆ ਕਰਜਾ ਮਾਫ ਹੋ ਸਕਦਾ ਹੈ, ਉੱਥੇ ਪੰਜਾਬ ਦੇ ਕਿਸਾਨਾਂ ਸਿਰ ਚੜੇ ਕਰਜੇ ਨੂੰ ਵੀ ਉਤਾਰਿਆ ਜਾ ਸਕਦਾ ਹੈ ਅਤੇ ਜਿਸ ਤੋਂ ਬਾਅਦ ਪੰਜਾਬ ਦੇ ਕਿਸੇ ਵੀ ਕਿਸਾਨ ਨੂੰ ਖੁਦਕੁਸ਼ੀ ਲਈ ਮਜਬੂਰ ਨਹੀਂ ਹੋਣਾ ਪਵੇਗਾ ਅਤੇ ਪੰਜਾਬ ਚ ਹਰ ਪਾਸੇ ਵਿਕਾਸ ਹੋ ਸਕੇਗਾ।

Leave a Reply

Your email address will not be published. Required fields are marked *

%d bloggers like this: