ਹਰਿੰਦਰਪਾਲ ਚੰਦੂਮਾਜਰਾ ਨੇ ਸ਼ਗਨ ਸਕੀਮ ਦੇ ਲਾਭਪਾਤਰੀਆਂ ਨੂੰ ਵੰਡੇ ਚੈੱਕ

ਹਰਿੰਦਰਪਾਲ ਚੰਦੂਮਾਜਰਾ ਨੇ ਸ਼ਗਨ ਸਕੀਮ ਦੇ ਲਾਭਪਾਤਰੀਆਂ ਨੂੰ ਵੰਡੇ ਚੈੱਕ

13346998_1116706558399691_8106089940225754681_n

ਐਸ.ਏ.ਐਸ. ਨਗਰ, 7 ਜੂਨ (ਨਿਰਪੱਖ ਆਵਾਜ਼ ਬਿਊਰੋ): ਗਰੀਬਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਮੁੱਖ ਮੰਤਰੀ ਪੰਜਾਬ ਸ੍ਰ. ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੀ ਗਰੀਬ ਜਨਤਾ ਦੇ ਲਈ ਭਲਾਈ ਸਕੀਮਾਂ ਦੀ ਅਜਿਹੀਆਂ ਪਿਰਤਾਂ ਪਾਈਆਂ ਜਿਨ੍ਹਾਂ ਨਾਲ ਪੰਜਾਬ ਦੀ ਗਰੀਬ ਜਨਤਾ ਨੂੰ ਲਾਭ ਮਿਲਣ ਦੇ ਨਾਲ ਨਾਲ ਇਹ ਸਕੀਮਾਂ ਦੇਸ਼ ਦੇ ਹੋਰਨਾਂ ਵੀ ਕਈ ਸੂਬਿਆਂ ਦੀਆਂ ਸਰਕਾਰਾਂ ਨੇ ਲਾਗੂ ਕੀਤੀਆਂ। ਗਰੀਬ ਜਨਤਾ ਦੀ ਭਲਾਈ ਸਕੀਮਾਂ ਲਈ ਪਹਿਲਕਦਮੀ ਲਈ ਅਕਾਲੀ-ਭਾਜਪਾ ਸਰਕਾਰ ਵਧਾਈ ਦੀ ਪਾਤਰ ਹੈ ਅਤੇ ਪੰਜਾਬ ਦਾ ਰੋਮ ਰੋਮ ਸਰਕਾਰ ਦੀਆਂ ਭਲਾਈ ਸਕੀਮਾਂ ਦੀ ਸ਼ਾਹਦੀ ਭਰਦਾ ਹੈ। ਜਦਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਰਗੀਆਂ ਰਾਜਨੀਤਕ ਪਾਰਟੀਆਂ ਨੇ ਸਰਕਾਰ ਦੀਆਂ ਸਕੀਮਾਂ ‘ਤੇ ਨੁਕਤਾਚੀਨੀ ਕਰਨ ਤੋਂ ਇਲਾਵਾ ਕੁਝ ਵੀ ਨਹੀਂ ਕੀਤਾ। ਇਹੀ ਕਾਰਨ ਹੈ ਕਿ ਗਰੀਬ ਲੋਕਾਂ ਦੀ ਬਾਂਹ ਫੜਨ ਵਾਲੇ ਮੁੱਖ ਮੰਤਰੀ ਪੰਜਾਬ ਸ੍ਰ. ਪ੍ਰਕਾਸ਼ ਸਿੰਘ ਬਾਦਲ ਨੂੰ ਲੋਕ ਆਗੂ ਵਜੋਂ ਵੀ ਜਾਣਿਆ ਜਾਣ ਲੱਗਾ ਹੈ।
ਉਕਤ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੋਹਾਲੀ ਤੋਂ ਇੰਚਾਰਜ ਸ੍ਰ. ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਲੋਕਾਂ ਨੂੰ ਸ਼ਗਨ ਸਕੀਮ ਦੇ ਚੈੱਕ ਵੰਡਣ ਮੌਕੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਲੋਕਾਂ ਨੂੰ ਅਕਾਲੀ-ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਦੱਸਿਆ ਕਿ ਭਵਿੱਖ ਵਿੱਚ ਵੀ ਲੋਕ ਭਲਾਈ ਸਕੀਮਾਂ ਦੇ ਲਾਭ ਨੂੰ ਸਹੀ ਲਾਭਪਾਤਰੀਆਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਸ਼ਗਨ ਸਕੀਮ ਦੇ ਚੈੱਕ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਵਿੱਚ ਜੋਧਾ ਸਿੰਘ ਗਿਰੀ ਸ਼ਿਆਮਪੁਰ, ਲਾਭ ਕੌਰ, ਕਰਨੈਲ ਸਿੰਘ ਗੋਵਿੰਦਪੁਰ, ਮਨਜੀਤ ਸਿੰਘ ਗੀਗੇਮਾਜਰਾ, ਅਮਰੀਕ ਸਿੰਘ, ਕ੍ਰਿਸ਼ਨਾ ਦੇਵੀ ਦਾਊਂ, ਅਮਰਜੀਤ ਕੌਰ ਮਦਨਪੁਰ, ਗੁਰਮੀਤ ਸਿੰਘ, ਮੰਗਤ ਅਲੀ ਮੌਲੀ ਬੈਦਵਾਨ, ਸੁਖਦੇਵ ਸਿੰਘ ਮੋਟੇਮਾਜਰਾ ਆਦਿ ਸਮੇਤ ਸਾਰੇ ਲਾਭਪਾਤਰੀਆਂ ਨੇ ਅਕਾਲੀ-ਭਾਜਪਾ ਸਰਕਾਰ ਵਿੱਚ ਵਿਸ਼ਵਾਸ਼ ਜਤਾਉਂਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਅਕਾਲੀ-ਭਾਜਪਾ ਸਰਕਾਰ ਦੇ ਰਿਣੀ ਰਹਿਣਗੇ।
ਇਸ ਮੌਕੇ ਪਰਵਿੰਦਰ ਸਿੰਘ ਸਰਪੰਚ ਮੋਟੇਮਾਜਰਾ, ਦਲਵੀਰ ਸਿੰਘ ਦੱਲੀ, ਰਾਕੇਸ਼ ਕੁਮਾਰ ਸਰਪੰਚ ਰਾਏਪੁਰ ਕਲਾਂ, ਦਰਸ਼ਨ ਸਿੰਘ ਬਾਕਰਪੁਰ, ਭਗਵੰਤ ਸਿੰਘ ਗੀਗੇਮਾਜਰਾ, ਨਛੱਤਰ ਸਿੰਘ ਨੰਬਰਦਾਰ ਬਾਕਰਪੁਰ, ਰਾਜਾ ਸਰਪੰਚ ਬਾਕਰਪੁਰ, ਅਵਤਾਰ ਸਿੰਘ ਸਰਪੰਚ ਦਾਊਂ, ਕਮਲਜੀਤ ਬੜੀ, ਹਰਦੇਵ ਸਿੰਘ ਹਰਪਾਲਪੁਰ, ਡਾ. ਅਜਾਇਬ ਸਿੰਘ ਪਟਵੀ ਆਦਿ ਵੀ ਹਾਜ਼ਰ ਸਨ।

Share Button

Leave a Reply

Your email address will not be published. Required fields are marked *

%d bloggers like this: