ਹਰਿ ਕੀ ਪਾਉੜੀ ਤੋਂ ਗ੍ਰਿਫਤਾਰ ਕਰਕੇ ਜੇਲ੍ਹ ਭੇਜੇ ਸਿੰਘਾਂ ਨੂੰ ਰਿਹਾਅ ਕਰਵਾਏ ਦਿੱਲੀ ਅਤੇ ਸ਼੍ਰੋਮਣੀ ਕਮੇਟੀ- ਜਥੇਦਾਰ ਦਾਦੂਵਾਲ

ਹਰਿ ਕੀ ਪਾਉੜੀ ਤੋਂ ਗ੍ਰਿਫਤਾਰ ਕਰਕੇ ਜੇਲ੍ਹ ਭੇਜੇ ਸਿੰਘਾਂ ਨੂੰ ਰਿਹਾਅ ਕਰਵਾਏ ਦਿੱਲੀ ਅਤੇ ਸ਼੍ਰੋਮਣੀ ਕਮੇਟੀ- ਜਥੇਦਾਰ ਦਾਦੂਵਾਲ

ਤਲਵੰਡੀ ਸਾਬੋ, 17 ਮਈ (ਗੁਰਜੰਟ ਸਿੰਘ ਨਥੇਹਾ)- ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿ ਕੀ ਪਾਉੜੀ ਹਰਿਦੁਆਰ ਦੀ ਉਸਾਰੀ ਲਈ ਚੱਲ ਰਹੇ ਸੰਘਰਸ਼ ਵਿੱਚ ਸ਼ਾਮਿਲ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਨਾਮ ‘ਤੇ ਦਿੱਤੇ ਸੱਦੇ ਅਨੁਸਾਰ 14 ਮਈ ਨੂੰ ਜਪੁਜੀ ਸਾਹਿਬ ਦਾ ਪਾਠ ਕਰਕੇ ਅਰਦਾਸ ਕਰਨ ਲਈ ਹਰਿਦੁਆਰ ਇਲਾਕੇ ਦੇ ਪਿੰਡਾਂ ਦੇ ਸਿੱਖ ਹਰਿ ਕੀ ਪਾਉੜੀ ਗੁਰਦੁਆਰਾ ਗਿਆਨ ਗੋਦੜੀ ਮੂਲ ਸਥਾਨ ‘ਤੇ ਪਹੁੰਚਣ ਵਿੱਚ ਸਫਲ ਹੋਏ ਅਤੇ ਭਾਈ ਜੋਗਾ ਸਿੰਘ ਪ੍ਰਧਾਨ ਸਰਬੱਤ ਖਾਲਸਾ ਗਿਆਨ ਗੋਦੜੀ ਸੇਵਾ ਸੰਮਤੀ ਦੀ ਅਗਵਾਈ ਵਿੱਚ ਕਈ ਸਿੱਖਾਂ ਨੇ ੳੱਥੇ ਪੁੱਜ ਕੇ ਪਾਠ ਅਤੇ ਅਰਦਾਸ ਕੀਤੀ ਜਿੰਨ੍ਹਾਂ ਨੂੰ ਉੱਤਰਾਖੰਡ ਪੁਲਿਸ ਨੇ ਗ੍ਰਿਫਤਾਰ ਕਰਕੇ ਧਾਰਾ 153 ਬੀ ਲਗਾਕੇ ਜੇਲ੍ਹ ਭੇਜ ਦਿੱਤਾ ਹੈ ਜਿਸ ਦੀ ਅਸੀਂ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰੱਬਤ ਖਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਜਥੇਦਾਰ ਭਾਈ ਬਲਜੀਤ ਸਿੰਘ ਖਾਲਸਾ ਦਾਦੂਵਾਲ ਨੇ ਇਥੋਂ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਕੀਤਾ।
ਜਥੇਦਾਰ ਦਾਦੂਵਾਲ ਨੇ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਪਾਠ ਅਤੇ ਅਰਦਾਸ ਕਰਨਾ ਹਰ ਸਿੱਖ ਦਾ ਕਾਨੂੰਨੀ ਹੱਕ ਹੈ ਜਿਸ ਦੀ ਵਰਤੋਂ ਭਾਈ ਜੋਗਾ ਸਿੰਘ ਹੋਰਾਂ ਨੇ ਕੀਤੀ ਹੈ। ਗਿਆਨ ਗੋਦੜੀ ਮੂਲ ਸਥਾਨ ‘ਤੇ ਬੈਠਕੇ ਪਾਠ ਅਤੇ ਅਰਦਾਸ ਕਰਕੇ ਉਹਨਾਂ ਕੋਈ ਗੁਨਾਹ ਨਹੀਂ ਕੀਤਾ। ਉਤਰਾਖੰਡ ਸਰਕਾਰ ਉਹਨਾਂ ਤੇ ਪਾਇਆ ਝੂਠਾ ਕੇਸ ਰੱਦ ਕਰਕੇ ਉਨ੍ਹਾਂ ਨੂੰ ਤੁਰੰਤ ਰਿਹਾਅ ਕਰੇ।ਉਨ੍ਹਾਂ ਕਿਹਾ ਕਿ ਸਿੱਖ ਕੌਮ ਇਸ ਧੱਕੇਸਾਹੀ ਨੂੰ ਬਰਦਾਸ਼ਤ ਨਹੀਂ ਕਰੇਗੀ। ਸਰਕਾਰੀ ਜ਼ਬਰ ਦੇ ਬਾਵਜੂਦ ਹਰਿ ਕੀ ਪਾਉੜੀ ਮੂਲ ਸਥਾਨ ਤੇ ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਉਸਾਰੀ ਦਾ ਸਾਡਾ ਸੰਘਰਸ਼ ਜਾਰੀ ਰਹੇਗਾ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਤੁਰੰਤ ਆਪਣੇ ਭਾਈਵਾਲ ਉਤਰਾਖੰਡ ਦੀ ਭਾਜਪਾ ਸਰਕਾਰ ਨਾਲ ਗੱਲ ਕਰਕੇ ਪਾਠ ਕਰਦੇ ਗ੍ਰਿਫਤਾਰ ਕੀਤੇ ਸਿੰਘਾਂ ਨੂੰ ਰਿਹਾਅ ਕਰਵਾਵੇ।

Share Button

Leave a Reply

Your email address will not be published. Required fields are marked *

%d bloggers like this: