ਹਰ ਸਿੱਖ ਅਕਾਲ ਤਖਤ ਤੋਂ ਪ੍ਰਮਾਣਿਤ ਸਿੱਖ ਰਹਿਤ ਮਰਯਾਦਾ ਤੇ ਪਹਿਰਾ ਦੇਵੇ : ਭਾਈ ਜਗਦੇਵ ਸਿੰਘ

ਹਰ ਸਿੱਖ ਅਕਾਲ ਤਖਤ ਤੋਂ ਪ੍ਰਮਾਣਿਤ ਸਿੱਖ ਰਹਿਤ ਮਰਯਾਦਾ ਤੇ ਪਹਿਰਾ ਦੇਵੇ : ਭਾਈ ਜਗਦੇਵ ਸਿੰਘ
ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਧੂਮ ਧਾਮ ਨਾਲ ਮਨਾਇਆ

ਬਠਿੰਡਾ, 6 ਜਨਵਰੀ (ਪਰਵਿੰਦਰ ਜੀਤ ਸਿੰਘ): : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ੩੫੧ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਗੋਬਿੰਦਪੁਰਾ ਮੁਹੱਲਾ ਗੇਟ ਹਾਜ਼ੀ ਰਤਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਮਤਿ ਸਮਾਗਮ ਕਰਵਾ ਕੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਕਾਸ਼ ਕੀਤੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪ੍ਰੰਤ ਨੰਨ੍ਹੇ ਮੁੰਨੇ ਬੱਚਿਆਂ ਨੇ ਦਸਮੇਸ਼ ਪਿਤਾ ਦੇ ਸਬੰਧ ਵਿਚ ਕਵਿਤਾਵਾਂ ਅਤੇ ਲੈਕਚਰ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਭਾਈ ਜਗਦੇਵ ਸਿੰਘ ਜੀ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੇ ਨਾਲ ਨਾਲ ਗੁਰਇਤਿਹਾਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਸਾਡੀਆਂ ਪ੍ਰਮੁੱਖ ਧਾਰਮਿਕ ਸੰਸਥਾਵਾਂ ਉਤੇ ਰਾਜਨੀਤੀ ਭਾਰੂ ਹੋ ਚੁੱਕੀ ਹੈ, ਜਿਸ ਕਾਰਨ ਸਿੱਖਾਂ ਦੇ ਗੰਭੀਰ ਮਸਲੇ ਧਰੇ ਧਰਾਏ ਰਹਿ ਗਏ ਹਨ। ਜਥੇਦਾਰਾਂ ਵਲੋਂ ਸਿਆਸੀ ਲੋਕਾਂ ਦੇ ਆਦੇਸ਼ਾਂ ਉਤੇ ਫੁੱਲ ਚੜਾਏ ਜਾ ਰਹੇ ਹਨ, ਜਿਸ ਕਾਰਨ ਸਿੱਖ ਨੌਜਵਾਨਾਂ ਨੂੰ ਸੁਚੱਜੀ ਸੇਧ ਨਹੀਂ ਮਿਲ ਰਹੀ ਤੇ ਉਹ ਧਰਮ ਤੋਂ ਬਾਗੀ ਹੋ ਕੇ ਗਲਤ ਰਾਹ ਪੈ ਰਹੇ ਹਨ। ਸੰਗਤਾਂ ਨੂੰ ਸੁਚੇਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਲੋੜ ਅਕਾਲ ਤਖਤ ਵਲੋਂ ਪ੍ਰਮਾਣਿਤ ਸਿੱਖ ਰਹਿਤ ਮਰਯਾਦਾ ਤੇ ਪਹਿਰਾ ਦੇਣ ਦੀ, ਤਾਂ ਹੀ ਸਾਡੀ ਨੌਜਵਾਨੀ ਪੀੜ੍ਹੀ ਨੂੰ ਸਹੀ ਸੇਧ ਮਿਲ ਸਕੇਗੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁਖ ਸੇਵਾਦਾਰ ਭਾਈ ਗੁਰਦੇਵ ਸਿੰਘ, ਸਲਾਹਕਾਰ ਭਾਈ ਸੁਰਜੀਤ ਸਿੰਘ ਐਮਈਐਸ, ਭਾਈ ਸੁਰਜੀਤ ਸਿੰਘ ਐਫਸੀਆਈ, ਸੀਨੀਅਰ ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਤੋਂ ਇਲਾਵਾ ਭਾਈ ਗੁਰਦੀਪ ਸਿੰਘ, ਭਾਈ ਕੁਲਵੰਤ ਸਿੰਘ, ਖਜਾਨਚੀ ਰਵਿੰਦਰ ਸਿੰਘ, ਸਹਾਇਕ ਸਕੱਤਰ ਭਾਈ ਰਾਜ ਸਿੰਘ, ਖਜਾਨਚੀ ਭਾਈ ਰਵਿੰਦਰ ਸਿੰਘ, ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾੜਾ ਦੇ ਨੌਜਵਾਨ, ਗੁਰੂ ਕੀ ਦੇਣ ਫੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਿਕਰਮਜੀਤ ਸਿੰਘ, ਭਾਈ ਦਰਸਨ ਸਿੰਘ, ਬੀਬੀ ਪ੍ਰੀਤਮ ਕੌਰ ਕੌਂਸਲਰ, ਬੀਬੀ ਦਵਿੰਦਰ ਕੌਰ, ਮਾਸਟਰ ਮਾਨ ਸਿੰਘ, ਭਾਈ ਸੋਭਾ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਸੱਜਣਾਂ ਨੇ ਆਪਣੀ ਹਾਜਰੀ ਲਵਾਈ। ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਅਰਸ਼ਦੀਪ ਸਿੰਘ ਨੇ ਅਰਦਾਸ ਕੀਤੀ। ਅਖੀਰ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Share Button

Leave a Reply

Your email address will not be published. Required fields are marked *

%d bloggers like this: