ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Wed. May 27th, 2020

ਹਲਕਾ ਦਾਖਾ ਤੋਂ ਮਨਪ੍ਰੀਤ ਇਯਾਲੀ ਹੋਣਗੇ ਅਕਾਲੀ ਦਲ ਦੇ ਉਮੀਦਵਾਰ

ਹਲਕਾ ਦਾਖਾ ਤੋਂ ਮਨਪ੍ਰੀਤ ਇਯਾਲੀ ਹੋਣਗੇ ਅਕਾਲੀ ਦਲ ਦੇ ਉਮੀਦਵਾਰ

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਨੇ ਚੋਣਾਂ ਲਈ 4 ਉਮੀਦਵਾਰਾਂ ਦੇ ਨਾਮ ਹਾਈਕਮਾਨ ਨੂੰ ਭੇਜ ਦਿੱਤੇ ਹਨ। ਇਸ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੀ ਹਲਕਾ ਦਾਖਾ ਤੋਂ ਮਨਪ੍ਰੀਤ ਸਿੰਘ ਇਯਾਲੀ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਮਨਪ੍ਰੀਤ ਸਿੰਘ ਇਯਾਲੀ ਪਹਿਲਾਂ ਵੀ ਹਲਕਾ ਦਾਖਾ ਤੋਂ ਚੋਣ ਲੜ ਚੁੱਕੇ ਹਨ।

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ। 23 ਸਤੰਬਰ ਤੋਂ ਨਾਮਜ਼ਦਗੀਆਂ ਭਰੀਆਂ ਜਾਣਗੀਆਂ ਅਤੇ 24 ਅਕਤੂਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਏਗਾ।

Leave a Reply

Your email address will not be published. Required fields are marked *

%d bloggers like this: