ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jun 4th, 2020

ਹਲਵਾਰਾ ਹਵਾਈ ਅੱਡਾ ਕਿਸਾਨਾਂ, ਸਨਅਤਕਾਰਾਂ ਅਤੇ ਪ੍ਰਵਾਸੀ ਪੰਜਾਬੀਆਂ ਲਈ ਵਰਦਾਨ ਸਾਬਤ ਹੋਵੇਗਾ- ਬਾਵਾ

ਹਲਵਾਰਾ ਹਵਾਈ ਅੱਡਾ ਕਿਸਾਨਾਂ, ਸਨਅਤਕਾਰਾਂ ਅਤੇ ਪ੍ਰਵਾਸੀ ਪੰਜਾਬੀਆਂ ਲਈ ਵਰਦਾਨ ਸਾਬਤ ਹੋਵੇਗਾ- ਬਾਵਾ

ਲੁਧਿਆਣਾ, (ਪ੍ਰੀਤੀ ਸ਼ਰਮਾ) ਅੱਜ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਨਾਮ ‘ਤੇ ਮੈਮੋਰੰਡਮ ਮੁੱਖ ਮੰਤਰੀ ਦੇ ਓ.ਐਸ.ਡੀ ਮੇਜਰ ਅਮਰਦੀਪ ਸਿੰਘ, ਕਰਨਪਾਲ ਸਿੰਘ ਸੇਖੋਂ ਅਤੇ ਕੈਪਟਨ ਸੰਦੀਪ ਸਿੰਘ ਸੰਧੂ ਸਿਆਸੀ ਸਕੱਤਰ ਮੁੱਖ ਮੰਤਰੀ ਪੰਜਾਬ ਦੀ ਹਾਜਰੀ ਵਿੱਚ ਬਾਬਾ ਬੰਦਾ ਸਿੰਘ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਫਾਊਂਡੇਸ਼ਨ ਦੇ ਅਮਰੀਕਾ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ ਅਤੇ ਫਾਊਂਡੇਸ਼ਨ ਦੇ ਪੰਜਾਬ ਦੇ ਪ੍ਰਧਾਨ ਕਰਨੈਲ ਸਿੰਘ ਗਿੱਲ ਨੇ ਦਿੱਤਾ। ਇਸ ਸਮੇਂ ਸ਼੍ਰੀ ਬਾਵਾ ਨੇ ਕਿਹਾ ਕਿ ਇਸ ਮੈਮੋਰੰਡਮ ਰਾਹੀ ਅਸੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਤੋਂ ਹਲਵਾਰਾ ਏਅਰਫੋਰਸ ਸਟੇਸ਼ਨ ਦੇ ਨਾਲ ਅੰਤਰਰਾਸ਼ਟਰੀ ਹਵਾਈ ਅੱਡਾ ਅਤੇ ਕਾਰਗੋ ਹਵਾਈ ਅੱਡਾ ਬਣਾਉਣ ਦੀ ਮੰਗ ਕੀਤੀ ਗਈ ਹੈ ਤਾਂ ਕਿ ਮੁੱਖ ਮੰਤਰੀ ਜੀ ਕੇਂਦਰ ਸਰਕਾਰ ਤੋਂ ਦਬਾਅ ਬਣਾਕੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡਾ ਬਣਾਉਣ ਅਤੇ ਕਾਰਗੋ ਰਾਹੀ ਪੰਜਾਬ ਦੇ ਕਿਸਾਨਾਂ ਦੀਆਂ ਪੈਦਾ ਕੀਤੀਆਂ ਸਬਜੀਆਂ ਦੇਸ ਵਿਦੇਸ਼ ਵਿੱਚ ਜਾ ਸਕਣ ਅਤੇ ਲੁਧਿਆਣਾ ਦੇ ਸਨਅਤਕਾਰਾਂ ਲਈ ਵੀ ਇਹ ਵਰਦਾਨ ਸਾਬਤ ਹੋਵੇਗਾ।

Leave a Reply

Your email address will not be published. Required fields are marked *

%d bloggers like this: