Sat. Jul 20th, 2019

ਹਾਈਕੋਰਟ ਵੱਲੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਬਰਾੜ ਨੂੰ ਰਾਹਤ

ਹਾਈਕੋਰਟ ਵੱਲੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਬਰਾੜ ਨੂੰ ਰਾਹਤ

ਬਹਿਬਲ ਕਲਾਂ ਗੋਲੀਕਾਂਡ ਦੀ ਵਾਪਰੀ ਘਟਨਾ ਵਿਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਬਰਾੜ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਰਾਹਤ ਮਿਲ ਗਈ ਹੈ।
ਹਾਈਕੋਰਟ ਨੇ ਮਨਤਾਰ ਬਰਾੜ ਦੀ ਗ੍ਰਿਫਤਾਰੀ ਉਤੇ ਰੋਕ ਲਗਾ ਦਿੱਤੀ ਗਈ ਹੈ। ਹਾਈਕੋਰਟ ਨੇ ਉਨ੍ਹਾਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਜਾਂਚ ਦੇ ਲਈ ਉਹ ਸਹਿਯੋਗ ਕਰਨਗੇ।
ਜ਼ਿਕਰਯੋਗ ਹੈ ਕਿ ਕੋਟਕਪੂਰਾ ਵਿਚ ਵਾਪਰੇ ਗੋਲੀਕਾਂਡ ਮਾਮਲੇ ਵਿਚ ਜਾਂਚ ਕਰ ਰਹੇ ਐਸਆਈਟੀ ਨੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਬਰਾੜ ਨੂੰ ਗੋਲੀਕਾਂਡ ਵਿਚ ਮੁਲਜ਼ਮ ਵਜੋਂ ਸ਼ਾਮਲ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਫਰੀਦਕੋਟ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿਚ ਮਨਤਾਰ ਬਰਾੜ ਵੱਲੋਂ ਪਾਈ ਪਟੀਸ਼ਨ ਉਤੇ ਐਸਆਈਟੀ ਨੇ ਲਿਖਤੀ ਦਿੱਤਾ ਕਿ ਮਨਤਾਰ ਬਰਾੜ ਉਤੇ ਕੋਟਕਪੂਰਾ ਗੋਲੀਕਾਂਡ ਸਬੰਧੀ ਦੋਸ਼ ਲੱਗੇ ਹਨ ਇਸ ਲਈ ਇਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਆਗਿਆ ਦੇਣ ਸਬੰਧੀ ਮੰਗ ਕੀਤੀ।

Leave a Reply

Your email address will not be published. Required fields are marked *

%d bloggers like this: