ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. May 26th, 2020

ਹਾਈ ਕੋਰਟ ਵੱਲੋਂ ਆਸਾਰਾਮ ਨੂੰ ਵੱਡਾ ਝਟਕਾ, ਸਜ਼ਾ ‘ਤੇ ਰੋਕ ਲਾਉਣ ਵਾਲੀ ਪਟੀਸ਼ਨ ਕੀਤੀ ਖਾਰਜ

ਹਾਈ ਕੋਰਟ ਵੱਲੋਂ ਆਸਾਰਾਮ ਨੂੰ ਵੱਡਾ ਝਟਕਾ, ਸਜ਼ਾ ‘ਤੇ ਰੋਕ ਲਾਉਣ ਵਾਲੀ ਪਟੀਸ਼ਨ ਕੀਤੀ ਖਾਰਜ

ਨਵੀਂ ਦਿੱਲੀ: ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ ‘ਚ ਜੋਧਪੁਰ ਦੀ ਕੇਂਦਰੀ ਜੇਲ ‘ਚ ਸਜ਼ਾ ਕੱਟ ਰਹੇ ਆਸਾਰਾਮ ਨੂੰ ਰਾਜਸਥਾਨ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਦਰਅਸਲ, ਕੋਰਟ ਨੇ ਆਸਾਰਾਮ ਦੀ ਉਮਰਕੈਦ ਦੀ ਸਜ਼ਾ ‘ਤੇ ਰੋਕ ਲਾਉਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।

ਆਸਾਰਾਮ ਵਲੋਂ ਸਜ਼ਾ ‘ਤੇ ਰੋਕ ਲਾਉਣ ਲਈ ਹਾਈ ਕੋਰਟ ਵਿਚ ਦੂਜੀ ਵਾਰ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਨੂੰ ਕੋਰਟ ਨੇ ਖਾਰਜ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਆਸਾਰਾਮ ‘ਤੇ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਦੀ ਇਕ ਨਾਬਾਲਗ ਲੜਕੀ ਨੇ ਰੇਪ ਦਾ ਦੋਸ਼ ਲਾਇਆ ਸੀ, ਜਿਸ ‘ਚ ਆਸਾਰਾਮ ਦੋਸ਼ੀ ਸਾਬਤ ਹੋਇਆ। ਪੀੜਤਾ ਦਾ ਦੋਸ਼ ਹੈ ਕਿ ਆਸਾਰਾਮ ਨੇ ਜੋਧਪੁਰ ਦੇ ਨੇੜੇ ਮਨਈ ਆਸ਼ਰਮ ‘ਚ ਉਸ ਨੂੰ ਬੁਲਾਇਆ ਸੀ ਅਤੇ 15 ਅਗਸਤ 2013 ਨੂੰ ਉਸ ਨਾਲ ਜਬਰ-ਜ਼ਨਾਹ ਕੀਤਾ ਸੀ।

Leave a Reply

Your email address will not be published. Required fields are marked *

%d bloggers like this: