ਹਾਫਿਜ਼ ਸਈਦ ਵਿਰੁੱਧ ਚਲਾਇਆ ਜਾਵੇ ਮੁਕੱਦਮਾ : ਅਮਰੀਕਾ

ss1

ਹਾਫਿਜ਼ ਸਈਦ ਵਿਰੁੱਧ ਚਲਾਇਆ ਜਾਵੇ ਮੁਕੱਦਮਾ : ਅਮਰੀਕਾ

ਵਾਸ਼ਿੰਗਟਨ, 19 ਜਨਵਰੀ: ਅਮਰੀਕਾ ਨੇ ਸੰਯੁਕਤ ਰਾਸ਼ਟਰ ਵੱਲੋਂ ਅੱਤਵਾਦੀ ਐਲਾਨ ਕੀਤੇ ਜਾ ਚੁੱਕੇ ਹਾਫਿਜ਼ ਸਈਦ ਵਿਰੁੱਧ ਮੁਕੱਦਮਾ ਚਲਾਏ ਜਾਣ ਦੀ ਅਪੀਲ ਕੀਤੀ ਹੈ| ਅਮਰੀਕਾ ਨੇ ਇਹ ਅਪੀਲ ਅਜਿਹੇ ਸਮੇਂ ਵਿਚ ਕੀਤੀ ਹੈ, ਜਦੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਟਿੱਪਣੀ ਕੀਤੀ ਹੈ ਕਿ ਸਈਦ ਵਿਰੁੱਧ ਕੋਈ ਕਦਮ ਨਹੀਂ ਚੁੱਕਿਆ ਜਾ ਸਕਦਾ| ਅੱਬਾਸੀ ਨੇ ਬੀਤੇ ਦਿਨੀਂ ਇਕ ਇੰਟਰਵਿਊ ਵਿਚ ਸਈਦ ਨੂੰ ‘ਸਾਹਿਬ’ ਕਹਿ ਕੇ ਸੰਬੋਧਿਤ ਕੀਤਾ ਸੀ ਅਤੇ ਕਿਹਾ ਸੀ ਕਿ ਸਈਦ ਵਿਰੁੱਧ ਪਾਕਿਸਤਾਨ ਵਿਚ ਕੋਈ ਮਾਮਲਾ ਨਹੀਂ ਹੈ| ਜਦੋਂ ਕੋਈ ਮਾਮਲਾ ਦਰਜ ਹੁੰਦਾ ਹੈ, ਉਦੋਂ ਹੀ ਕਾਰਵਾਈ ਕੀਤੀ ਜਾ ਸਕਦੀ ਹੈ| ਇਸ ਬਿਆਨ ਤੇ ਸਖਤ ਪ੍ਰਤੀਕਿਰਿਆ ਦਿੰਦੇ ਹੋਏ ਵਿਦੇਸ਼ ਮੰਤਰਾਲੇ ਦੀ ਬੁਲਾਰਾ ਹੀਥਰ ਨੌਰਟ ਨੇ ਆਪਣੇ ਰੋਜ਼ਾਨਾ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਅਮਰੀਕਾ ਦਾ ਮੰਨਣਾ ਹੈ ਕਿ ਸਈਦ ਵਿਰੁੱਧ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੇ ਇਸ ਬਾਰੇ ਪਾਕਿਸਤਾਨ ਨੂੰ ਦੱਸ ਦਿੱਤਾ ਹੈ|

Share Button

Leave a Reply

Your email address will not be published. Required fields are marked *