ਹਿਮਾਚਲ ਪ੍ਰਦੇਸ਼ ਵਿੱਚ ਲੱਗੇ ਭੂਚਾਲ ਦੇ ਹਲਕੇ ਝਟਕੇ

ਹਿਮਾਚਲ ਪ੍ਰਦੇਸ਼ ਵਿੱਚ ਲੱਗੇ ਭੂਚਾਲ ਦੇ ਹਲਕੇ ਝਟਕੇ

ਕਿੰਨੌਰ, 22 ਅਕਤੂਬਰ: ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਵਿਚ ਅੱਜ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ| ਰਿਕਟਰ ਪੈਮਾਨੇ ਤੇ ਭੂਚਾਲ ਦੀ ਤੀਬਰਤਾ 3.0 ਮਾਪੀ ਗਈ| ਜਾਣਕਾਰੀ ਮੁਤਾਬਕ ਸਵੇਰੇ 9 ਵਜ ਕੇ 11 ਮਿੰਟ ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕਾਂ ਵਿਚ ਅਫੜਾ-ਦਫੜੀ ਮਚ ਗਈ|
ਭੂਚਾਲ ਕਾਰਨ ਕਿਸੇ ਤਰ੍ਹਾਂ ਦਾ ਜਾਨੀ-ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ| ਖੇਤਰੀ ਮੌਸਮੀ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਮਹਿਸੂਸ ਹੋਣ ਕਾਰਨ ਲੋਕ ਆਪਣੇ ਘਰਾਂ ਵਿੱਚੋਂ ਬਾਹਰ ਆ ਗਏ| ਭੂਚਾਲ ਦਾ ਕੇਂਦਰ ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲੇ ਵਿੱਚ ਸੀ|

Share Button

Leave a Reply

Your email address will not be published. Required fields are marked *

%d bloggers like this: