ਹੁਣ ਅਖੌਤੀ ਗਊ ਰਾਖਿਆਂ ਦੀ ਸ਼ਾਮਤ!

ss1

ਹੁਣ ਅਖੌਤੀ ਗਊ ਰਾਖਿਆਂ ਦੀ ਸ਼ਾਮਤ!

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ਆਲ ਇੰਡੀਆ ਮੀਟਿੰਗ ‘ਚ ਕਿਹਾ ਹੈ ਕਿ ਗਊ ਰੱਖਿਆ ਦੇ ਨਾਂ ‘ਤੇ ਹਿੰਸਾ ਕਰਨ ਵਾਲਿਆਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੀਐਮ ਨੇ ਕਿਹਾ ਕਿ ਗਊ ਰੱਖਿਆ ਲਈ ਦੇਸ਼ ‘ਚ ਭਾਵਨਾਵਾਂ ਹਨ ਪਰ ਇਸ ਲਈ ਹਿੰਸਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਮੀਟਿੰਗ ਤੋਂ ਬਾਅਦ ਸੰਸਦੀ ਮਾਮਲਿਆਂ ਬਾਰੇ ਮੰਤਰੀ ਅਨੰਤ ਕੁਮਾਰ ਨੇ ਕਿਹਾ ਕਿ ਮੋਦੀ ਨੇ ਗਊ ਰੱਖਿਆ ਦੇ ਨਾਂ ‘ਤੇ ਹਿੰਸਾ ਕਰਵ ਵਾਲਿਆਂ ਖ਼ਿਲਾਫ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੋਦੀ ਨੇ ਕਿਹਾ ਕਿ ਰਾਸ਼ਟਰਪਤੀ ਦੀ ਚੋਣ ਜੇ ਸਰਬਸੰਮਤੀ ਨਾਲ ਹੁੰਦੀ ਤਾਂ ਚੰਗਾ ਹੁੰਦਾ।

ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੇ ਗਊ ਰੱਖਿਅਕਾਂ ਨੂੰ ਨਟ ਭਖ਼ਸ਼ੀ ਕਿਹਾ ਹੈ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਬੀਫ ਖਾਣ ਦਾ ਹੱਕ ਹੈ ਤੇ ਉਨ੍ਹਾਂ ਨੇ ਨਾਗਪੁਰ ‘ਚ ਕੁੱਟੇ ਗਏ ਆਦਮੀ ਦਾ ਮਾਮਲਾ ਉਠਾਇਆ। ਉਨ੍ਹਾਂ ਕਿਹਾ ਕਿ ਕਥਿਤ ਗਊ ਰੱਖਿਅਕ ਮੋਦੀ ਸਰਕਾਰ ਦੀ ਦਿੱਖ ਖਰਾਬ ਕਰ ਰਹੇ ਹਨ। ਅਜਿਹੇ ਲੋਕਾਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਗਊ ਰੱਖਿਅਕਾਂ ਨੂੰ ਕਾਨੂੰਨ ਹੱਥ ‘ਚ ਲੈਣ ਦਾ ਕੋਈ ਹੱਕ ਨਹੀਂ। ਹਿੰਸਕ ਗਊ ਰੱਖਿਅਕ ਨੂੰ ਸਜ਼ਾ ਮਿਲਣੀ ਚਾਹੀਦਾ ਹੈ। ਦੱਸ ਦੇਈਏ ਕਿ ਮੋਦੀ ਨੇ ਪਹਿਲਾਂ ਵੀ ਹਿੰਸਾ ‘ਤੇ ਦੁੱਖ ਜ਼ਾਹਰ ਕੀਤਾ ਸੀ ਪਰ ਇਸ ਦੇ ਬਾਵਜੂਦ ਦੀ ਘਟਨਾਵਾਂ ਰੁਕ ਨਹੀਂ ਰਹੀਆਂ। ਦੇਸ਼ ਭਰ ਦੇ ਬੁੱਧੀਜੀਵੀ ਇਸ ਮਾਮਲੇ ‘ਚ ਸਰਕਾਰ ਦੀ ਅਲੋਚਨਾ ਕਰ ਰਹੇ ਹਨ।

Share Button

Leave a Reply

Your email address will not be published. Required fields are marked *