ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
September 27, 2020

ਹੁਣ WhatsApp ਤੇ ਹੀ ਹੋਵੇਗੀ ਪੈਸੇ ਦੀ ਅਦਾਇਗੀ

ਹੁਣ WhatsApp ਤੇ ਹੀ ਹੋਵੇਗੀ ਪੈਸੇ ਦੀ ਅਦਾਇਗੀ

WhatsApp Pay ਜਲਦ ਹੀ ਭਾਰਤ ਵਿੱਚ ਲਾਂਚ ਹੋਣ ਜਾ ਰਿਹਾ ਹੈ। ਇਸ ਦੇ ਲਈ WhatsApp Pay ਨੂੰ ਨੈਸ਼ਨਲ ਪੇਮੈਂਟ ਕਾਰਪੋਰੇਸ਼ਨ ਆਫ ਇੰਡੀਆ (ਐਨਪੀਸੀਆਈ) ਦਾ ਲਾਇਸੈਂਸ ਵੀ ਮਿਲ ਗਿਆ ਹੈ। ਹੁਣ ਅਦਾਇਗੀ WhatsApp ਦੇ ਜ਼ਰੀਏ ਯੂਨੀਫਾਈਡ ਪੇਮੈਂਟ ਇੰਟਰਫੇਸ (ਯੂਪੀਆਈ) ਦੀ ਮਦਦ ਨਾਲ ਕੀਤੀ ਜਾ ਸਕਦੀ ਹੈ। ਦੱਸ ਦੇਈਏ ਕਿ WhatsApp 2018 ਤੋਂ ਇਸ ਦੇ Beta ਵਰਜ਼ਨ ‘ਤੇ ਟੈਸਟ ਕਰ ਰਹੀ ਹੈ।

WhatsApp ਨੇ ICICI ਬੈਂਕ ਨਾਲ ਭਾਈਵਾਲੀ ਕੀਤੀ ਹੈ। ਹਾਲਾਂਕਿ, WhatsApp ਨੇ ਅਧਿਕਾਰਤ ਤੌਰ ‘ਤੇ ਐਨਪੀਸੀਆਈ ਤੋਂ ਲਾਇਸੈਂਸ ਦੀ ਪੁਸ਼ਟੀ ਨਹੀਂ ਕੀਤੀ ਹੈ। ਬਿਜਨਸ ਸਟੈਂਡਰਡ ਦੀ ਰਿਪੋਰਟ ਦੇ ਅਨੁਸਾਰ, 1 ਮਿਲੀਅਨ ਲੋਕਾਂ ਨੂੰ WhatsApp Pay ‘ਤੇ ਪਹੁੰਚ ਮਿਲੇਗੀ। ਇਹ ਪਹਿਲੇ ਫੇਜ਼ ਲਈ ਹੋਵੇਗਾ। ਦੱਸ ਦੇਈਏ ਕਿ ਭਾਰਤ ਵਿੱਚ ਵਟਸਐਪ ਦੀ ਵਰਤੋਂ ਕਰਨ ਵਾਲੇ ਲੋਕਾਂ ਦੀ ਗਿਣਤੀ 40 ਕਰੋੜ ਤੋਂ ਜ਼ਿਆਦਾ ਹੈ।

ਤੁਹਾਨੂੰ ਦੱਸ ਦੇਈਏ ਕਿ ਮਾਰਕ ਜ਼ੁਕਰਬਰਗ ਨੇ ਫੇਸਬੁੱਕ ਦੀ ਮਲਕੀਅਤ ਵਾਲੀ ਇੰਸਟੈਂਟ ਮੈਸੇਜਿੰਗ ਐਪ ਵਟਸਐਪ ਬਾਰੇ ਕਿਹਾ ਹੈ ਕਿ WhatsApp Pay ਦੀ ਵਿਸ਼ੇਸ਼ਤਾ ਅਗਲੇ ਛੇ ਮਹੀਨਿਆਂ ਵਿੱਚ ਅਪਡੇਟ ਕੀਤੀ ਜਾ ਰਹੀ ਹੈ। ਭਾਰਤ ਤੋਂ ਇਲਾਵਾ, ਵਟਸਐਪ ਪੇ ਇੰਡੋਨੇਸ਼ੀਆ, ਮੈਕਸੀਕੋ ਅਤੇ ਬ੍ਰਾਜ਼ੀਲ ਵਿੱਚ ਵੀ ਲਾਂਚ ਕੀਤਾ ਜਾਏਗਾ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: