ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. May 29th, 2020

ਹੁਸ਼ਿਆਰਪੁਰ ‘ਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ, ਜਾਂਚ ‘ਚ ਜੁਟੀ ਪੁਲਿਸ

ਹੁਸ਼ਿਆਰਪੁਰ ‘ਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ, ਜਾਂਚ ‘ਚ ਜੁਟੀ ਪੁਲਿਸ

ਹੁਸ਼ਿਆਰਪੁਰ ਦੇ ਕਸਬਾ ਹਰਿਆਣਾ ਦੀ ਲੱਕੜ ਮੰਡੀ ਨੌਸ਼ਹਿਰਾ ”ਚ 2 ਨੌਜਵਾਨਾਂ ਦੀ ਬੇਰਹਿਮੀ ਨਾਲ ਕਟੀਆਂ ਹੋਈਆਂ ਲਾਸ਼ਾਂ ਬਰਾਮਦ ਹੋਣ ਨਾਲ ਸਨਸਨੀ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸ ਸੰਬੰਧੀ ਹਰਿਆਣਾ ਥਾਣਾ ਮੁਖੀ ਦਿਲਬਾਗ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਉਹਨਾਂ ਦੀ ਪੁਲਿਸ ਟੀਮ ਨੇ ਦੋਵੇਂ ਲਾਸ਼ਾਂ ਕਬਜ਼ੇ ”ਚ ਲੈ ਕੇ ਪੋਸਟਮੋਰਟਮ ਲਈ ਸਿਵਲ ਹਸਪਤਾਲ ਭਿਜਵਾ ਦਿੱਤੀਆਂ ਹਨ। ਮ੍ਰਿਤਕ ਨੌਜਵਾਨਾਂ ਦੀ ਪਛਾਣ ਹੁਸ਼ਿਆਰਪੁਰ ਦੇ ਪਿੰਡ ਬਸੀ ਬਾਬੂ ਖਾਂ ਵਾਸੀ ਗੁਰਕੰਵਲ ਸਿੰਘ ਅਤੇ ਜੀਤ ਪੰਨੂੰ ਦੇ ਰੂਪ ਵੱਜੋਂ ਹੋਈ ਹੈ। ਗੁਰਕੰਮਲ ਦੇ ਸਿਰ ”ਤੇ ਸੱਟਾਂ, ਜਦਕਿ ਜੀਤ ਪਨੂੰ ਦੀ ਗਰਦਨ ”ਤੇ ਕੱਟ ਦੇ ਨਿਸ਼ਾਨ ਹਨ। ਪੁਲਿਸ ਵੱਲੋਂ ਸ਼ੱਕ ਜਹਿਰ ਕੀਤਾ ਜਾ ਰਿਹਾ ਹੈ ਕਿ ਦੋਵੇਂ ਨੌਜਵਾਨਾਂ ਦਾ ਕਤਲ ਕਿਸੇ ਹੋਰ ਥਾਂ ”ਤੇ ਕੀਤਾ ਗਿਆ ਹੈ ਅਤੇ ਲਾਸ਼ਾਂ ਇਥੇ ਸੁੱਟ ਦਿੱਤੀਆਂ ਗਈਆਂ ਹਨ। ਫਿਲਹਾਲ ਹਰਿਆਣਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *

%d bloggers like this: